Friday, May 02, 2025
 

ਪੰਜਾਬ

ਬਿਆਸ ਝੜਪ: 400 ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

September 06, 2022 07:50 AM

ਅੰਮ੍ਰਿਤਸਰ: ਬਿਆਸ 'ਚ ਨਿਹੰਗ ਸਿੰਘਾਂ ਅਤੇ ਰਾਧਾ ਸੁਆਮੀ ਡੇਰੇ ਦੇ ਪੈਰੋਕਾਰਾਂ ਵਿਚਾਲੇ ਹੋਈ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ।

ਮਾਹੌਲ ਨੂੰ ਸ਼ਾਂਤ ਰੱਖਣ ਲਈ ਪੁਲੀਸ ਨੇ ਇਹ ਵਿਚਕਾਰਲਾ ਰਸਤਾ ਅਖਤਿਆਰ ਕੀਤਾ। ਜਿਸ ਲਈ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੀ ਖੁਦ ਅੰਮ੍ਰਿਤਸਰ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਐਤਵਾਰ ਸ਼ਾਮ ਤੋਂ ਹੀ ਦੋਵਾਂ ਧਿਰਾਂ ਨੂੰ ਇੱਕ ਦੂਜੇ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕਰ ਰਹੀ ਸੀ।

ਇੰਨੀ ਵੱਡੀ ਝੜਪ ਅਤੇ 8 ਦੇ ਕਰੀਬ ਡੇਰਾ ਸਮਰਥਕਾਂ, ਨਿਹੰਗ ਸਿੰਘਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਐਫਆਈਆਰ ਦਰਜ ਕਰਨਾ ਵੀ ਜ਼ਰੂਰੀ ਸੀ। ਪਰ ਕਿਸਦੀ ਸ਼ਿਕਾਇਤ 'ਤੇ ਅਤੇ ਕਿਸ 'ਤੇ ਐਫਆਈਆਰ ਦਰਜ ਕੀਤੀ ਜਾਵੇ, ਇਹ ਵੀ ਪੁਲਿਸ ਲਈ ਸਿਰਦਰਦੀ ਬਣ ਗਿਆ ਸੀ।

ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੋਮਵਾਰ ਨੂੰ ਖੁਦ ਅੰਮ੍ਰਿਤਸਰ ਪੁੱਜੇ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਵਿਚਕਾਰਲਾ ਰਸਤਾ ਅਪਣਾਇਆ ਗਿਆ। ਸ਼ੁਰੂਆਤੀ ਜਾਂਚ ਤੋਂ ਬਾਅਦ ਹੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਝਗੜਾ ਪਸ਼ੂਆਂ ਨੂੰ ਚਰਾਉਣ ਨੂੰ ਲੈ ਕੇ ਨਹੀਂ ਸੀ, ਸਗੋਂ ਜ਼ਮੀਨੀ ਵਿਵਾਦ ਸੀ।

ਪਹਿਲਾਂ ਵਿਚਾਰ ਕੀਤਾ ਗਿਆ ਕਿ ਦੋਵਾਂ ਧਿਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਰਾਸ FIR ਦਾਇਰ ਕੀਤੀ ਜਾਵੇ। ਪਰ ਇਸ ਦੌਰਾਨ ਵੀ ਦੋਵਾਂ ਧਿਰਾਂ ਵਿੱਚ ਹੋਰ ਤਕਰਾਰ ਹੋਣ ਦਾ ਡਰ ਬਣਿਆ ਹੋਇਆ ਸੀ। ਮਾਮਲੇ ਨੂੰ ਸ਼ਾਂਤ ਰੱਖਣ ਲਈ ਪੰਜਾਬ ਪੁਲਿਸ ਨੇ ਖੁਦ ਨੂੰ ਸ਼ਿਕਾਇਤਕਰਤਾ ਬਣਾ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਜ਼ਖ਼ਮੀ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਸੋਮਵਾਰ ਸ਼ਾਮ ਥਾਣਾ ਬਿਆਸ ਵਿਖੇ ਕੇਸ ਦਰਜ ਕੀਤਾ ਹੈ।

ਇੰਨਾ ਹੀ ਨਹੀਂ ਇਸ 'ਚ 400 ਅਣਪਛਾਤੇ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਪੰਜਾਬ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦੀ ਕੋਸ਼ਿਸ਼, ਜਾਨ ਨੂੰ ਖਤਰੇ ਵਿੱਚ ਪਾਉਣ, ਸਰਕਾਰੀ ਡਿਊਟੀ ਦੀ ਉਲੰਘਣਾ ਅਤੇ ਅਸਲਾ ਐਕਟ ਦੇ ਸੰਗੀਨ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਜਿਸ ਵਿੱਚ ਥਾਣਾ ਬਿਆਸ ਦੀ ਪੁਲਿਸ ਨੇ ਐਫ.ਆਈ.ਆਰ ਵਿੱਚ ਧਾਰਾ 307, 336, 353, 332, 427, 148, 149, 186, 506 ਆਈ.ਪੀ.ਸੀ ਅਤੇ ਆਰਮ ਐਕਟ ਦੀ ਧਾਰਾ 25/27 ਸ਼ਾਮਿਲ ਕੀਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe