Sunday, August 03, 2025
 

ਪੰਜਾਬ

ਪੰਜਾਬ 'ਚ 20 ਲੱਖ ਤੋਂ ਵੱਧ ਪਰਿਵਾਰਾਂ ਨੂੰ ਆਇਆ ਬਿਜਲੀ ਦਾ ਜ਼ੀਰੋ ਬਿੱਲ

September 03, 2022 06:17 PM

ਮੁਹਾਲੀ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਇਸ ਵਾਰ ਲੋਕਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆਉਣ ਲੱਗੇ ਹਨ। ਜਾਣਕਾਰੀ ਮੁਤਾਬਕ ਇਸ ਮਹੀਨੇ 20 ਲੱਖ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪ੍ਰਤੀ ਮਹੀਨਾ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ।

ਪਾਵਰਕੌਮ ਤਰਫ਼ੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 20 ਲੱਖ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ।

 

Have something to say? Post your comment

 
 
 
 
 
Subscribe