Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (26 ਜੁਲਾਈ 2022)💐

July 26, 2022 06:10 AM

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

ਪੰਜਾਬੀ ਵਿਆਖਿਆ

ਮੰਗਲਵਾਰ, 11 ਸਾਵਣ (ਸੰਮਤ 554 ਨਾਨਕਸ਼ਾਹੀ) (ਅੰਗ: 617)

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧।

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ।

ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

सोरठि महला ५ घरु २ दुपदे ੴ सतिगुर प्रसादि ॥

सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥

 

हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ।

हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥

Sorat’h, Fifth Mehl, Second House, Du-Padas:

One Universal Creator God. By The Grace Of The True Guru: Fire is contained in all firewood, and butter is contained in all milk. God’s Light is contained in the high and the low; the Lord is in the hearts of all beings. ||1||

O Saints, He is pervading and permeating each and every heart. The Perfect Lord is completely permeating everyone, everywhere; He is diffused in the water and the land.||1||

Pause|| Nanak sings the Praises of the Lord, the treasure of excellence; the True Guru has dispelled his doubt. The Lord is pervading everywhere, permeating all, and yet, He is unattached from all. ||2||1||29||

 

Have something to say? Post your comment

 
 
 
 
 
Subscribe