Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਲੁਧਿਆਣਾ ਸਥਿਤ ਬੈਂਕ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ

July 30, 2022 09:55 AM

ਲੁਧਿਆਣਾ : ਬੀਤੀਰਾਤ ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਕੋਲ ਇਕ ਪ੍ਰਾਈਵੇਟ ਬੈਂਕ ਦੇ ਸੁਰੱਖਿਆ ਗਾਰਡ ਦੀ ਲਾਸ਼ ਬਾਥਰੂਮ ਵਿਚ ਮਿਲੀ।

ਜਾਣਕਾਰੀ ਮੁਤਾਬਕ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕੀਤੀ ਹੈ ਪਰ ਪੁਲਿਸ ਅਜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ ਪੁਲਿਸ ਨੂੰ ਸ਼ੱਕ ਹੈ ਕਿ ਹੋ ਸਕਦਾ ਹੈ ਕਿ ਗੋਲੀ ਗਲਤੀ ਨਾਲ ਚੱਲ ਗਈ ਹੋਵੇ।

ਹਾਦਸਾ ਉਦੋਂ ਵਾਪਰਿਆ ਜਦੋਂ ਬੈਂਕ ਦਾ ਕੁਝ ਸਟਾਫ ਮੌਜੂਦ ਸੀ ਤੇ ਉਹ ਲੋਕ ਘਰ ਜਾਣ ਦੀ ਤਿਆਰੀ ਕਰ ਰਹੇ ਸਨ। ਕੁਝ ਦੇਰ ਪਹਿਲਾਂ ਸੁਰੱਖਿਆ ਗਾਰਡ ਬੈਂਕ ਦੇ ਵਾਸ਼ਰੂਮ ਵਿਚ ਗਿਆ। ਲਗਭਗ ਜਦੋਂ ਅੱਧੇ ਘੰਟੇ ਬਾਅਦ ਵੀ ਉਹ ਬਾਹਰ ਨਹੀਂ ਆਇਆ ਤਾਂ ਬੈਂਕ ਮੁਲਾਜ਼ਮ ਉਸ ਦੀ ਭਾਲ ਕਰਨ ਲੱਗੇ।

ਬੈਂਕ ਮੁਲਾਜ਼ਮਾਂ ਨੇ ਉਸ ਦੇ ਫੋਨ ‘ਤੇ ਕਾਲ ਕੀਤੀ ਤਾਂ ਫੋਨ ਵਜ ਰਿਹਾ ਸੀ ਪਰ ਕੋਈ ਉਠਾ ਨਹੀਂ ਰਿਹਾ ਸੀ। ਇੰਨੇ ਵਿਚ ਬੈਂਕ ਦੇ ਕਿਸੇ ਮੁਲਾਜ਼ਮ ਨੂੰ ਫੋਨ ਦੀ ਘੰਟੀ ਦੀ ਆਵਾਜ਼ ਬਾਥਰੂਮ ਵਿਚੋਂ ਆਉਂਦੀ ਸੁਣਾਈ ਦਿੱਤੀ। ਮੁਲਾਜ਼ਮਾਂ ਨੇ ਬਾਥਰੂਮ ਦਾ ਦਰਵਾਜ਼ਾ ਖੜਕਾਇਆ ਪਰ ਜਦੋਂ ਅੰਦਰ ਤੋਂ ਕੋਈ ਆਵਾਜ਼ ਨਾ ਆਈ ਤਾਂ ਦਰਵਾਜ਼ੇ ਦੇ ਹੇਠਾਂ ਤੋਂ ਖੂਨ ਦੇਖਿਆ ਤਾਂ ਪੁਲਿਸ ਨੂੰ ਬੁਲਾਇਆ।

ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਉਰਫ ਭਿੰਦਾ ਨਿਵਾਸੀ ਸ਼ਿਮਲਾਪੁਰੀ ਵਜੋਂ ਹੋਈ ਹੈ। ਉਹ ਲਗਭਗ 10 ਸਾਲ ਤੋਂ ਗਾਰਡ ਵਜੋਂ ਵੱਖ-ਵੱਖ ਬੈਂਕਾਂ ਵਿਚ ਨੌਕਰੀ ਕਰ ਚੁੱਕਾ ਸੀ। ਇਸ ਬੈਂਕ ਵਿਚ ਉਹ ਕਾਫੀ ਲੰਮੇ ਸਮੇਂ ਤੋਂ ਤਾਇਨਾਤ ਸੀ। ਭੁਪਿੰਦਰ ਵਿਆਹੁਤਾ ਸੀ ਤੇ ਉਸ ਦੇ ਦੋ ਬੱਚੇ ਹਨ।

ਕੁਝ ਦਿਨ ਪਹਿਲਾਂ ਉਸ ਦਾ ਪੁੱਤਰ 12ਵੀਂ ਕਲਾਸ ਵਿਚ ਪਾਸ ਹੋਇਆ ਸੀ ਤੇ ਭਿੰਦਾ ਨੇ ਪੂਰੇ ਪਰਿਵਾਰ ਨਾਲ ਪਾਰਟੀ ਕੀਤੀ ਸੀ। ਭੁਪਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਸਾਡੇ ਪੁੱਤਰ ਦੇ ਦਿਮਾਗ ‘ਤੇ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ ਪਰ ਪਤਾ ਨਹੀਂ ਇਹ ਹਾਦਸਾ ਕਿਵੇਂ ਵਾਪਰ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਅਤੇ ਏਸੀਪੀ ਹਰੀਸ਼ ਬਹਿਲ ਮੌਕੇ ’ਤੇ ਪਹੁੰਚ ਗਏ। ਹਰੀਸ਼ ਬਹਿਲ ਨੇ ਦੱਸਿਆ ਕਿ ਭੁਪਿੰਦਰ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

ਫਿਲਹਾਲ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe