Monday, August 04, 2025
 

ਪੰਜਾਬ

ਪੋਰਨ ਵੀਡੀਓ ਵਾਇਰਲ ਹੋਣ ਮਗਰੋਂ 'ਆਪ' ਵਿਧਾਇਕ ਪਠਾਨਮਾਜਰਾ ਨੇ ਦਿੱਤੀ ਚਿਤਾਵਨੀ

August 22, 2022 09:34 AM

ਚੰਡੀਗੜ੍ਹ : ਪੰਜਾਬ ਦੇ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਜੋ ਹੋਇਆ, ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਉਸ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।

ਪਠਾਨਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ, ਵਿਧਾਇਕ ਤੇ ਆਗੂ ਸਮੇਤ ਹੋਰ ਲੋਕ ਮੇਰਾ ਸਾਥ ਨਹੀਂ ਦੇ ਰਹੇ। ਕੀ ਮੇਰਾ ਕੋਈ ਕਰੀਅਰ ਨਹੀਂ ਹੈ ? ਪਠਾਨਮਾਜਰਾ ਨੇ ਕਿਹਾ ਕਿ ਪਤਨੀ ਨੇ ਮੇਰੇ ਨਾਲ ਜੋ ਕੀਤਾ, ਮੈਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਲੈ ਕੇ ਜਾਵਾਂਗਾ।

ਮੇਰੀ ਧੀ ਦਾ ਵੀ ਵਿਆਹ ਹੋਣ ਵਾਲਾ ਹੈ
ਮੇਰੀ ਧੀ ਦਾ ਵੀ ਵਿਆਹ ਹੋਣ ਵਾਲਾ ਹੈ। ਮੇਰੇ ਵੀ ਬੱਚੇ ਹਨ। ਜੋ ਮੇਰੇ ਨਾਲ ਹੋਇਆ ਉਹ ਕਿਸੇ ਨਾਲ ਵੀ ਹੋ ਸਕਦਾ ਹੈ। ਫਿਰ ਮੈਂ ਪੁੱਛਾਂਗਾ ਕਿ ਮੈਨੂੰ ਹੁਣ ਕੀ ਕਰਨਾ ਚਾਹੀਦਾ ਹੈ। ਕਿਸੇ ਦੀ ਵੀਡੀਓ ਵੀ ਕੋਈ ਬਣਾ ਸਕਦਾ ਹੈ। ਕਿਸੇ ਦੇ ਦੋਸਤ ਜਾਂ ਪਤਨੀ ਕੋਲ ਇਹ ਵੀਡੀਓ ਹੋ ਸਕਦਾ ਹੈ। ਜਿਵੇਂ ਮੈਂ ਨਹੀਂ ਜਾਣਦਾ ਸੀ, ਦੂਜਿਆਂ ਨੂੰ ਵੀ ਨਹੀਂ ਪਤਾ ਹੋਵੇਗਾ।

ਦੂਜੀ ਪਤਨੀ ਨਾਲ ਝਗੜਾ
ਦੂਜੀ ਪਤਨੀ ਨੇ ਫੋਟੋ ਸੋਸ਼ਲ ਮੀਡੀਆ 'ਤੇ ਪਾ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਵਿਚ ਲੜਾਈ ਹੋ ਗਈ। ਇਸ ਤੋਂ ਬਾਅਦ ਵਿਧਾਇਕ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਗਈ। ਜਿਸ 'ਚ ਉਹ ਵੀਡੀਓ ਕਾਲ ਦੌਰਾਨ ਬਾਥਰੂਮ 'ਚ ਪ੍ਰਾਈਵੇਟ ਪਾਰਟਸ ਦਿਖਾਉਂਦੀ ਨਜ਼ਰ ਆ ਰਹੀ ਸੀ। ਇਹ ਵੀਡੀਓ ਕਾਫੀ ਵਾਇਰਲ ਹੋਈ ਸੀ। ਇਸ ਨੂੰ ਵਿਦੇਸ਼ ਤੋਂ ਚੱਲ ਰਹੇ ਸੋਸ਼ਲ ਮੀਡੀਆ ਅਕਾਊਂਟਸ ਰਾਹੀਂ ਵਾਇਰਲ ਕੀਤਾ ਗਿਆ ਸੀ।

 

Have something to say? Post your comment

 
 
 
 
 
Subscribe