Sunday, August 03, 2025
 

ਖੇਡਾਂ

ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ: ਮੀਤ ਹੇਅਰ

August 12, 2022 09:38 PM

ਖੇਡ ਮੰਤਰੀ ਨੇ ਲੰਡਨ ਓਲੰਪਿਕਸ ਦੇ ਸੋਨ ਤਮਗਾ ਜਿੱਤਣ ਦੀ 74ਵੀਂ ਵਰ੍ਹੇਗੰਢ ਮਹਾਨ ਹਾਕੀ ਖਿਡਾਰੀ ਦੇ ਪਰਿਵਾਰ ਨਾਲ ਸਾਂਝੀ ਕੀਤੀ

ਚੰਡੀਗੜ੍ਹ :  ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸਮੁੱਚਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਖਾਸ ਕਰਕੇ ਨੌਜਵਾਨ ਖਿਡਾਰੀਆਂ ਲਈ ਸਦਾ ਪ੍ਰੇਰਨਾਦਾਇਕ ਰਹੇਗਾ। ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੰਡਨ ਓਲੰਪਿਕ ਖੇਡਾਂ 1948 ਵਿੱਚ ਭਾਰਤੀ ਹਾਕੀ ਟੀਮ ਵੱਲੋਂ ਜਿੱਤੇ ਸੋਨ ਤਮਗਾ ਦੀ 74ਵੀਂ ਵਰ੍ਹੇਗੰਢ ਉਸ ਟੀਮ ਦੇ ਅਹਿਮ ਮੈਂਬਰ ਰਹੇ ਬਲਬੀਰ ਸਿੰਘ ਸੀਨੀਅਰ ਦੇ ਇੱਥੇ ਸੈਕਟਰ 36 ਸਥਿਤ ਪਰਿਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਗੱਲ ਕਰਦਿਆਂ ਕਹੀ।

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡਾਂ ਦਾ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਪੰਜਾਬ ਦੇ ਵੱਡੇ ਨਾਮੀਂ ਖਿਡਾਰੀਆਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਬਣਾਇਆ ਜਾ ਰਿਹਾ ਹੈ। ਖੇਡ ਵਿਭਾਗ ਖੇਡ ਮੁਕਾਬਲਿਆਂ ਵਿੱਚ ਜੇਤੂ ਟੀਮਾਂ ਨੂੰ ਸਬੰਧਤ ਖੇਡ ਦੇ ਮਹਾਨ ਖਿਡਾਰੀਆਂ ਦੇ ਨਾਮ ਉੱਤੇ ਟਰਾਫੀਆਂ ਦੇਣ ਉੱਤੇ ਵਿਚਾਰ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਲਈ ਕੇਂਦਰ ਸਰਕਾਰ ਕੋਲ ਸਿਫ਼ਾਰਸ਼ ਕਰਨਗੇ।

 ਮੀਤ ਹੇਅਰ ਕਿਹਾ ਕਿ 1947 ਵਿੱਚ ਦੇਸ਼ ਦੇ ਆਜ਼ਾਦ ਹੋਣ ਉਪਰੰਤ 1948 ਵਿੱਚ ਲੰਡਨ ਓਲੰਪਿਕ ਖੇਡਾਂ ਵਿੱਚ ਪਹਿਲੀ ਵਾਰ ਆਜ਼ਾਦ ਭਾਰਤ ਦੀ ਹਾਕੀ ਟੀਮ ਨੇ ਸੋਨ ਤਮਗਾ ਜਿੱਤਿਆ ਅਤੇ ਪਹਿਲੀ ਵਾਰ ਤਿਰੰਗਾ ਝੰਡਾ ਓਲੰਪਿਕਸ ਵਿੱਚ ਲਹਿਰਾਇਆ ਗਿਆ ਅਤੇ ਉਸ ਦੇਸ਼ ਵਿੱਚ ਲਹਿਰਾਇਆ ਜਿਸ ਨੇ ਭਾਰਤ ਉਤੇ 200 ਸਾਲ ਤੋਂ ਵੱਧ ਰਾਜ ਕੀਤਾ। ਬਲਬੀਰ ਸਿੰਘ ਸੀਨੀਅਰ ਦਾ ਇਸ ਜਿੱਤ ਵਿੱਚ ਵੱਡਾ ਯੋਗਦਾਨ ਸੀ ਅਤੇ ਉਸ ਤੋਂ ਬਾਅਦ ਵੀ ਦੋ ਓਲੰਪਿਕਸ ਵਿੱਚ ਸੋਨ ਤਮਗੇ ਜਿੱਤ ਕੇ ਗੋਲਡਨ ਹੈਟ੍ਰਿਕ ਪੂਰੀ ਕੀਤੀ।

ਖੇਡ ਮੰਤਰੀ ਨੇ ਬਲਬੀਰ ਸਿੰਘ ਸੀਨੀਅਰ ਦੀ ਬੇਟੀ ਸੁਸ਼ਬੀਰ ਕੌਰ ਤੇ ਦੋਹਤੇ ਕਬੀਰ ਸਿੰਘ ਨੂੰ ਵਧਾਈ ਦਿੰਦਿਆਂ ਮਹਾਨ ਖਿਡਾਰੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਅਗਲੇ ਸਾਲ ਲੰਡਨ ਓਲੰਪਿਕਸ ਦੇ ਸੋਨ ਤਮਗੇ ਜਿੱਤਣ ਦੇ 75 ਸਾਲ ਪੂਰੇ ਹੋਣ ਉੱਤੇ ਸਮਾਗਮ ਕਰਵਾਇਆ ਜਾਵੇਗਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਬੈਂਗਲੁਰੂ ਭਗਦੜ: ਕੀ RCB 'ਤੇ ਪਾਬੰਦੀ ਲੱਗੇਗੀ ? BCCI ਵੱਡਾ ਫੈਸਲਾ ਲੈ ਸਕਦਾ ਹੈ

ਨਿਊਜ਼ੀਲੈਂਡ ਕ੍ਰਿਕਟ ਟੀਮ ਨੂੰ ਨਵਾਂ ਮੁੱਖ ਕੋਚ ਮਿਲਿਆ, ਰੌਬ ਵਾਲਟਰ ਤਿੰਨ ਸਾਲਾਂ ਲਈ ਨਿਯੁਕਤ

ਬੰਗਲੌਰ ਵਿੱਚ RCB ਈਵੈਂਟ ਦੌਰਾਨ ਹੋਏ ਹਾਦਸੇ 'ਤੇ ਵਿਰਾਟ ਕੋਹਲੀ ਦੀ ਪ੍ਰਤੀਕਿਰਿਆ, ਕਿਹਾ- ...

ਮੁੱਲਾਂਪੁਰ ਵਿੱਚ IPL ਐਲੀਮੀਨੇਟਰ- ਰਾਇਲ ਚੈਲੇਂਜਰਸ- ਪੰਜਾਬ ਦਾ ਮੁਕਾਬਲਾ ਅੱਜ

इंडिया कप सीजन 3: प्रीमियर टेनिस बॉल क्रिकेट लीग लाखों लोगों को लुभाने के लिए तैयार

ਕੀ ਵਿਰਾਟ ਕੋਹਲੀ ਨੇ BCCI ਦੇ ਰਵੱਈਏ ਤੋਂ ਦੁਖੀ ਹੋ ਕੇ ਸੰਨਿਆਸ ਲੈ ਲਿਆ?

ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ

ਕੁਲਦੀਪ ਯਾਦਵ-ਰਿੰਕੂ ਸਿੰਘ ਵਿਵਾਦ: ਥੱਪੜਾਂ ਦਾ ਵੀਡੀਓ ਵਾਇਰਲ

Gautam ਗੰਭੀਰ ਨੂੰ 'ISIS ਕਸ਼ਮੀਰ' ਵੱਲੋਂ ਈਮੇਲ ਰਾਹੀਂ ਧਮਕੀ, ਦਿੱਲੀ ਪੁਲਿਸ ਦੀ ਜਾਂਚ ਜਾਰੀ

चेन्नई लायंस ने इंडियनऑयल अल्टीमेट टेबल टेनिस नीलामी में चीनी पैडलर फैन सिकी को सबसे अधिक कीमत पर खरीदा

 
 
 
 
Subscribe