Sunday, August 03, 2025
 

ਪੰਜਾਬ

ਫਿਰੋਜ਼ਪੁਰ ਜੇਲ੍ਹ 'ਚ ਹਵਾਲਾਤੀ ਦੀ ਪਿੱਠ 'ਤੇ ਗਰਮ ਸਲਾਖਾਂ ਨਾਲ ਲਿਖਿਆ 'ਗੈਂਗਸਟਰ'

August 17, 2022 08:10 PM

ਫਿਰੋਜ਼ਪੁਰ : ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾ ’ਚ ਚੱਲੀ ਆ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਤਰਸੇਮ ਸਿੰਘ ਜੋਧਾ ਦੀ ਪਿੱਠ ’ਤੇ ਪੰਜਾਬੀ ਭਾਸ਼ਾ 'ਚ ਲਿਖੇ 'ਗੈਂਗਸਟਰ' ਸ਼ਬਦ ਦੇ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਕੇਂਦਰੀ ਜੇਲ੍ਹ ਵਿਵਾਦਾਂ ਦੇ ਘੇਰੇ ’ਚ ਆ ਗਈ ਹੈ। ਅਦਾਲਤ ਦੇ ਆਦੇਸ਼ਾਂ ਅਨੁਸਾਰ ਜਦ ਤਰਸੇਮ ਜੋਧਾ ਦਾ ਹਸਪਤਾਲ ਵਿੱਚ ਮੈਡੀਕਲ ਹੋਣ ਲੱਗਾ ਤਾ ਡਾਕਟਰਾਂ ਨੇ ਦੇਖਿਆ ਕਿ ਉਸ ਦੀ ਪਿੱਠ ’ਤੇ ਪੰਜਾਬੀ ਭਾਸ਼ਾ ਵਿੱਚ 'ਗੈਂਗਸਟਰ' ਲਿਖਿਆ ਹੋਇਆ ਸੀ। ਹਵਾਲਾਤੀ ਨੇ ਦੋਸ਼ ਲਾਇਆ ਕਿ ਲੋਹੇ ਦੀਆਂ ਗਰਮ ਸਲਾਖਾਂ ਨਾਲ ਉਸ ਦੀ ਪਿੱਠ ’ਤੇ ਗੈਂਗਸਟਰ ਸ਼ਬਦ ਫਿਰੋਜ਼ਪੁਰ ਜੇਲ੍ਹ ਦੇ ਪੁਲਸ ਪ੍ਰਸ਼ਾਸਨ ਵੱਲੋਂ ਲਿਖਿਆ ਗਿਆ ਹੈ।

 

Have something to say? Post your comment

 
 
 
 
 
Subscribe