Sunday, August 03, 2025
 

ਨਵੀ ਦਿੱਲੀ

ਦਿੱਲੀ ਹਵਾਈ ਅੱਡੇ ਤੋਂ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਵਾਪਸ ਭੇਜਿਆ ਅਮਰੀਕਾ

August 26, 2022 11:06 AM

ਨਵੀਂ ਦਿੱਲੀ : ਅਮਰੀਕੀ ਵੈੱਬਸਾਈਟ ‘‘ਵਾਈਸ ਨਿਊਜ’’ ਲਈ ਕੰਮ ਕਰਨ ਵਾਲੇ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਬੀਤੇ ਦਿਨ ਬੁੱਧਵਾਰ ਰਾਤ ਨੂੰ 8:30 ਵਜੇ ਦਿੱਲੀ ਹਵਾਈ ਅੱਡੇ ਪਹੁੰਚਣ ’ਤੇ ਤੁਰੰਤ ਬਾਅਦ ਨਿਊਯਾਰਕ ਲਈ ਵਾਪਸ ਭੇਜ ਦਿੱਤਾ ਗਿਆ। ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਨੇ ਇਕ ਫੇਸਬੁੱਕ ਪੋਸਟ ਵਿੱਚ ਇਹ ਗੱਲ ਦਾ ਦਾਅਵਾ ਕੀਤਾ।‘‘ਵਾਈਸ ਨਿਊਜ’’ ਲਈ ਏਸ਼ੀਆ ਕੇਂਦਰਿਤ ਡਾਕੂਮੈਟਰੀ ਬਣਾਉਣ ਵਾਲੇ ਅੰਗਦ ਸਿੰਘ ਦੀ ਮਾਤਾ ਗੁਰਮੀਤ ਕੌਰ ਦੇ ਅਨੁਸਾਰ ਉਨ੍ਹਾਂ ਦਾ ਬੇਟਾ ਨਿੱਜੀ ਯਾਤਰਾ ਲਈ ਪੰਜਾਬ ਆ ਰਿਹਾ ਸੀ ਅਤੇ ਉਹ ਅਮਰੀਕੀ ਨਾਗਰਿਕ ਹੈ।
ਉਹ 14 ਘੰਟਿਆਂ ਦੀ ਯਾਤਰਾ ਕਰਕੇ ਦਿੱਲੀ ਪਹੁੰਚਿਆ ਸੀ ਪਰ ਅਧਿਕਾਰੀਆਂ ਨੇ ਉਸ ਨੂੰ ਨਿਊਯਾਰਕ ਦੀ ਅਗਲੀ ਫਲਾਈਟ ਵਿੱਚ ਬਿਠਾ ਕੇ ਵਾਪਸ ਨਿਊਯਾਰਕ ਭੇਜ ਦਿੱਤਾ। ਮਾਤਾ ਗੁਰਮੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਵਾਪਸ ਭੇਜੇ ਜਾਣ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਪੱਤਰਕਾਰ ਅੰਗਦ ਸਿੰਘ ਨੇ ਭਾਰਤ ਵਿਚ ਕੋਵਿਡ-19 ਮਹਾਮਾਰੀ ਅਤੇ ਕਿਸਾਨਾਂ ਵਿਰੁੱਧ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ ’ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਡਾਕੂਮੈਂਟਰੀ ਫ਼ਿਲਮ ਵੀ ਬਣਾਈ ਸੀ। ਇਸ ਦੇ ਇਲਾਵਾ ਉਸ ਨੂੰ ਪਿਛਲੇ ਸਾਲ ਕੋਰੋਨਾ ਦੇ ਜਾਨਲੇਵਾ ਡੈਲਟਾ ਵੇਰੀਐਂਟ ਦੀ ਕਵਰੇਜ ਲਈ ਐਮੀ ਐਵਾਰਡ ਲਈ ਵੀ ਨਾਮਜ਼ਦ ਕੀਤਾ ਗਿਆ ਸੀ। ਮਾਂ ਗੁਰਮੀਤ ਕੌਰ ਨੇ ਕਿਹਾ ਕਿ ਅੰਗਦ ਆਪਣੀ ਮਾਤਭੂਮੀ ਨਾਲ ਬਹੁਤ ਪਿਆਰ ਕਰਦਾ ਹੈ। ਉਹ ਵੌਇਸ ਨਿਊਜ਼ ਲਈ ਵੀ ਬਿਹਤਰੀਨ ਕੰਮ ਕਰ ਰਿਹਾ ਹੈ। ਸਿੰਘ ਨੂੰ ਵਾਪਸ ਅਮਰੀਕਾ ਭੇਜੇ ਜਾਣ ਦੇ ਬਾਰੇ ਵਿੱਚ ਅਜੇ ਤੱਕ ਕੋਈ ਅਪਰਾਧਕ ਟਿੱਪਣੀ ਵੀ ਨਹੀਂ ਆਈ।

 

Have something to say? Post your comment

Subscribe