Friday, May 02, 2025
 

ਪੰਜਾਬ

ਹਰ ਜ਼ਿਲ੍ਹੇ ਵਿੱਚ ਬਣੇਗੀ AGTF, CM ਮਾਨ ਨੇ ਕੀਤਾ ਐਲਾਨ

July 22, 2022 02:22 PM

ਮੁਹਾਲੀ : ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦਾ ਪੰਜਾਬ ਪੁਲਿਸ ਨੇ ਬੀੜਾ ਚੁੱਕ ਲਿਆ ਹੈ। ਸੂਬੇ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ ਵੱਡੀ ਕਾਰਵਾਈ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਸ਼ਾਰਪ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਇਸ ਮਗਰੋਂ CM ਮਾਨ ਦਾ ਬਿਆਨ ਸਾਹਮਣੇ ਆਇਆ।

ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮਨੂ ਦੇ ਮਾਰੇ ਜਾਣ ਦੇ ਬਾਅਦ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।

ਹੁਣ ਹਰ ਜ਼ਿਲ੍ਹੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇੱਕ-ਇਕ ਯੂਨਿਟ ਗਠਿਤ ਕੀਤੀ ਜਾਵੇਗੀ। ਹਰ ਇਕ ਯੂਨਿਟ ਵਿਚ 10-15 ਜਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਯੂਨਿਟ ਦੇ ਮੈਂਬਰਾਂ ਨੂੰ ਐੱਨਐੱਸਜੀ ਦੀ ਤਰਜ ‘ਤੇ ਹਥਿਆਰ ਤੇ ਟ੍ਰੇਨਿੰਗ ਦਿੱਤੀ ਜਾਵੇਗੀ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਚੀਫ ਪ੍ਰਮੋਦ ਬਾਨ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹਨ।

ਮੀਟਿੰਗ ਵਿਚ ਜਿਥੇ ਮੁੱਖ ਮੰਤਰੀ ਨੇ ਗੈਂਗਸਟਰਾਂ ਦੇ ਐਨਕਾਊਂਟਰ ਦੀ ਸਮੀਖਿਆ ਕੀਤੀ ਉਥੇ ਨਾਲ ਹੀ ਹੁਕਮ ਦਿੱਤੇ ਕਿ ਗੈਂਗਸਟਰ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe