Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਖੇਡਾਂ

ਪੰਜਾਬ ਨੂੰ ਨਿਸ਼ਾਨੇਬਾਜ਼ੀ ਖੇਡ ਦਾ ਧੁਰਾ ਬਣਾਇਆ ਜਾਵੇਗਾ: ਮੀਤ ਹੇਅਰ

July 26, 2022 10:41 PM
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਮੁਹਾਲੀ ਦੀ ਫੇਜ਼ ਸ਼ੂਟਿੰਗ ਰੇਂਜ ਦਾ ਦੌਰਾ ਕਰਦੇ ਹੋਏ

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਦੀ ਕਾਇਆ ਕਲਪ ਲਈ 6 ਕਰੋੜ ਰੁਪਏ ਜਾਰੀ

 ਖੇਡ ਮੰਤਰੀ ਵੱਲੋਂ ਕੌਮਾਂਤਰੀ ਨਿਸ਼ਾਨੇਬਾਜ਼ਾਂ ਨੂੰ ਨਾਲ ਲੈ ਕੇ ਮੁਹਾਲੀ ਦੀ ਫੇਜ਼ 6 ਸ਼ੂਟਿੰਗ ਰੇਂਜ ਦਾ ਦੌਰਾ

ਐਸ.ਏ.ਐਸ.ਨਗਰ : 

 ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਖੇਡ ਵਿੱਚ ਪੰਜਾਬ ਦੇ ਨਿਸ਼ਾਨੇਬਾਜ਼ਾਂ ਨੇ ਕੌਮਾਂਤਰੀ ਪੱਧਰ ਉਤੇ ਵੱਡਾ ਨਾਮਣਾ ਖੱਟਿਆ ਹੈ। ਇਸ ਖੇਡ ਵਿੱਚ ਅੱਗੇ ਵਧਣ ਦੀ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਜਿਸ ਨੂੰ ਪਛਾਣਦਿਆਂ ਇਸ ਖੇਡ ਉਤੇ ਹੋਰ ਵੀ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨੂੰ ਨਿਸ਼ਾਨੇਬਾਜ਼ੀ ਦਾ ਧੁਰਾ ਬਣਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਦੀ ਕਾਇਆ ਕਲਪ ਕਰਨ ਲਈ 6 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

 ਖੇਡ ਮੰਤਰੀ ਮੁਹਾਲੀ ਦੀ ਫੇਜ਼ 6 ਸਰਕਾਰੀ ਸ਼ੂਟਿੰਗ ਰੇਂਜ ਦਾ ਜਾਇਜ਼ਾ ਲੈਣ ਆਏ ਹੋਏ ਸਨ। ਇਸ ਮੌਕੇ ਉਨਾਂ ਦੇ ਨਾਲ ਵਿਸ਼ਵ ਕੱਪ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅਰਜੁਨ ਬਬੂਟਾ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਨਾਲ ਸਨ। ਉਨਾਂ 10 ਮੀਟਰ ਦੀ ਇੰਡੋਰ ਏਅਰ ਕੰਡੀਸ਼ਨਡ ਰੇਂਜ ਅਤੇ 25 ਤੇ 50 ਮੀਟਰ ਦੀ ਰੇਂਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਮੀਤ ਹੇਅਰ ਨੇ ਰੇਂਜ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਵਧੀਆ ਬਣਾਉਣ ਲਈ ਆਖਿਆ।

 ਖੇਡ ਮੰਤਰੀ ਨੇ ਨਿਸ਼ਾਨੇਬਾਜ਼ਾਂ ਤੋਂ ਇਹ ਵੀ ਜਾਣਕਾਰੀ ਲਈ ਕਿ ਰੇਂਜ ਅੰਦਰ ਕਿਹੋ ਜਿਹੀਆਂ ਸਹੂਲਤਾਂ ਚਾਹੀਦੀਆਂ ਹਨ ਅਤੇ ਉਨਾਂ ਦੀਆਂ ਜ਼ਰੂਰਤਾਂ ਬਾਰੇ ਵੀ ਪੁੱਛਿਆ। ਨਿਸ਼ਾਨੇਬਾਜ਼ਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਖੇਡ ਮੰਤਰੀ ਨੂੰ ਹਰ ਪੱਖ ਤੋਂ ਜਾਣੂੰ ਕਰਵਾਇਆ। ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਨਿੱਜੀ ਤੌਰ ਉਤੇ ਨਿਸ਼ਾਨੇਬਾਜ਼ਾਂ ਨੂੰ ਮਿਲੇ ਸਨ ਅਤੇ ਉਨਾਂ ਦੇ ਨਿਰਦੇਸ਼ਾਂ ਉਤੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ।

 ਸ੍ਰੀ ਮੀਤ ਹੇਅਰ ਨੇ ਖੇਡ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਰੇਂਜ ਅੰਦਰ ਪੰਜਾਬ ਦੇ ਚੋਟੀ ਦੇ ਨਿਸ਼ਾਨੇਬਾਜ਼ਾਂ ਦੀਆਂ ਤਸਵੀਰਾਂ ਵੀ ਲਗਾਈਆਂ ਜਾਣ ਤਾਂ ਜੋ ਨਵੀਂ ਉਮਰ ਦੇ ਨਿਸ਼ਾਨੇਬਾਜ਼ ਇਨਾਂ ਖਿਡਾਰੀਆਂ ਤੋਂ ਪ੍ਰੇਰਨਾ ਲੈ ਸਕਣ। ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ, ਨਿਸ਼ਾਨੇਬਾਜ਼ੀ ਕੋਚ ਸੁਪ੍ਰੀਤ ਧਾਲੀਵਾਲ ਤੇ ਅੰਕੁਸ਼ ਭਾਰਦਵਾਜ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

IND vs AFG: ਦਿੱਲੀ ਵਿਖੇ ਹੋਵੇਗਾ ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20I

ਪੂਰਬੀ ਜ਼ੋਨ ਤੀਜੀ ਵਾਰ ਦਲੀਪ ਟਰਾਫੀ ਦਾ ਚੈਂਪੀਅਨ ਬਣਿਆ

PAK vs ENG: ਪਾਕਿਸਤਾਨ ਦੀ ਬੱਲੇਬਾਜ਼ੀ ਮੁੜ ਫਲਾਪ, ਸਾਰੀ ਟੀਮ 133 ਦੌੜਾਂ 'ਤੇ ਢਹਿ-ਢੇਰੀ

ਏਸ਼ੀਆਈ ਖੇਡਾਂ 'ਚ ਮੁੜ ਨੀਲੀ ਜਰਸੀ 'ਚ ਨਜ਼ਰ ਆਵੇਗੀ ਭਾਰਤੀ ਹਾਕੀ ਟੀਮ

East Zone vs South Zone: ਦਲੀਪ ਟਰਾਫੀ ਫਾਈਨਲ 'ਚ ਕੁਮਾਰ ਕੁਸ਼ਾਗਰਾ ਨੇ ਜੜਿਆ ਸੈਂਕੜਾ

IND W vs PAK W: ਮਹਿਲਾ ਏਸ਼ੀਆ ਕੱਪ 2026 'ਚ ਅੱਜ ਪਾਕਿਸਤਾਨ ਤੇ ਭਾਰਤ ਵਿਚਾਲੇ ਟੱਕਰ

IND W vs PAK W: ਮਹਿਲਾ ਏਸ਼ੀਆ ਕੱਪ ‘ਚ ਸ਼ਨੀਵਾਰ ਨੂੰ ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ

ਭਾਰਤ ਨੇ ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ 'ਚ ਬਣਾਈ ਜਗ੍ਹਾ

IND vs AFG: ਅਫਗਾਨਿਸਤਾਨ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

AUS vs PAK: ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 9 ਸਤੰਬਰ ਤੋਂ ਐਜਬੈਸਟਨ ਵਿਖੇ ਤੀਜਾ ਟੈਸਟ

 
 
 
 
Subscribe