Sunday, August 03, 2025
 

ਪੰਜਾਬ

ਪੰਜਾਬ ਡੀਜੀਪੀ ਗੌਰਵ ਯਾਦਵ ਦੀ ਪ੍ਰੈਸ ਕਾਨਫਰੰਸ, ਕਿਹਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਦੀਪਕ ਮੁੰਡੀ

September 11, 2022 02:58 PM

ਚੰਡੀਗੜ੍ਹ: ਪੰਜਾਬ ਡੀਜੀਪੀ ਗੌਰਵ ਯਾਦਵ ਸਿੱਧੂ ਮੂਸੇ ਵਾਲਾ ਕਤਲਕਾਂਡ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਨੇ ਸਿੱਧੂ ਮੂਸੇ ਵਾਲਾ ਕਤਲਕਾਂਡ ਵਿੱਚ ਫੜ੍ਹੇ ਆਖ਼ਰੀ ਸ਼ੂਟਰ ਦੀਪਕ ਮੁੰਡੀ ਨੂੰ ਲੈ ਕੇ ਕਈ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਦੀਪਕ ਮੁੰਡੀ ਫੇਕ ਪਾਸਪੋਰਟ ਉੱਤੇ ਦੁਬਈ ਭੇਜਣ ਦੀ ਫਿਰਾਕ (Sidhu moose wala murder case) ਵਿੱਚ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੀਪਕ ਮੁੰਡੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁੰਡੀ ਬਿਹਾਰ ਤੋਂ ਨੇਪਾਲ ਬਾਰਡਰ ਪਹੁੰਚਿਆ ਸੀ। ਉਹ ਫੇਕ ਪਾਸਪੋਰਟ ਜ਼ਰੀਏ ਦੁਬਈ ਭੱਜਣ ਦੀ ਫਿਰਾਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਗੋਲਡੀ ਬਰਾੜ ਨੂੰ ਵੀ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਜਾਵੇਗਾ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 23 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਬਿਆਨ:

ਉਨ੍ਹਾਂ ਕਿਹਾ ਕਿ ਸ਼ਨੀਵਾਰ ਨੂੰ ਅਸੀਂ ਮੂਸੇਵਾਲਾ ਕਤਲ ਕੇਸ ਵਿੱਚ 3 ਗ੍ਰਿਫਤਾਰੀਆਂ ਕੀਤੀਆਂ ਹਨ। ਦੀਪਕ ਮੁੰਡੀ ਸਮੇਤ 3 ਗ੍ਰਿਫਤਾਰ ਕੀਤੇ ਗਏ ਹਨ। ਇਹ ਗ੍ਰਿਫਤਾਰੀਆਂ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਇਸ ਮਾਮਲੇ ਵਿੱਚ ਮਾਸਟਰ ਮਾਈਂਡ ਹੈ। ਕਪਿਲ ਨਾਂਅ ਦੇ ਵਿਅਕਤੀ ਨੇ ਦੀਪਕ ਮੁੰਡੀ ਨੂੰ ਨੇਪਾਲ ਵਿੱਚ ਸ਼ਰਨ ਦਿੱਤੀ ਸੀ। ਉਨ੍ਹਾਂ ਦੀ ਯੋਜਨਾ ਦੀਪਕ ਮੁੰਡੀ ਨੂੰ ਦੁਬਈ ਭੇਜਣ ਦੀ ਸੀ। ਸਲਮਾਨ ਖਾਨ ਦੀ ਰੇਕੀ ਵੀ ਕਪਿਲ ਪੰਡਿਤ ਨਾਂਅ ਦੇ ਵਿਅਕਤੀ ਨੇ ਕੀਤੀ ਸੀ। ਮਨਪ੍ਰੀਤ ਭਾਊ ਅਤੇ ਮਨਪ੍ਰੀਤ ਮੰਨਾ ਦੀ ਗ੍ਰਿਫਤਾਰੀ ਤੋਂ ਬਾਅਦ ਸਾਨੂੰ ਇਸ ਬਾਰੇ ਸਭ ਤੋਂ ਪਹਿਲਾਂ ਜਾਣਕਾਰੀ ਮਿਲੀ। ਅਸੀਂ ਵਿਦੇਸ਼ ਬੈਠੇ ਮੁਲਜ਼ਮਾਂ ਨੂੰ ਫੜਨ ਦੀ ਵੀ ਕੋਸ਼ਿਸ਼ ਕਰ ਰਹੇ ਹਾਂ।

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਰ ਦੋ ਹਫ਼ਤਿਆਂ ਬਾਅਦ ਪੂਰੇ ਮਾਮਲੇ ਦੀ ਸਮੀਖਿਆ ਕਰ ਰਹੇ ਹਨ। ਇਸ ਮਾਮਲੇ 'ਚ ਹੁਣ ਤੱਕ 23 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇੱਕ ਦੇਸ਼ ਦੀ ਏਜੰਸੀ ਗੈਂਗਸਟਰਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤ ਰਹੀ ਹੈ। ਵਿਸਫੋਟਕ ਅਤੇ ਨਸ਼ੀਲੇ ਪਦਾਰਥ ਹੁਣ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਹਨ, ਕਿਉਂਕਿ ਬੀਐਸਐਫ ਨੇ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ। ਹੁਣ ਤਸਕਰੀ ਲਈ ਨਵੇਂ ਤਰੀਕੇ ਵਰਤੇ ਜਾ ਰਹੇ ਹਨ।

 

Have something to say? Post your comment

 
 
 
 
 
Subscribe