Friday, May 02, 2025
 

ਪੰਜਾਬ

ਦੁੱਧ ਉਤਪਾਦਕਾਂ ਦੇ ਸਾਰੇ ਬਕਾਏ 15 ਸਤੰਬਰ ਤੱਕ ਕੀਤੇ ਜਾਣਗੇ ਜਾਰੀ : CM Mann

August 26, 2022 09:17 PM

ਚੰਡੀਗੜ੍ਹ: ਕਿਸਾਨਾਂ ਦੇ ਹਿੱਤ ਵਿਚ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸੂਬੇ ਦੇ ਡੇਅਰੀ ਕਿਸਾਨਾਂ (Dairy Farmers) ਨਾਲ ਵਿਸਥਾਰਪੂਰਵਕ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ।

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ (Punjab Government) ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਮਾਨ ਨੇ ਡੇਅਰੀ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ 15 ਸਤੰਬਰ ਤੱਕ ਉਨ੍ਹਾਂ ਦੇ ਸਮੁੱਚੇ ਬਕਾਏ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ।

ਇਕ ਹੋਰ ਮੁੱਦੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਡੇਅਰੀ ਕਿਸਾਨਾਂ ਨੂੰ ਪਸ਼ੂਆਂ ਦੇ ਚਮੜੀ ਰੋਗ (ਲੰਪੀ ਸਕਿਨ) ਦੀ ਰੋਕਥਾਮ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe