Saturday, August 02, 2025
 

ਰਾਸ਼ਟਰੀ

ਸੋਨਾਲੀ ਫੋਗਾਟ ਕਤਲ ਕੇਸ 'ਚ ਵੱਡਾ ਖੁਲਾਸਾ, PA ਸੁਧੀਰ ਸਾਂਗਵਾਨ ਨੇ ਕਬੂਲਿਆ ਜੁਰਮ

September 03, 2022 02:20 PM

ਗੋਆ: ਸੋਨਾਲੀ ਫੋਗਾਟ ਕਤਲ ਕੇਸ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਆ ਰਹੀਆਂ ਹਨ। ਗੋਆ ਪੁਲਿਸ ਦੇ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਸੁਧੀਰ ਸਾਂਗਵਾਨ ਨੇ ਸੋਨਾਲੀ ਫੋਗਾਟ ਦੀ ਮੌਤ ਦੀ ਸਾਜ਼ਿਸ਼ ਰਚਣ ਦਾ ਇਕਬਾਲ ਕੀਤਾ ਹੈ।

ਗੋਆ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਧੀਰ ਸਾਂਗਵਾਨ ਨੇ ਹਿਰਾਸਤੀ ਪੁੱਛਗਿੱਛ ਦੌਰਾਨ ਸੋਨਾਲੀ ਫੋਗਾਟ ਨੂੰ ਗੁੜਗਾਓਂ ਤੋਂ ਗੋਆ ਲਿਆਉਣ ਦੀ ਸਾਜ਼ਿਸ਼ ਰਚਣ ਦੀ ਗੱਲ ਕਬੂਲੀ ਹੈ। ਪੁਲਿਸ ਨੇ ਦੱਸਿਆ ਕਿ ਗੋਆ 'ਚ ਕੋਈ ਸ਼ੂਟਿੰਗ ਦੀ ਪਲਾਨਿੰਗ ਨਹੀਂ ਸੀ, ਇਹ ਗੋਆ ਲਿਆਉਣ ਦੀ ਸਾਜ਼ਿਸ਼ ਸੀ।

ਗੋਆ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾਲੀ ਫੋਗਾਟ ਨੂੰ ਮਾਰਨ ਦੀ ਸਾਜ਼ਿਸ਼ ਕਾਫੀ ਪਹਿਲਾਂ ਤੋਂ ਰਚੀ ਗਈ ਸੀ। ਇਸ ਦੌਰਾਨ ਸੀਐਮ ਪ੍ਰਮੋਦ ਸਾਵੰਤ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਜਲਦੀ ਤੋਂ ਜਲਦੀ ਚਾਰਜਸ਼ੀਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ।

ਗੋਆ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਸਬੰਧਤ ਦਸਤਾਵੇਜ਼ ਬਰਾਮਦ ਕਰ ਲਏ ਗਏ ਹਨ ਅਤੇ ਇਹ ਕਤਲ ਕੇਸ ਵਿੱਚ ਸੁਧੀਰ ਸਾਂਗਵਾਨ ਨੂੰ ਦੋਸ਼ੀ ਠਹਿਰਾਉਣ ਲਈ ਕਾਫੀ ਹਨ। ਗੋਆ ਪੁਲਿਸ ਨੂੰ ਭਰੋਸਾ ਹੈ ਕਿ ਉਹ ਸੋਨਾਲੀ ਫੋਗਾਟ ਦੇ ਕਤਲ ਦੇ ਦੋਸ਼ੀਆਂ ਨੂੰ ਦੋਸ਼ੀ ਠਹਿਰਾਉਣ ਲਈ ਮੁਕੱਦਮੇ ਦੌਰਾਨ ਅਦਾਲਤ ਵਿੱਚ ਕਾਫ਼ੀ ਮਜ਼ਬੂਤ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲੁਸ ਅੱਜ ਰੋਹਤਕ ਸਥਿਤ ਦੋਸ਼ੀ ਸੁਧੀਰ ਸਾਂਗਵਾਨ ਦੇ ਘਰ ਵੀ ਜਾ ਸਕਦੀ ਹੈ। ਇਸ ਦੌਰਾਨ ਸੁਧੀਰ ਸਾਂਗਵਾਨ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੁਧੀਰ ਦੇ ਘਰ ਦੀ ਤਲਾਸ਼ੀ ਵੀ ਲਈ ਜਾ ਸਕਦੀ ਹੈ।

ਸੋਨਾਲੀ ਫੋਗਾਟ ਦੇ ਭਰਾਵਾਂ ਵਤਨ ਢਾਕਾ ਅਤੇ ਰਿੰਕੂ ਢਾਕਾ ਨੇ ਦੱਸਿਆ ਕਿ ਉਨ੍ਹਾਂ ਨੇ ਗੋਆ ਪੁਲਿਸ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਅੱਜ ਰੋਹਤਕ ਸਥਿਤ ਸੁਧੀਰ ਸਾਂਗਵਾਨ ਦੇ ਘਰ ਪੁੱਛਗਿੱਛ ਲਈ ਜਾਣਗੇ।

ਗੋਆ ਪੁਲਿਸ ਹਿਸਾਰ ਵਿੱਚ ਹੀ ਮੌਜੂਦ ਹੈ। ਗੋਆ ਪੁਲਿਸ ਸੁਧੀਰ ਸਾਂਗਵਾਨ ਦੇ ਘਰ ਜਾਣ ਤੋਂ ਇਲਾਵਾ ਅੱਜ ਕੁਝ ਹੋਰ ਲੋਕਾਂ ਦੇ ਬਿਆਨ ਵੀ ਦਰਜ ਕਰ ਸਕਦੀ ਹੈ। ਫਿਲਹਾਲ ਗੋਆ ਪੁਲਸ ਲਾਲ ਡਾਇਰੀ ਦੀ ਜਾਂਚ ਕਰ ਰਹੀ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਟਰੰਪ ਦੀ ਸਖ਼ਤੀ ਦੇ ਵਿਚਕਾਰ, ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੱਤਾ

ਕੀ ਭੂਚਾਲ ਆਉਣ ਵਾਲਾ ਹੈ ? ਵਿਗਿਆਨੀ ਕਿਉਂ ਚਿੰਤਤ ਹਨ ?

ਡੋਨਾਲਡ ਟਰੰਪ ਦੇ 25 ਪ੍ਰਤੀਸ਼ਤ ਟੈਰਿਫ ਦੇ ਐਲਾਨ 'ਤੇ ਭਾਰਤ ਸਰਕਾਰ ਨੇ ਕਿਹਾ...

ਪਹਿਲਗਾਮ ਦਾ ਅੱਤਵਾਦੀ ਪਹਿਲਾਂ ਫੜਿਆ ਗਿਆ ਸੀ ਅਤੇ ਹੁਣ ਮਾਰਿਆ ਗਿਆ ; ਕਾਂਗਰਸ

ਭੂਚਾਲ : ਰਿਕਟਰ ਪੈਮਾਨੇ 'ਤੇ ਤੀਬਰਤਾ 6 ਤੋਂ ਵੱਧ

ਲੋਕ ਸਭਾ 'ਚ ਵੱਡੀ ਬਹਿਸ ਜਾਰੀ : ਰੱਖਿਆ ਮੰਤਰੀ, ਵਿਦੇਸ਼ ਮੰਤਰੀ ਤੇ ਵਿਰੋਧੀ ਧਿਰ ਦੇ ਤਿੱਖੇ ਵਾਰ-ਪਲਟਵਾਰ

ਅਹਿਮਦਾਬਾਦ ਜਹਾਜ਼ ਹਾਦਸਾ: ਮਾਂ ਨੇ ਬੱਚੇ ਨੂੰ ਬਲਦੀ ਅੱਗ ਤੋਂ ਬਚਾਇਆ, ਹੁਣ ਉਸਨੇ ਆਪਣੇ ਬੱਚੇ ਲਈ ਆਪਣੀ ਚਮੜੀ ਉਤਾਰ ਦਿੱਤੀ

ਤੁਸੀਂ ਹੁਣ 20 ਸਾਲਾਂ ਤੱਕ ਵਿਰੋਧੀ ਧਿਰ ਵਿੱਚ ਰਹੋਗੇ... : ਅਮਿਤ ਸ਼ਾਹ

ਬਿਹਾਰ ਵਿੱਚ ਵੋਟਰ ਸੂਚੀ 'ਚੋਂ 65 ਲੱਖ ਨਾਮ ਕੱਟੇ ਜਾਣਗੇ, ਚੋਣ ਕਮਿਸ਼ਨ ਦਾ ਵੱਡਾ ਐਲਾਨ

ਹਰਿਦੁਆਰ ਭਗਦੜ: ਚਸ਼ਮਦੀਦਾਂ ਨੇ ਦੱਸਿਆ ਦਰਦਨਾਕ ਹਾਦਸੇ ਦਾ ਅੱਖੀਂ ਡਿੱਠਾ ਹਾਲ, ਪ੍ਰਸ਼ਾਸਨ 'ਤੇ ਸਵਾਲ

 
 
 
 
Subscribe