Thursday, September 18, 2025
 
BREAKING NEWS
ਦਿਮਾਗ਼ ਖਾਣ ਵਾਲੇ ਅਮੀਬਾ ਨੇ ਕੇਰਲ ਵਿੱਚ ਤਬਾਹੀ ਮਚਾ ਦਿੱਤੀ, ਹੁਣ ਤੱਕ 19 ਲੋਕਾਂ ਦੀ ਮੌਤ; ਇਹ ਦੁਰਲੱਭ ਬਿਮਾਰੀ ਕੀ ਹੈ?ਪੰਜਾਬ ਦੇ ਮੌਸਮ ਦਾ ਹਾਲ ਜਾਣੋਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਸਤੰਬਰ 2025)ਦਿਸ਼ਾ ਪਟਨੀ ਦੇ ਘਰ ਗੋਲੀਬਾਰੀ ਦੇ ਦੋਸ਼ੀ ਗਾਜ਼ੀਆਬਾਦ ਵਿੱਚ ਮੁਕਾਬਲੇ ਵਿੱਚ ਮਾਰੇ ਗਏਜਯਾ ਸ਼ੈੱਟੀ ਕਤਲ ਕੇਸ: ਸੁਪਰੀਮ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਦੀ ਜ਼ਮਾਨਤ ਰੱਦ ਕੀਤੀਹਿਮਾਚਲ ਅਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ, ਉੱਤਰ ਪ੍ਰਦੇਸ਼ ਵਿੱਚ ਓਰੇਂਜ ਅਲਰਟ ਜਾਰੀBMW ਹਾਦਸਾ: ਨਵਜੋਤ ਨੂੰ 22 ਕਿਲੋਮੀਟਰ ਦੂਰ ਹਸਪਤਾਲ ਲਿਜਾਣ ਦਾ ਖੁਲਾਸਾ, ਨਿੱਜੀ ਰਿਸ਼ਤਾ ਆਇਆ ਸਾਹਮਣੇਈਥਾਨੌਲ ਮਿਸ਼ਰਤ ਪੈਟਰੋਲ 'ਤੇ ਮੋਦੀ ਸਰਕਾਰ ਦਾ ਸਪੱਸ਼ਟੀਕਰਨ: ਕੀ ਇੰਜਣ ਖਰਾਬ ਹੋ ਰਹੇ ਹਨ?ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅਪਿੰਡ ਕਿਲਾ ਰਾਏਪੁਰ ਵਿੱਚ ਅਮਰੀਕੀ ਔਰਤ ਦਾ ਕਤਲ

ਪੰਜਾਬ

ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ

August 30, 2022 09:28 PM

ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਐਸ.ਆਈ. ਵੱਲੋਂ ਰਿਸ਼ਵਤ ਲੈਂਦੇ ਦੀ ਵੀਡਿਓ

 

ਚੰਡੀਗੜ੍ਹ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20, 000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

          ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ। ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20, 000 ਰੁਪਏ ਰਿਸ਼ਵਤ ਹਾਸਲ ਕੀਤੀ ਗਈ।

          ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20, 000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸ.ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ।

          ਬੁਲਾਰੇ ਨੇ ਦੱਸਿਆ ਕਿ ਬਤੌਰ ਜਨਸੇਵਕ ਹੁੰਦੇ ਹੋਏ ਅਜਿਹਾ ਕਰਕੇ ਦੋਸ਼ੀ ਐਸ.ਆਈ. ਜਗਨਦੀਪ ਸਿੰਘ ਵੱਲੋਂ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਕੀਤਾ ਗਿਆ ਹੈ ਜਿਸ ਕਰਕੇ ਉਸ ਖਿਲਾਫ਼ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। 

 

Have something to say? Post your comment

Subscribe