Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਸੁਖਬੀਰ ਬਾਦਲ SIT ਸਾਹਮਣੇ ਪੇਸ਼ ਹੋਣ ਤੋਂ ਹੋਏ ਮੁਨਕਰ

August 30, 2022 11:04 AM

ਅੱਜ ਸੁਖਬੀਰ ਬਾਦਲ ਨੇ ਸਿੱਟ ਸਾਹਮਣੇ ਪੇਸ਼ ਹੋਣਾ ਸੀ ਪਰ ਸੁਖਬੀਰ ਨੇ ਪੇਸ਼ ਹੋਣ ਤੋਂ ਮਨਾਂ ਕਰ ਦਿਤਾ ਹੈ। ਇਹ ਪੇਸ਼ੀ ਕੋਟਕਪੁਰਾ ਗੋਲੀ ਕਾਂਡ ਦੇ ਸਬੰਧ ਵਿਚ ਹੋਣੀ ਸੀ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਸੰਮਨ ਨਹੀਂ ਮਿਲੇ ਹਨ। ਅਜਿਹੇ 'ਚ ਸੁਖਬੀਰ ਬਾਦਲ ਦੀ ਮੌਜੂਦਗੀ ਦਾ ਕੋਈ ਮਤਲਬ ਨਹੀਂ ਬਣਦਾ।

ਇਸ ਤੋਂ ਪਹਿਲਾਂ ਐਸਆਈਟੀ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕੀਤੀ ਸੀ। ਸੰਮਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਵੇਰੇ 10:30 ਵਜੇ ਸੈਕਟਰ 32 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੇਸ਼ ਹੋਣਾ ਸੀ। ਅਕਤੂਬਰ 2015 ਵਿੱਚ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਜਿਸ ਤੋਂ ਬਾਅਦ ਸਿੱਖਾਂ ਨੇ ਵਿਰੋਧ ਕੀਤਾ ਸੀ।

ਕੋਟਕਪੂਰਾ ਗੋਲੀ ਕਾਂਡ ਸਾਲ 2015 ਦੀ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe