Thursday, May 01, 2025
 

ਪੰਜਾਬ

ਪੰਜਾਬ ਸਰਕਾਰ ਵਲੋਂ ਨਰਮਾਂ ਪੱਟੀ ਦੇ ਕਿਸਨਾਂ ਦੇ ਹੱਕ ਵਿਚ ਵੱਡਾ ਫੈਸਲਾ

August 30, 2022 08:52 PM

ਪੰਜਾਬ ਸਰਕਾਰ ਵਲੋਂ ਨਰਮਾਂ ਪੱਟੀ ਦੇ ਕਿਸਨਾਂ ਦੇ ਹੱਕ ਵਿਚ ਵੱਡਾ ਫੈਸਲਾ ਲੈਣ ਦਾ ਐਲਾਨ- ਨਰਮੇਂ ‘ਤੇ ਆੜਤ 2.5 ਫੀਸਦ ਤੋਂ ਘਟਾ ਕੇ 1 ਫੀਸਦ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਨਰਮਾ ਪੱਟੀ ਦੇ ਕਿਸਨਾਂ ਅਤੇ ਵਪਾਰੀਆਂ ਦੀ ਮੰਗ 'ਤੇ ਲਿਆ ਫੈਸਲਾ

ਕਾਟਨ ਫੈਕਟਰੀਆਂ ਦੇ ਫਿਕਸ ਚਾਰਜ਼ ਮੁਆਫ ਕਰਨ ਲਈ ਪੰਜਾਬ ਰਾਜ ਬਿਜਲੀ ਰੈਗੂਲਾਟਰੀ ਅਥਾਰਟੀ ਦੇ ਚੇਅਰਮੈਨ ਨਾਲ ਖੇਤੀਬਾੜੀ ਮੰਤਰੀ ਨੇ ਕੀਤੀ ਗੱਲਬਾਤ

ਚੰਡੀਗੜ੍ਹ : ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾਂ ਪੱਟੀ ਦੇ ਕਿਸਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ।ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਮਾਲਵੇ ਦੀ ਨਰਮਾਂ ਪੱਟੀ ਦਾ ਦੌਰੇ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਸਨ ਅਤੇ ਅੱਜ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਕਿਸਾਨਾਂ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਮੀਟਿੰਗ ਕੀਤੀ।ਅੱਜ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਲਾਭ ਦੇਣ ਲਈ ਨਰਮੇ ‘ਤੇ ਆੜਤ ਫੀਸ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਣਕ ਅਤੇ ਝੋਨੇ ਦੇ ਅਨੁਪਾਤ ਅਨੁਸਾਰ ਕਪਾਹ ‘ਤੇ ਆੜਤ ਨਹੀਂ ਲਈ ਜਾ ਸਕਦੀ ਕਿਉਂਕਿ ਝੋਨੇ ਅਤੇ ਕਣਕ ਦੀ ਫਸਲ ਨੂੰ ਮੰਡੀ ਵਿਚ ਲਾਹੁਣ, ਸਫਾਈ, ਭਰਨ, ਤੋਲਣ ਅਤੇ ਢੋਆਈ ਆਦਿ ‘ਤੇ ਕਈ ਖਰਚੇ ਆਉਂਦੇ ਹਨ, ਜਦਕਿ ਕਿਸਾਨਾਂ ਅਨੁਸਾਰ ਕਪਾਹ ‘ਤੇ ਅਜਿਹੇ ਖਰਚੇ ਨਾ ਮਾਤਰ ਹਨ।ਉਨਾਂ ਦੱਸਿਆ ਕਿ ਇਸ ਦੇ ਚਲਦਿਆਂ ਪਹਿਲਾਂ ਹੀ ਸਰਕਾਰ ਨੇ ਕਪਾਹ ‘ਤੇ ਮਾਰਕਿਟ ਫੀਸ 2 ਫੀਸਦ ਤੋਂ ਘਟਾ ਕੇ 0.5 ਫੀਸਦੀ ਕਰ ਦਿੱਤੀ ਗਈ ਹੈ।ਉਨਾਂ ਨਾਲ ਹੀ ਦੱਸਿਆ ਕਿ ਨਰਮਾਂ ਪੱਟੀ ਦੇ ਕਿਸਾਨ ਬਹੁਤ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਆੜਤ ਘੱਟ ਕਰਨ ਦੇ ਫੈਸਲੇ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਮਿਲੇਗੀ।

ਇਸ ਤੋਂ ਇਲਾਵਾ ਪੰਜਾਬ ਕਾਟਨ ਫੈਟਰੀਜ਼ ਅਤੇ ਜਿਨਰਜ਼ ਐਸੋਸੀਏਸ਼ਨ ਵਲੋਂ ਖੇਤੀਬਾੜੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪਿਛਲੇ ਕੁਝ ਸਾਲਾਂ ਤੋਂ ਨਰਮੇ ਦੀ ਫਸਲ ਨੂੰ ਕਈ ਤਰਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਰਮਾਂ ਪੱਟੀ ਦੇ ਕਿਸਾਨ ਨਰਮੇ ਦੀ ਫਸਲ ਤੋਂ ਕਿਨਾਰਾ ਕਰਨ ਲੱਗੇ ਹਨ, ਜਿਸ ਦਾ ਮਾੜਾ ਅਸਰ ਕਾਟਨ ਫੈਕਟਰੀਆਂ ‘ਤੇ ਪਿਆ ਹੈ।ਉਨਾਂ ਕਿਹਾ ਕਿ ਸੂਬੇ ਦੀਆਂ ਬਹੁਤ ਸਾਰੀਆਂ ਕਾਟਨ ਫੈਕਟਰੀਆਂ ਘਾਟੇ ਵਿਚ ਜਾਣ ਕਾਰਨ ਬੰਦ ਹੋਣ ਕਿਨਾਰੇ ਹਨ ਜਾ ਬੰਦ ਹੋ ਗਈਆਂ ਹਨ।ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਵੱਲ ਮੁੜ ਤੋਂ ਉਤਸ਼ਾਹਿਤ ਕਰਨ ਲਈ ਹੋਰ ਕਿਸਾਨ ਹਿਤੈਸ਼ੀ ਫੈਸਲੇ ਲਏ ਜਾਣ।

ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਆਪਣੀਆਂ ਵੱਖ ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਉਦਿਆਂ ਦੱਸਿਆ ਕਿ ਬਿਜਲੀ ਬੋਰਡ ਵਲੋਂ ਉਨ੍ਹਾਂ ਤੋਂ ਫਿਕਸ ਚਾਰਜ਼ ਲਏ ਜਾਂਦੇ ਹਨ ਜੋ ਵਾਜ਼ਬ ਨਹੀਂ।ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਮੌਕੇ ‘ਤੇ ਹੀ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਅਥਾਰਟੀ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ, ਜਿੰਨਾਂ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਸਕਰਾਤਮਕ ਹੱਲ ਕੱਢਿਆ ਜਾਵੇਗਾ।

ਇਸ ਤੋਂ ਇਲਾਵਾ ਕਾਟਨ ਫੈਕਟਰੀਆਂ ਦੇ ਮਾਲਕਾਂ ਵਲੋਂ ਮੰਡੀ ਫੀਸ ਅਤੇ ਆਰ.ਡੀ.ਐਫ ਸਮੇਂ ਸਿਰ ਜਮਾਂ ਨਾ ਕਲਰਵਾਉਣ ਲਈ ਲਾਏ ਜਾਂਦੇ 10 ਗੁਣਾ ਜੁਰਮਾਨੇ ਨੂੰ ਘਟਾਉਣ ਦੀ ਬੇਨਤੀ ‘ਤੇ ਵੀ ਵਿਚਾਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe