Tuesday, June 17, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਸਿਆਸੀ

ਕਾਂਗਰਸ ਆਪਣੇ 'ਭ੍ਰਿਸ਼ਟ' ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ

August 22, 2022 05:47 PM

ਕਿਸੇ ਵੀ ਭ੍ਰਿਸ਼ਟ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਮਾਨ ਸਰਕਾਰ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ: ਮਲਵਿੰਦਰ ਕੰਗ 

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਅੱਜ ਵਿਜੀਲੈਂਸ ਦਫ਼ਤਰ ਅੱਗੇ ਕਾਂਗਰਸ ਵੱਲੋਂ ਦਿੱਤੇ ਧਰਨੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭ੍ਰਿਸ਼ਟ ਅਤੇ ਨਾਪਾਕ ਲੋਕ ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜਾਂਚਾਂ ਤੋਂ ਬਚ ਨਹੀਂ ਸਕਦੇ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੀ ਆਪਣੇ ਸਵਾਰਥੀ ਅਤੇ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਦੀ ਬਜਾਏ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ ਦੀ ਸਲਾਹ ਦਿੱਤੀ।

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਵੱਲੋਂ ਲਾਏ ਗਏ ਬਦਲਾਖੋਰੀ ਦੀ ਰਾਜਨੀਤੀ ਦੇ ਬੇਤੁਕੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਸਾਰੇ ਆਗੂ ਵਿਜੀਲੈਂਸ ਦੀ ਜਾਂਚ ਤੋਂ ਕਿਉਂ ਡਰਦੇ ਹਨ।

ਕੰਗ ਨੇ ਕਿਹਾ, “ਜੇ ਉਹ ਬੇਕਸੂਰ ਹਨ ਅਤੇ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਉਹ ਨਿਰਪੱਖ ਜਾਂਚ ਤੋਂ ਭੱਜ ਕਿਉਂ ਰਹੇ ਹਨ? ਨਿਰਪੱਖ ਜਾਂਚ ਦਾ ਸਾਹਮਣਾ ਕਰੋ ਅਤੇ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰੋ।"

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਦਾਹਰਨ ਦਿੰਦਿਆਂ ਕੰਗ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਨੂੰ ਵੀ ਉਨ੍ਹਾਂ ਵਾਂਗ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ ਕਿਉਂਕਿ ਉਹ ਬੇਕਸੂਰ ਹਨ ਅਤੇ ਝੂਠੇ ਕੇਸਾਂ ਤੋਂ ਡਰਦੇ ਨਹੀਂ ਅਤੇ ਜਲਦ ਹੀ ਅਦਾਲਤ ਵਿੱਚ ਸੱਚਾਈ ਸਭ ਦੇ ਸਾਹਮਣੇ ਆ ਜਾਵੇਗੀ।

ਉਨ੍ਹਾਂ ਕਾਂਗਰਸੀ ਆਗੂਆਂ ਨੂੰ ਵੱਧ ਰਹੀ ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਡਰੱਗ ਮਾਫੀਆ ਵਿਰੁੱਧ ਧਰਨੇ ਦੇਣ ਦੀ ਸਲਾਹ ਦਿੱਤੀ। ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਜਨਤਾ ਦੇ ਪੈਸੇ ਦੀ ਲੁੱਟ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਦੇ ਲੋਕ ਕਈ ਘੁਟਾਲਿਆਂ, ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਫਸੇ ਹੋਏ ਸਨ ਅਤੇ ਹੁਣ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਤੋਂ ਭ੍ਰਿਸ਼ਟਾਚਾਰੀ ਆਗੂ ਘਬਰਾਏ ਹੋਏ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਅਤੇ ਪੰਜਾਬੀਆਂ ਨੂੰ ਲੁੱਟਣ ਦੀ ਸਜ਼ਾ ਮਿਲੇਗੀ।

ਕੰਗ ਅਨੁਸਾਰ, "ਮਾਨ ਸਰਕਾਰ ਵੱਲੋਂ ਫੂਡ ਐਂਡ ਸਪਲਾਈ, ਟਰਾਂਸਪੋਰਟ ਅਤੇ ਮਾਈਨਿੰਗ ਵਿਭਾਗ ਦੀਆਂ ਫਾਈਲਾਂ ਦੀ ਘੋਖ ਕੀਤੀ ਜਾ ਰਹੀ ਹੈ ਤਾਂ ਇਨ੍ਹਾ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੱਧੂ ਅਤੇ ਹੋਰ ਕਾਂਗਰਸੀ ਆਗੂਆਂ ਦੇ ਨਾਂ ਸਾਹਮਣੇ ਆ ਰਹੇ ਹਨ। ਪਿਛਲੀ ਸਰਕਾਰ ਦੌਰਾਨ ਹੋਏ ਵੱਖ-ਵੱਖ ਘੁਟਾਲਿਆਂ ਦੀ ਜਾਂਚ ਚੱਲ ਰਹੀ ਹੈ ਅਤੇ ਸਾਰੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।"

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ। 'ਆਪ' ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦੀ ਹੈ ਕਿ ਉਹ ਲੋਕਾਂ ਦੇ ਸਾਹਮਣੇ ਸੱਚਾਈ ਲਿਆਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾਵਾਂ ਦੇਵੇ। ਉਹਨਾਂ ਸਾਬਕਾ ਜੇਲ ਮੰਤਰੀ ਅਤੇ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਕਾਂਗਰਸ ਸਰਕਾਰ ਦੌਰਾਨ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਉਣ ਲਈ ਮੋਹਾਲੀ ਵਿਖੇ ਫਰਜ਼ੀ ਐਫਆਈਆਰ ਦਰਜ ਕਰ ਰੋਪੜ ਕੇਂਦਰੀ ਜੇਲ੍ਹ 'ਚ ਉਸਨੂੰ 'ਵੀਵੀਆਈਪੀ ਟ੍ਰੀਟਮੈਂਟ' ਦੇਣ ਦਾ ਦੋਸ਼ ਵੀ ਲਗਾਇਆ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ 'ਛੱਲਾ ਮੁੜ ਕੇ ਨੀ ਆਇਆ' ਅਤੇ ਆਪਣੇ ਕਾਰਜਕਾਲ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ਨਾਲ ਪੈਸਾ ਇਕੱਠਾ ਕਰ ਹੁਣ ਵਿਦੇਸ਼ 'ਚ 'ਲੁਕਿਆ' ਬੈਠਾ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe