Friday, May 02, 2025
 

ਪੰਜਾਬ

ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਾ PSPCL ਦਾ JE ਪੁਲਿਸ ਨੇ ਰੰਗੇ ਹੱਥੀਂ ਦਬੋਚਿਆ

July 26, 2022 10:49 PM

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੀਐਸਪੀਸੀਐਲ ਅਲਾਵਲਪੁਰ, ਜਲੰਧਰ ਜਿਲੇ ਦੇ ਜੂਨੀਅਰ ਇੰਜੀਨੀਅਰ ਸਾਮ ਸਿੰਘ ਨੂੰ ਬਿਜਲੀ ਦਾ ਟਰਾਂਸਫਾਰਮਰ ਲਗਾਉਣ ਬਦਲੇ 10, 000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਲੋਚਨ ਸਿੰਘ ਵਾਸੀ ਪਿੰਡ ਸਰਮਸਤਪੁਰ, ਜ਼ਿਲਾ ਜਲੰਧਰ ਦੀ ਸ਼ਿਕਾਇਤ ’ਤੇ ਮੁਲਜਮ ਸਾਮ ਸਿੰਘ ਜੇ.ਈ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ ਲਗਾਇਆ ਸੀ ਕਿ ਉਹ ਇੱਕ ਛੋਟਾ ਕਿਸਾਨ ਹੈ ਅਤੇ ਉਸਨੇ ਆਪਣੇ ਟਿਊਬਵੈੱਲ ਲਈ ਖੇਤੀ ਵਾਲੀ ਬਿਜਲੀ ਸਪਲਾਈ ਵਾਲੇ ਵਿਅਕਤੀਗਤ ਟਰਾਂਸਫਾਰਮਰ ਲਈ ਅਰਜੀ ਦਿੱਤੀ ਹੋਈ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜੇ.ਈ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਉਸ ਨੂੰ ਟਰਾਂਸਫਾਰਮਰ ਲਗਾਉਣ ਦਾ ਦਿੱਤਾ ਕੰਮ ਪਹਿਲਾਂ ਹੀ ਪੂਰਾ ਕਰ ਲਿਆ ਸੀ ਪਰ ਉਸ ਨੇ 15, 000 ਰੁਪਏ ਰਿਸਵਤ ਦੀ ਮੰਗ ਕੀਤੀ ਅਤੇ ਸੌਦਾ 10, 000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸੀ ਨੂੰ ਸ਼ਿਕਾਇਤਕਰਤਾ ਤੋਂ 10, 000 ਦੀ ਰਿਸਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਸ ਦੀ ਜੇਬ ਵਿੱਚੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ।

ਉਨਾਂ ਅੱਗੇ ਦੱਸਿਆ ਕਿ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe