Thursday, May 01, 2025
 

ਚੰਡੀਗੜ੍ਹ / ਮੋਹਾਲੀ

ਵਿਜੀਲੈਸ ਬਿਉਰੋ ਵੱਲੋਂ ਵਣ ਰੇਂਜ ਅਫਸਰ ਬੁਢਲਾਡਾ ਗ੍ਰਿਫਤਾਰ

August 30, 2022 08:56 PM

ਰੁੱਖ ਗਾਰਡ ਬਣਾਉਣ ਲਈ 52 ਲੱਖ ਰੁਪਏ ਦਾ ਕੀਤਾ ਗਬਨ

· ਰੁੱਖ ਗਾਰਡ ਬਣਾਉਣ ਵਾਲੀਆਂ ਫਰਮਾਂ ਫਰਜ਼ੀ ਤੇ ਬਿੱਲ ਵੀ ਫ਼ਰਜ਼ੀ ਨਿੱਕਲੇ

ਚੰਡੀਗੜ੍ਹ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਉਸ ਸਮੇਂ ਦੇ ਵਣ ਮੰਡਲ ਅਫਸਰ ਮਾਨਸਾ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਰਾਹੀਂ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਪਿੱਛੋਂ ਨਗਦ ਕਢਵਾ ਕੇ ਸੀਮਿੰਟ ਦੇ ਰੁੱਖ ਗਾਰਡ ਬਣਾਉਣ ਲਈ ਜਾਰੀ ਬੱਜਟ 45, 69, 000 ਰੁਪਏ ਅਤੇ ਬਾਂਸ ਦੇ ਰੁੱਖ ਗਾਰਡ ਬਣਾਉਣ ਸਬੰਧੀ 7, 00, 000 ਰੁਪਏ ਦੇ ਫੰਡਾਂ ਦੇ ਗਬਨ ਰਾਹੀਂ ਸਰਕਾਰ ਨੂੰ ਕੁੱਲ 52, 69, 000 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਬਤੌਰ ਦੋਸ਼ੀ ਨਾਮਜ਼ਦ ਕਰਨ ਪਿੱਛੋਂ ਗ੍ਰਿਫਤਾਰ ਕੀਤਾ ਗਿਆ ਹੈ। 

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਿਉਰੋ ਵੱਲੋਂ ਇਸ ਬਾਰੇ ਮੁੱਕਦਮਾ ਨੰਬਰ 07 ਮਿਤੀ 06.06.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 13(1)(ਏ)(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 120-ਬੀ, 409, 420, 465, 467, 468, 471 ਤਹਿਤ ਵਿਜੀਲੈਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੇ ਥਾਣਾ ਮੋਹਾਲੀ ਵਿਖੇ ਪਹਿਲਾਂ ਹੀ ਦਰਜ ਕੀਤਾ ਹੋਇਆ ਹੈ। 

ਇਸ ਮੁਕੱਦਮੇ ਦੀ ਤਫਤੀਸ਼ ਦੋਰਾਨ ਪਾਇਆ ਗਿਆ ਕਿ ਉਕਤ ਸੁਖਵਿੰਦਰ ਸਿੰਘ ਨਵੰਬਰ 2021 ਤੋਂ ਵਣ ਰੇਂਜ ਅਫਸਰ ਬੁਢਲਾਡਾ ਤਾਇਨਾਤ ਰਿਹਾ ਅਤੇ ਉਸ ਸਮੇਂ ਅਮਿਤ ਚੌਹਾਨ, ਆਈ.ਐਫ.ਐਸ., ਵਣ ਮੰਡਲ ਅਫਸਰ ਮਾਨਸਾ ਤਾਇਨਾਤ ਸੀ। ਸਾਲ 2021 ਵਿੱਚ ਰੁੱਖ ਕੱਟਣ ਬਦਲੇ ਰੁੱਖ ਲਗਾਉਣ (ਕੰਪਨਸੇਟਰੀ ਅਫਾਰੈਸਟੇਸ਼ਨ) ਸਕੀਮ ਅਧੀਨ ਪ੍ਰਧਾਨ ਮੁੱਖ ਵਣ ਪਾਲ ਵੱਲੋਂ 5872 ਆਰ.ਸੀ.ਸੀ. ਰੁੱਖ ਗਾਰਡ ਖਰੀਦ ਕਰਨ ਲਈ ਮਾਨਸਾ ਮੰਡਲ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਵਿੱਚੋਂ 2537 ਰੁੱਖ ਗਾਰਡ ਵਣ ਮੰਡਲ ਅਫਸਰ ਮਾਨਸਾ ਵੱਲੋਂ ਰੇਂਜ ਬੁਢਲਾਡਾ ਨੂੰ ਤਿਆਰ ਕਰਵਾਏ ਜਾਣ ਲਈ 45, 69, 000 ਰੁਪਏ ਦਾ ਬੱਜਟ ਜਾਰੀ ਕੀਤਾ ਗਿਆ ਸੀ। 

ਉਨਾਂ ਦੱਸਿਆ ਕਿ ਉਕਤ ਸਕੀਮ ਅਧੀਨ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਸੀਮਿੰਟ ਦੇ 2537 ਰੁੱਖ ਗਾਰਡ ਤਿਆਰ ਕਰਨ ਲਈ ਮੈਸਰਜ਼ ਅੰਬੇ ਸੀਮਿੰਟ ਸਟੋਰ, ਚੰਨੋ, ਜਿਲਾ ਸੰਗਰੂਰ ਅਤੇ ਐਨ.ਐਸ. ਜੈਨ ਸੀਮਿੰਟ ਐਂਡ ਐਕਸੈਸਰੀਜ ਸਟੋਰ, ਪਟਿਆਲਾ ਨਾਮੀ ਫਰਮਾਂ ਪਾਸੋਂ ਖਰੀਦਣ ਸਬੰਧੀ ਬਿੱਲ ਹਾਸਲ ਕੀਤੇ ਗਏ। ਇੰਨਾਂ ਬਿੱਲਾਂ ਉੱਪਰ ਲਿਖੀ ਹੋਈ ਫਰਮ, ਉਸਦੇ ਜੀ.ਐਸ.ਟੀ. ਨੰਬਰਾਂ ਅਤੇ ਸੰਪਰਕ ਨੰਬਰਾਂ ਬਾਰੇ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਦੋਵੇਂ ਨਾਵਾਂ ਦੀਆਂ ਮੌਜੂਦਾ ਪਤੇ ਵਾਲੀਆਂ ਕੋਈ ਵੀ ਫਰਮ ਮੌਜੂਦ ਨਹੀਂ ਹਨ। ਇੰਨਾਂ ਫਰਮਾ ਦੇ ਬਿਲਾਂ ਉਤੇ ਲਿਖੇ ਗਏ ਜੀ.ਐਸ.ਟੀ. ਨੰਬਰ ਵੀ ਵਿਭਾਗ ਵੱਲੋਂ ਜਾਰੀ ਨਹੀਂ ਕੀਤੇ ਗਏ ਭਾਵ ਕਿ ਫਰਜ਼ੀ ਹਨ ਅਤੇ ਸੰਪਰਕ ਨੰਬਰ ਵੀ ਠੀਕ ਨਹੀਂ ਹਨ। 

ਬੁਲਾਰੇ ਨੇ ਦੱਸਿਆ ਕਿ ਇਹ ਬੱਜਟ ਦੀ ਇਹ ਰਕਮ ਸੁਖਵਿੰਦਰ ਸਿੰਘ ਦੇ ਕਹਿਣ ਉਤੇ ਨਗਦ ਕਢਵਾ ਕੇ ਦਿੱਤੀ ਗਈ ਹੈ। ਤਫ਼ਤੀਸ਼ ਦੌਰਾਨ ਵਿਜੀਲੈਸ ਬਿਉਰੋ ਵੱਲੋਂ ਇਹ ਪਾਇਆ ਗਿਆ ਕਿ ਸੀਮਿੰਟ ਵਾਲੇ 2537 ਰੁੱਖ ਗਾਰਡਾਂ ਸਬੰਧੀ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਅਮਿਤ ਚੌਹਾਨ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾ ਦੇ ਜਾਅਲੀ ਬਿੱਲ ਤਿਆਰ ਕਰਕੇ 45, 69, 000 ਰੁਪਏ ਦੇ ਸਰਕਾਰੀ ਧੰਨ ਦਾ ਗਬਨ ਕੀਤਾ ਗਿਆ ਹੈ। 

ਉਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਤਾ ਲੱਗਾ ਕਿ ਉਕਤ ਸੁਖਵਿੰਦਰ ਸਿੰਘ ਵੱਲੋਂ ਦਸੰਬਰ 2021 ਵਿੱਚ 7 ਲੱਖ ਰੁਪਏ ਦੇ ਬਾਂਸ ਦੇ ਰੁੱਖ ਗਾਰਡ ਗੁਰੂਕਿਰਪਾ ਬੈਂਬੂ ਸਟੋਰ, ਮਾਨਸਾ ਨਾਮੀ ਫਰਮ ਪਾਸੋਂ ਵੱਖ-ਵੱਖ ਬਿੱਲਾਂ ਰਾਹੀਂ ਖਰੀਦ ਕੀਤੇ ਗਏ ਪਰ ਮੌਜੂਦਾ ਪਤੇ ਉਤੇ ਇਹ ਫਰਮ ਵੀ ਮੌਜੂਦ ਹੀ ਨਹੀਂ ਹੈ। ਜਾਅਲੀ ਬਿੱਲਾਂ ਉੱਪਰ ਲਿਖਿਆ ਹੋਇਆ ਪੈਨ ਨੰਬਰ ਵੀ ਫਰਜੀ ਹੈ। ਇਸ ਤੋਂ ਸਿੱਧ ਹੋਇਆ ਕਿ ਵਣ ਰੇਂਜ ਅਫਸਰ ਬੁਢਲਾਡਾ ਵੱਲੋਂ ਉਸ ਸਮੇਂ ਦੇ ਵਣ ਰੇਂਜ ਅਫਸਰ ਮਾਨਸਾ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ 7, 00, 000 ਰੁਪਏ ਦਾ ਗਬਨ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਾਰੇ ਤੱਥਾਂ ਅਤੇ ਤਫਤੀਸ਼ ਦੇ ਅਧਾਰ ਉਤੇ ਸੁਖਵਿੰਦਰ ਸਿੰਘ ਵੱਲੋਂ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਫਰਜ਼ੀ ਫਰਮਾਂ ਦੇ ਬਿੱਲ ਤਿਆਰ ਕਰਕੇ ਫਰਜ਼ੀ ਦਸਤਖਤ ਕਰਨ ਉਪਰੰਤ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਕੇ ਨਗਦ ਕਢਵਾ ਲਿਆ ਗਿਆ ਅਤੇ ਵੱਖ-ਵੱਖ ਤਰਾਂ ਦੇ ਰੁੱਖ ਗਾਰਡ ਤਿਆਰ ਕਰਵਾਉਣ ਦੇ ਇਵਜ਼ ਵਿੱਚ ਜਾਰੀ ਹੋਏ ਕੁੱਲ ਸਰਕਾਰੀ ਬੱਜਟ 52, 69, 000 ਰੁਪਏ ਦਾ ਗਬਨ ਕਰਕੇ ਸਰਕਾਰ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਕਰਕੇ ਸੁਖਵਿੰਦਰ ਸਿੰਘ ਵਣ ਰੇਂਜ ਅਫਸਰ ਬੁਢਲਾਡਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

ਸਿਟੀ ਬਿਊਟੀਫੁਲ 'ਚ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ!

मोहाली जिले में बीज विक्रेताओं को पूसा-44 और हाइब्रिड किस्म के धान बेचने से रोकने के लिए जिला प्रशासन ने विशेष अभियान शुरू किया

CP67 Mall unveils ‘Pind Di Goonj’, the grandest 17-day Baisakhi festival in Tricity

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

137 New Judicial Officers Complete Rigorous Training at Chandigarh Judicial Academy

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

 
 
 
 
Subscribe