Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

'ਪੰਜਾਬ ਸਰਕਾਰ ਵੱਲੋਂ ਆਰਡੀਐਸਐਸ ਸਕੀਮ ਅਧੀਨ 25,237 ਕਰੋੜ ਰੁਪਏ ਦੀ ਕਾਰਜ-ਯੋਜਨਾ ਨੂੰ ਪ੍ਰਵਾਨਗੀ'

August 27, 2022 07:52 PM

ਚੰਡੀਗੜ੍ਹ: 24 ਘੰਟੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 25, 237 ਕਰੋੜ ਰੁਪਏ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਖਪਤਕਾਰਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਰਿਫਾਰਮ-ਬੇਸਡ ਐਂਡ ਰਿਜ਼ਲਟ-ਲਿੰਕਡ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐਸਐਸ) ਇੱਕ ਫਲੈਗਸ਼ਿਪ ਸਕੀਮ ਹੈ ਜਿਸਦਾ ਉਦੇਸ਼ ਇੱਕ ਮਜ਼ਬੂਤ ਅਤੇ ਟਿਕਾਊ ਵੰਡ ਨੈੱਟਵਰਕ ਰਾਹੀਂ ਡਿਸਟ੍ਰੀਬਿਊਸ਼ਨ ਕੰਪਨੀਆਂ ਦੀ ਕਾਰਜ-ਕੁਸ਼ਲਤਾ ਅਤੇ ਵਿੱਤੀ ਸਥਿਰਤਾ ਵਿੱਚ ਸੁਧਾਰ ਕਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਕੀਮ ਤਹਿਤ 94 ਨਵੇਂ 66 ਕੇਵੀ ਸਬ ਸਟੇਸ਼ਨਾਂ ਨੂੰ ਕਾਰਜਸ਼ੀਲ ਕਰਨ ਅਤੇ ਕ੍ਰਮਵਾਰ 89 ਅਤੇ 382 66/11 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਥਾਪਨਾ ਅਤੇ ਇਸ ਵਿੱਚ ਵਾਧੇ ਵਰਗੇ ਬੁਨਿਆਦੀ ਢਾਂਚੇ ਦੇ ਕੰਮ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸਿਸਟਮ ਦੀ ਮਜ਼ਬੂਤੀ ਅਤੇ ਇਸ ਦੇ ਆਧੁਨਿਕੀਕਰਨ ਲਈ 66 ਕੇਵੀ ਟਰਾਂਸਮਿਸ਼ਨ ਲਾਈਨਾਂ ਦੇ 2, 015 ਸਰਕਟ ਕਿਲੋਮੀਟਰ ਬਣਾਏ ਜਾਣਗੇ। ਇਸ ਦੇ ਨਾਲ ਹੀ 23, 687 11ਕੇਵੀ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਦੀ ਸਥਾਪਨਾ ਅਤੇ ਐਚਟੀ/ਐਲਟੀ ਲਾਈਨਾਂ ਦੇ 15, 859 ਸਰਕਟ ਕਿਲੋਮੀਟਰ ਦਾ ਨਿਰਮਾਣ ਕੀਤਾ ਜਾਵੇਗਾ।

ਇਸੇ ਤਰ੍ਹਾਂ ਨੁਕਸਾਨ ਘਟਾਉਣ ਲਈ ਹਾਈ ਵੋਲਟੇਜ ਡਿਸਟ੍ਰੀਬਿਊਸ਼ਨ ਸਿਸਟਮ (ਐਚਵੀਡੀਐਸ) ਅਧੀਨ 2, 83, 349 ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦੀ ਸਥਾਪਨਾ ਦੇ ਨਾਲ 66 ਕੇਵੀ ਲਾਈਨਾਂ/ਭੂਮੀਗਤ ਕੇਬਲਾਂ ਦੇ 600 ਸਰਕਟ ਕਿਲੋਮੀਟਰ ਅਤੇ ਐਚ.ਟੀ/ਐਲ.ਟੀ. ਲਾਈਨਾਂ ਦੇ 1, 10, 117 ਸਰਕਟ ਕਿਲੋਮੀਟਰ ਬਣਾਏ ਜਾਣਗੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਐਸ.ਸੀ.ਏ.ਡੀ.ਏ. (ਸੁਪਰਵਾਇਜ਼ਰੀ ਕੰਟਰੋਲ ਐਂਡ ਡਾਟਾ ਐਕੂਜਿਸ਼ਨ) ਅਤੇ ਓ.ਐਮ.ਐਸ. (ਆਊਟੇਜ ਮੈਨੇਜਮੈਂਟ ਸਿਸਟਮ), ਕਸਟਮਰ ਕੇਅਰ ਸੈਂਟਰ, ਯੂਨੀਫਾਈਡ ਬਿਲਿੰਗ ਸਲਿਊਸ਼ਨ ਵਰਗੇ ਆਈ.ਟੀ. ਆਧਾਰਤ ਕੰਮ ਵੀ ਕੀਤੇ ਜਾਣੇ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਕੰਮਾਂ ਦੇ ਅਮਲ ਵਿੱਚ ਆਉਣ ਨਾਲ ਨੁਕਸਾਨ ਘਟਣ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਹੋਵੇਗਾ ਜਿਸ ਨਾਲ ਸੂਬੇ ਦੇ ਇੱਕ ਕਰੋੜ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਲਾਭ ਹੋਵੇਗਾ।ਭਾਰਤ ਸਰਕਾਰ ਵੱਲੋਂ ਇਸ ਸਕੀਮ ਅਧੀਨ ਕੁੱਲ ਬਜਟ ਸਹਾਇਤਾ ਵਜੋਂ ਕੁੱਲ 25237 ਕਰੋੜ ਰੁਪਏ ਦੀ ਪ੍ਰੋਜੈਕਟ ਰਾਸ਼ੀ ਵਿੱਚੋਂ 11632 ਕਰੋੜ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe