Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀ ਕਾਬੂ; 7 ਪਿਸਤੌਲਾਂ ਤੇ ਪੁਲਿਸ ਵਰਦੀ ਕੀਤੀ ਬਰਾਮਦ

July 26, 2022 10:58 PM

ਗਿ੍ਰਫਤਾਰ ਮੁਲਜਮ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕਰ ਰਹੇ ਸਨ ਕੋਸ਼ਿਸ : ਡੀਜੀਪੀ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਅਪਰਾਧ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਠਿੰਡਾ :ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸਨੋਈ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸਨ ਵਿੱਚ ਉਹਨਾਂ ਦੇ ਦੋ ਨਜਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਰਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ ਕਰ ਰਹੇ ਸਨ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ ਮਾਮਾ ਵਾਸੀ ਪਿੰਡ ਆਕਲੀਆ ਜਲਾਲ ਜਿਲਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਿਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ।

ਪੁਲਿਸ ਨੇ ਇਨਾਂ ਦੇ ਕਬਜੇ ‘ਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇੱਕ .30 ਬੋਰ) ਸਮੇਤ ਗੋਲੀ ਸਿੱਕਾ ਅਤੇ ਏ.ਐਸ.ਆਈ ਰੈਂਕ ਦੀ ਪੁਲਿਸ ਵਰਦੀ ਵੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਉਨਾਂ ਦਾ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ ਕਰ ਰਹੇ ਸਨ।

ਇਹ ਸਫ਼ਲਤਾ ਏਜੀਟੀਐਫ ਵੱਲੋਂ ਅੰਮਿ੍ਰਤਸਰ ਦੇ ਭਕਨਾ ਪਿੰਡ ਵਿੱਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਮੁਕਾਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਥਿਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲੀਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। 

ਉਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਮੁਲਜਮਾਂ ਨੇ ਗੋਲਡੀ ਬਰਾੜ ਦੇ ਨਿਰਦੇਸਾਂ ‘ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ ਕੀਤੀ ਸੀ ਜਦੋਂ ਉਹ ਜਮਾਨਤ ‘ਤੇ ਬਾਹਰ ਆਇਆ ਸੀ।

ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ ਕੀਤੀ ਸੀ, ਜਦੋਂ ਨਕੋਦਰ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਉਨਾਂ ਨੂੰ ਪ੍ਰੋਡਕਸਨ ਵਾਰੰਟ ‘ਤੇ ਲਿਆਂਦਾ ਗਿਆ ਸੀ। 

ਗਿ੍ਰਫਤਾਰ ਕੀਤੇ ਇਨਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲੀਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਐਫਆਈਆਰ ਨੰ. 111 ਮਿਤੀ 25 ਜੁਲਾਈ 2022 ਨੂੰ ਅਸਲਾ ਐਕਟ ਦੀ ਧਾਰਾ 25 (1)ਏ/54/59 ਤਹਿਤ ਥਾਣਾ ਸੰਗਤ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ ਅਤੇ ਐਫ.ਆਈ.ਆਰ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171 ਨੂੰ ਵੀ ਸ਼ਾਮਲ ਕੀਤਾ ਗਿਆ ਹੈ।   

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe