Sunday, August 03, 2025
 

ਪੰਜਾਬ

VC ਨਾਲ ਬਦਸਲੂਕੀ ਦਾ ਮਾਮਲਾ: ਡਾ: ਰਾਜ ਬਹਾਦਰ ਨੇ CM ਮਾਨ ਦੀ ਦੂਜੀ ਵਾਰ ਮੰਗੀ ਕੀਤੀ ਰੱਦ

August 03, 2022 08:27 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਡਾ: ਰਾਜ ਬਹਾਦਰ ਨੂੰ ਰੋਕਣਾ ਚਾਹੁੰਦੇ ਹਨ ਪਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਦੁਖੀ ਡਾ: ਰਾਜ ਬਹਾਦਰ ਨੇ ਮੁੱਖ ਮੰਤਰੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ।

CM ਮਾਨ ਨੇ ਦੂਜੀ ਵਾਰ ਅਸਤੀਫਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਮਤਭੇਦ ਸਾਹਮਣੇ ਆਉਣ ਲੱਗੇ ਹਨ। 

ਜਿੱਥੇ ਮੁੱਖ ਮੰਤਰੀ ਡਾ: ਰਾਜ ਬਹਾਦਰ ਪ੍ਰਤੀ ਹਾਂ-ਪੱਖੀ ਰਵੱਈਆ ਅਪਣਾ ਰਹੇ ਹਨ, ਉੱਥੇ ਹੀ ਪੰਜਾਬ 'ਆਪ' ਦੇ ਆਗੂ ਸਿਹਤ ਮੰਤਰੀ ਦੇ ਬਚਾਅ 'ਚ ਇਕਜੁੱਟ ਹੋ ਗਏ ਹਨ|

ਸੀਐਮਓ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਦੂਜੀ ਵਾਰ ਡਾ: ਰਾਜ ਬਹਾਦਰ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੇ ਸਨਮਾਨ ਨੂੰ ਠੇਸ ਨਹੀਂ ਲੱਗਣ ਦਿੱਤੀ ਜਾਵੇਗੀ।

 

Have something to say? Post your comment

 
 
 
 
 
Subscribe