Sunday, August 03, 2025
 

ਪੰਜਾਬ

ਸੂਬੇ ਭਰ ਦੀਆਂ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਲਗਾਏ ਜਾਣਗੇ ਸੋਲਰ ਪਾਵਰ ਪਲਾਂਟ

July 27, 2022 11:02 PM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਸਾਫ ਸੁਥਰੀ ਅਤੇ ਕਿਫਾਈਤੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਮੰਡੀ ਬੋਰਡ ਅਧੀਨ ਆਂਉਦੀਆਂ ਸਾਰੀਆਂ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਏ ਜਾਣ ਦੀ ਤਜ਼ਵੀਜ਼ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਅੱਜ ਇੱਥੇ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਦੇਸ਼ ਦਿੱਤੇ ਕਿ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਵਿਚ ਸੋਲਰ ਪਾਵਰ ਪਲਾਂਟ ਲਾਉਣ ਲਈ ਜਲਦ ਕਾਰਵਾਈ ਅਰੰਭੀ ਜਾਵੇ। ਇਸ ਮੌਕੇ ਹਾਜ਼ਰ ਅੀਧਕਾਰੀਆਂ ਨੇ ਦੱਸਿਆਂ ਕਿ ਚਾਰ ਮੰਡੀਆਂ ਵਿਚ ਨੈਟ ਮੀਟਰਇੰਗ ਰੂਫ ਟਾਪ ਸੋਲਰ ਪਾਵਰ ਪਲਾਂਟ ਲਾਉਣ ਦਾ ਪਾਇਲਟ ਪ੍ਰੋਜੈਕਟ ਚੱਲ ਰਿਹਾ, ਇਸ ਤਰਜ ‘ਤੇ 23 ਮੰਡੀਆਂ ਵਿਚ ਅਜਿਹੇ ਸੋਲਰ ਪਾਵਰ ਪਲਾਂਟ 23 ਮੰਡੀਆਂ ਵਿਚ ਲਾਏ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਨੈਟ ਮੰਟਰਇੰਗ ਸੋਲਰ ਪਾਵਰ ਪਲਾਂਟ ਲਾਉਣ ਲਈ ਸਾਰੀਆਂ ਦਾਨਾ ਅਤੇ ਸਬਜ਼ੀ ਮੰਡੀਆਂ ਦੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੁੰ ਸਸਤੀ ਅਤੇ ਸਾਫ ਸੁਥਰੀ ਬਿਜ਼ਲੀ ਮੁਹੱਈਆਂ ਕਰਵਾਈ ਜਾ ਸਕੇ। ਇਸ ਦੇ ਨਾਲ ਹੀ ਮੰਤਰੀ ਨੇ ਪਿੰਡਾਂ ਦੀਆਂ ਦੀਆਂ ਦਾਨਾ ਮੰਡੀਆਂ ਵਿਚ ਸ਼ੈਡ ਪਾਏ ਜਾਣ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਉਨਾਂ ਨਾਲ ਹੀ ਕਿਹਾ ਕਿ ਅਜਿਹੇ ਸ਼ੈਡ ਪਾਏ ਜਾਣ ਜਿੰਨਾਂ ‘ਤੇ ਅਸਾਨੀ ਨਾਲ ਸੋਲਰ ਪੈਨਲ ਲਾਏ ਜਾ ਸਕਣ।

ਕੁਲਦੀਪ ਧਾਲੀਵਾਲ ਨੇ ਇਸ ਮੌਕੇ ਅਧਿਕਾਰੀਆਂ ਨੁੰ ਕਿਹਾ ਕਿ ਸਬਜ਼ੀ ਮੰਡੀਆਂ ਦੀ ਸਾਫ ਸਫਾਈ ਨਾ ਹੋਣ ਕਾਰਨ ਬਹੁਤ ਗੰਦਗੀ ਫੈਲੀ ਰਹਿੰਦੀ ਹੈ ਜਿਸ ਕਾਰਨ ਆਮ ਲੋਕਾਂ ਅਤੇ ਵਪਾਰੀਆਂ ਨੂੰ ਬਹੁਤ ਦਿੱਕਤ ਆਂਉਦੀ ਹੈ। ਇਸ ਸਬੰਧੀ ਉਨ੍ਹਾਂ ਹਦਾਇਤਾਂ ਜਾਰੀ ਕੀਤੀਆਂ ਕਿ ਸਬਜ਼ੀ ਮੰਡੀਆਂ ਦੀ ਸਫਾਈ ਰੋਜ਼ਾਨਾ ਯਕੀਨੀ ਬਣਾਈ ਜਾਵੇ।

ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਅਧੀਨ ਆਂਉਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਅਤੇ ਮਜ਼ਬੂਤ ਕਰਨ ਲਈ ਵੀ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਖਰਾਬ ਲਿੰਕ ਸੜਕਾ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।

ਕੁਲਦੀਪ ਧਾਲੀਵਾਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਫੋਕਲ ਪੁਆਇੰਟ ਦੀਆਂ ਖਾਲੀ ਪਈਆਂ ਜ਼ਮੀਨਾਂ ਨੂੰ ਵਰਤੋ ਵਿਚ ਲਿਆਉਣ ਲਈ ਮੰਡੀਬੋਰਡ ਦੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ। ਇਸ ਮੌਕੇ ਪੰਜਾਬ ਮੰਡੀਬੋਰਡ ਦੇ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀਬੋਰਡ ਦੇ ਸਕੱਤਰ ਰਵੀ ਭਗਤ ਤੋਂ ਇਲਵਾ ਮੰਡੀਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 
 
 
 
 
Subscribe