Saturday, August 02, 2025
 

ਰਾਸ਼ਟਰੀ

ਮੰਕੀਪੌਕਸ ਨੂੰ ਲੈ ਕੇ ਹਾਈ ਅਲਰਟ, WHO ਨੇ ਦਿੱਤੀ ਚਿਤਾਵਨੀ

July 24, 2022 07:39 AM

ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ (WHO) ਦੁਨੀਆ ਭਰ ਵਿੱਚ ਮੰਕੀਪੌਕਸ ਦੇ ਵੱਧ ਰਹੇ ਮਾਮਲਿਆਂ ਬਾਰੇ ਚਿੰਤਤ ਹੈ। ਸ਼ਨੀਵਾਰ ਨੂੰ WHO ਨੇ ਮੰਕੀਪੌਕਸ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਹੈ। ਮੰਕੀਪੌਕਸ ਦੇ ਵਧਦੇ ਮਾਮਲਿਆਂ ਕਰਕੇ WHO ਨੇ ਮੰਕੀਪੌਕਸ ਨੂੰ ਗਲੋਬਲ ਹੈਲਥ ਐਮਰਜੈਂਸੀ ਐਲਾਨ ਦਿੱਤਾ ਹੈ।

ਇਸਦਾ ਮਤਲਬ ਇਹ ਹੈ ਕਿ ਡਬਲਯੂਐਚਓ ਹੁਣ ਮੰਕੀਪੌਕਸ ਦੇ ਪ੍ਰਕੋਪ ਨੂੰ ਵਿਸ਼ਵ ਪੱਧਰੀ ਸਿਹਤ ਲਈ ਇੱਕ ਗੰਭੀਰ ਖਤਰੇ ਦੇ ਰੂਪ ਵਿੱਚ ਵੇਖਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ WHO ਨੇ ਆਖਰੀ ਵਾਰ ਜਨਵਰੀ 2020 ਵਿੱਚ ਕੋਵਿਡ-19 ਦੇ ਪ੍ਰਕੋਪ ਦੇ ਜਵਾਬ ਵਿੱਚ ਇੱਕ ਗਲੋਬਲ ਹੈਲਥ ਐਮਰਜੈਂਸੀ ਜਾਰੀ ਕੀਤੀ ਸੀ।

ਜ਼ਿਕਰਯੋਗ ਹੈ ਕਿ ਯੂਰਪ ਇਸ ਪ੍ਰਕੋਪ ਦਾ ਕੇਂਦਰ ਬਣਿਆ ਹੋਇਆ ਹੈ। ਦੂਜੇ ਪਾਸੇ ਭਾਰਤ ਵਿੱਚ ਹੁਣ ਤੱਕ ਤਿੰਨ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। WHO ਨੇ ਮੰਕੀਪੌਕਸ ਦੇ ਵਧ ਰਹੇ ਪ੍ਰਕੋਪ ਲਈ ਆਪਣੇ ਹਾਈ ਅਲਰਟ ਪੱਧਰ ਨੂੰ ਸਰਗਰਮ ਕਰ ਦਿੱਤਾ ਹੈ, ਵਾਇਰਸ ਨੂੰ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ ਐਲਾਨ ਦਿੱਤਾ ਹੈ।

ਇਸ ਦਾ ਮਤਲਬ ਹੈ ਕਿ ਦੁਨੀਆ ਨੂੰ ਹੁਣ ਇਸ ਬਿਮਾਰੀ ਤੋਂ ਬਚਣਾ ਚਾਹੀਦਾ ਹੈ। ਇਸ ਬੀਮਾਰੀ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਦੂਜੇ ਪਾਸੇ ਪਹਿਲੀ ਵਾਰ ਦੋ ਬੱਚਿਆਂ ਵਿੱਚ ਮੰਕੀਪੌਕਸ ਦੇ ਮਾਮਲੇ ਸਾਹਮਣੇ ਆਏ ਹਨ। ਇਲਾ ਲਈ ਉਨ੍ਹਾਂ ਨੂੰ ਐਂਟੀਵਾਇਰਲ ਦਵਾਈ ਟੇਕੋਵਿਰਿਮੈਟ ਦਿੱਤੀ ਗਈ ਹੈ।

ਰਿਪੋਰਟਾਂ ਮੁਤਾਬਕ ਇਹ ਦਵਾਈ 8 ਸਾਲ ਤੋਂ ਛੋਟੇ ਬੱਚਿਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਗੰਭੀਰ ਇਨਫੈਕਸ਼ਨ ਦਾ ਖਤਰਾ ਹੁੰਦਾ ਹੈ। ਹੁਣ ਤੱਕ ਇਸ ਦਾ ਪ੍ਰਕੋਪ 70 ਤੋਂ ਵੱਧ ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਇਸ ਸਾਲ ਦੇ ਪ੍ਰਕੋਪ ਵਿੱਚ ਮੰਕੀਪੌਕਸ ਦਾ ਪਹਿਲਾ ਕੇਸ 6 ਮਈ ਨੂੰ ਬ੍ਰਿਟੇਨ ਵਿੱਚ ਪਾਇਆ ਗਿਆ ਸੀ। ਇਸ ਦੇ ਜ਼ਿਆਦਾਤਰ ਮਰੀਜ਼ ਮਰਦ ਹਨ, ਜੋ ਮਰਦਾਂ ਨਾਲ ਯੌਨ ਸਬੰਧ ਬਣਾਉਂਦੇ ਹਨ।

ਹਾਲਾਂਕਿ, ਇਹ ਬਿਮਾਰੀ ਕਿਸੇ ਨੂੰ ਵੀ ਆਪਣੀ ਲਪੇਟ ਵਿੱਚ ਲੈ ਸਕਦੀ ਹੈ। ਇਹ ਲਾਗ ਮਰੀਜ਼ ਦੇ ਨਾਲ ਚਮੜੀ ਦੇ ਸੰਪਰਕ ਵਿੱਚ ਆਉਣ ਨਾਲ ਜਾਂ ਉਸ ਨਾਲ ਭੋਜਨ ਖਾਣ ਨਾਲ ਵੀ ਫੈਲਦੀ ਹੈ। ਇਸ ਤੋਂ ਇਲਾਵਾ ਸੰਕਰਮਿਤ ਵਿਅਕਤੀ ਦੇ ਕੱਪੜਿਆਂ, ਬਰਤਨਾਂ ਅਤੇ ਬਿਸਤਰੇ ਨੂੰ ਛੂਹਣ ਨਾਲ ਵੀ ਮੰਕੀਪੌਕਸ ਫੈਲ ਸਕਦਾ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

ਕੀ ਭੂਚਾਲ ਆਉਣ ਵਾਲਾ ਹੈ ? ਵਿਗਿਆਨੀ ਕਿਉਂ ਚਿੰਤਤ ਹਨ ?

ਡੋਨਾਲਡ ਟਰੰਪ ਦੇ 25 ਪ੍ਰਤੀਸ਼ਤ ਟੈਰਿਫ ਦੇ ਐਲਾਨ 'ਤੇ ਭਾਰਤ ਸਰਕਾਰ ਨੇ ਕਿਹਾ...

ਪਹਿਲਗਾਮ ਦਾ ਅੱਤਵਾਦੀ ਪਹਿਲਾਂ ਫੜਿਆ ਗਿਆ ਸੀ ਅਤੇ ਹੁਣ ਮਾਰਿਆ ਗਿਆ ; ਕਾਂਗਰਸ

ਭੂਚਾਲ : ਰਿਕਟਰ ਪੈਮਾਨੇ 'ਤੇ ਤੀਬਰਤਾ 6 ਤੋਂ ਵੱਧ

ਲੋਕ ਸਭਾ 'ਚ ਵੱਡੀ ਬਹਿਸ ਜਾਰੀ : ਰੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿਰੋਧੀ ਧਿਰ ਦੇ ਤਿੱਖੇ ਵਾਰ-ਪਲਟਵਾਰ

ਅਹਿਮਦਾਬਾਦ ਜਹਾਜ਼ ਹਾਦਸਾ: ਮਾਂ ਨੇ ਬੱਚੇ ਨੂੰ ਬਲਦੀ ਅੱਗ ਤੋਂ ਬਚਾਇਆ, ਹੁਣ ਉਸਨੇ ਆਪਣੇ ਬੱਚੇ ਲਈ ਆਪਣੀ ਚਮੜੀ ਉਤਾਰ ਦਿੱਤੀ

ਤੁਸੀਂ ਹੁਣ 20 ਸਾਲਾਂ ਤੱਕ ਵਿਰੋਧੀ ਧਿਰ ਵਿੱਚ ਰਹੋਗੇ... : ਅਮਿਤ ਸ਼ਾਹ

ਬਿਹਾਰ ਵਿੱਚ ਵੋਟਰ ਸੂਚੀ 'ਚੋਂ 65 ਲੱਖ ਨਾਮ ਕੱਟੇ ਜਾਣਗੇ, ਚੋਣ ਕਮਿਸ਼ਨ ਦਾ ਵੱਡਾ ਐਲਾਨ

ਹਰਿਦੁਆਰ ਭਗਦੜ: ਚਸ਼ਮਦੀਦਾਂ ਨੇ ਦੱਸਿਆ ਦਰਦਨਾਕ ਹਾਦਸੇ ਦਾ ਅੱਖੀਂ ਡਿੱਠਾ ਹਾਲ, ਪ੍ਰਸ਼ਾਸਨ 'ਤੇ ਸਵਾਲ

 
 
 
 
Subscribe