Sunday, August 03, 2025
 

ਪੰਜਾਬ

ਖੇਤਾਂ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ

August 18, 2022 12:35 PM

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਸੰਗਤਪੁਰਾ ਵਿਖੇ ਇਕ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਬਾਗ ਸਿੰਘ (ਉਮਰ 60) ਪੁੱਤਰ ਕਰਤਾਰ ਸਿੰਘ ਵਜੋਂ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿੰਡ ਦੇ ਬਾਹਰਵਾਰ ਆਪਣੇ ਖੇਤਾਂ 'ਚ ਮੋਟਰ ਚਲਾਉਣ ਲਈ ਗਏ ਸਨ। ਜਿੱਥੇ ਉਹ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆ ਗਏ ਅਤੇ ਉਨ੍ਹਾਂ ਨੂੰ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਾ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਘਟਨਾ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। 

 

Have something to say? Post your comment

 
 
 
 
 
Subscribe