Friday, May 02, 2025
 

ਪੰਜਾਬ

ਵਿੱਤ ਮੰਤਰੀ ਵੱਲੋਂ ਪੰਜਾਬ ਸਰਕਾਰ ਦੇ ਕੁੱਲ ਆਊਟਸੋਰਸ ਮੁਲਾਜ਼ਮਾਂ/ਆਊਟਸੋਰਸਿੰਗ ਕੰਪਨੀਆਂ ਦਾ ਡਾਟਾ ਤਿਆਰ ਕਰਨ ਦੇ ਨਿਰਦੇਸ਼

September 12, 2022 09:20 PM
 
 'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ' ਨੂੰ ਆਊਟਸੋਰਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ
 
 ਚੰਡੀਗੜ੍ਹ, 12 ਸਤੰਬਰ :  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੁਆਰਾ ਨਿਯੁਕਤ ਕੀਤੇ ਆਊਟਸੋਰਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਠੇਕੇਦਾਰਾਂ/ਆਊਟਸੋਰਸਿੰਗ ਏਜੰਸੀਆਂ ਦੀ ਕੁੱਲ ਗਿਣਤੀ ਦੇ ਅੰਕੜਿਆਂ ਨੂੰ ਇਕੱਠਾ ਕਰਨ ਲਈ ਨਿਰਦੇਸ਼ ਦਿੱਤੇ ਹਨ।
 
 ਅੱਜ ਇੱਥੇ ਆਪਣੇ ਦਫ਼ਤਰ ਵਿਖੇ 'ਠੇਕਾ ਮੁਲਾਜਮ ਸੰਘਰਸ਼ ਮੋਰਚਾ' ਨਾਲ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਅਤੇ ਮੰਗਾਂ ਸਬੰਧੀ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਜਲਦੀ ਤੋਂ ਜਲਦੀ ਢੁਕਵੇਂ ਹੱਲ ਲਈ ਕੰਮ ਕੀਤਾ ਜਾ ਸਕੇ |
 
 ਆਊਟਸੋਰਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਸ. ਚੀਮਾ ਨੇ ਸਾਰੇ ਸਰਕਾਰੀ ਵਿਭਾਗਾਂ ਅਤੇ ਕਾਰਪੋਰੇਸ਼ਨਾਂ, ਸੁਸਾਇਟੀਆਂ ਅਤੇ ਕਮੇਟੀਆਂ ਆਦਿ ਵੱਲੋਂ ਆਊਟਸੋਰਸ ਕੀਤੇ ਮੁਲਾਜ਼ਮਾਂ ਦਾ ਪੂਰਾ ਡਾਟਾ ਤਿਆਰ ਕਰਨ ਦੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਯੋਗਤਾ ਅਤੇ ਤਜ਼ਰਬੇ ਨੂੰ ਵੀ ਡਾਟਾ ਵਿੱਚ ਸ਼ਾਮਲ ਕੀਤਾ ਜਾਵੇਗਾ।  ਵਿੱਤ ਮੰਤਰੀ ਨੇ ਸਬੰਧਤ ਆਊਟਸੋਰਸਿੰਗ ਕੰਪਨੀਆਂ ਜਾਂ ਏਜੰਸੀਆਂ ਦੇ ਕਮਿਸ਼ਨ ਸਮੇਤ ਆਊਟਸੋਰਸਿੰਗ ਰਾਹੀਂ ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ 'ਤੇ ਰੱਖਣ 'ਤੇ ਹੋਣ ਵਾਲੇ ਕੁੱਲ ਵਿੱਤੀ ਖਰਚੇ ਦੀ ਵੀ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ।
 
 ਮੋਰਚੇ ਦੇ ਨੁਮਾਇੰਦਿਆਂ ਨਾਲ ਵਿਭਾਗਵਾਰ ਵਿਚਾਰ ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮਸਲੇ ਜਲਦੀ ਹੱਲ ਕਰ ਦਿੱਤੇ ਜਾਣਗੇ।  ਉਨ੍ਹਾਂ ਕਿਹਾ ਕਿ ਉਹ ਸਾਰੇ ਵਿਭਾਗਾਂ ਤੋਂ ਡਾਟਾ ਪ੍ਰਾਪਤ ਕਰਨ ਉਪਰੰਤ ਜਲਦੀ ਹੀ ਉਨ੍ਹਾਂ ਦੇ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ।
 
 ਮੀਟਿੰਗ ਵਿੱਚ ਸਕੱਤਰ ਪ੍ਰਸੋਨਲ ਰਜਤ ਅਗਰਵਾਲ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਐਚ.ਓ.ਡੀ. ਜਲ ਸਪਲਾਈ ਤੇ ਸੈਨੀਟੇਸ਼ਨ ਵਿਪੁਲ ਉਜਵਲ ਵੀ ਹਾਜ਼ਰ ਸਨ।     
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe