Sunday, August 03, 2025
 

ਪੰਜਾਬ

ਅੱਜ ਤੋਂ ਪੰਜਾਬ 'ਚ Online ਮਿਲਣਗੇ ਅਸ਼ਟਾਮ

August 01, 2022 10:21 AM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਅਸ਼ਟਾਮ ਪੇਪਰਾਂ ਦੀ ਵਿਕਰੀ ਨੂੰ ਆਨਲਾਈਨ ਕਰ ਦਿੱਤਾ ਹੈ। ਇਸ ਦਾ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਅੱਜ ਯਾਨੀ 1 ਅਗਸਤ ਤੋਂ ਪੂਰੇ ਰਾਜ ਅੰਦਰ 50 ਰੁਪਏ ਦੇ ਅਸ਼ਟਾਮ ਤੋਂ ਲੈ ਕੇ ਸਾਰੇ ਅਸ਼ਟਾਮ ਔਨਲਾਈਨ ਮਿਲਣੇ ਸ਼ੁਰੂ ਹੋ ਜਾਣਗੇ।

ਸੂਬੇ ਵਿੱਚ ਕਾਗ਼ਜ਼ੀ ਸਟੈਂਪ ਪੇਪਰ ਖ਼ਤਮ ਕਰ ਦਿੱਤੇ ਹਨ। ਹੁਣ ਈ-ਸਟੈਂਪ ਰਾਹੀਂ ਹੀ ਇਹ ਕੰਮ ਹੋਏਗੇ। ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਭਾਵ ਕੰਪਿਊਟਰ ਤੋਂ ਪ੍ਰਿਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।

ਪਹਿਲਾਂ ਇਹ ਸਹੂਲਤ ਕੇਵਲ 20000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਲਈ ਸੀ। ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ 'ਤੇ ਖ਼ਰਚ ਹੁੰਦੇ ਸਨ।

 

Have something to say? Post your comment

 
 
 
 
 
Subscribe