Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਜ਼ੋਰਾਂ ’ਤੇ

September 17, 2022 07:59 PM
ਸੂਬੇ ਦੇ 28 ਪੁਲਿਸ ਜ਼ਿਲਿਆਂ ਵਿੱਚ ਪੰਜਾਬ ਪੁਲਿਸ ਨੇ ਨਾਕਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ

ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ 

 ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ  ਪੰਜਾਬ ਦੇ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਹੋਣ ਤੱਕ ਰਹੇਗੀ ਜਾਰੀ : ਡੀਜੀਪੀ ਗੌਰਵ ਯਾਦਵ 

 ਸੂੂਬੇ ਦੇ ਲੋਕਾਂ ਵਿੱਚ ਸੁਰੱਖਿਆ ਅਤੇ ਯਕੀਨ ਦੀ ਭਾਵਨਾ ਪੈਦਾ ਕਰਨਾ ਹੈ ਇਨਾਂ ਕਾਰਵਾਈਆਂ ਦਾ ਉਦੇਸ਼:  ਡੀਜੀਪੀ ਗੌਰਵ ਯਾਦਵ    

ਚੰਡੀਗੜ, 17 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਵੱਡੇ ਪੱਧਰ ‘ਤੇ ਰਾਜ ਪੱਧਰੀ ਘੇਰਾਬੰਦੀ ਅਤੇ ਸਰਚ ਆਪਰੇਸਨ (ਸੀ.ਏ.ਐਸ.ਓ.) ਚਲਾਏ। 

 

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨ
ਨੇ ਅੱਜ ਦੱਸਿਆ ਕਿ ਇਨਾਂ ਅਪ੍ਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਪੁਲਿਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜਬਤ ਕਰਨਾ ਹੈ’।

 

ਇਹ ਆਪ੍ਰੇਸ਼ਨ ਸੂਬੇ ਭਰ ’ਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।

 

 ਹੋਰ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸਨ ਵਿੱਚ ਸਬੰਧਤ ਜ਼ਿਲਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਜੁਟਾਈ  । ਉਨਾਂ ਕਿਹਾ ਕਿ ਇਸ ਕਾਰਵਾਈ ਨੂੰ ਚਲਾਉਣ ਲਈ 200 ਗਜਟਿਡ ਅਫਸਰ ਅਤੇ 7500 ਐਨਜੀਓ/ਈਪੀਓਜ ਤਾਇਨਾਤ ਕੀਤੇ ਗਏ ਸਨ। 

 

ਉਨਾਂ ਕਿਹਾ ਕਿ ਇਹ ਆਪ੍ਰੇਸ਼ਨ ਸੀਪੀਜ/ਐਸਐਸਪੀਜ ਵਲੋਂ ਸ਼ਨਾਖਤ ਕੀਤੇ ਗਏ ਅਜਿਹੇ ਹੌਟਸਪੌਟਸ ਜਿੱਥੇ ਨਸ਼ੇ ਦਾ ਰੁਝਾਨ ਹੈ ਜਾਂ ਕੁਝ ਉਹ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ ਬਣ ਚੁੱਕੇ ਹਨ, ਵਾਲੇ ਥਾਂ ’ਤੇ ਭਾਰੀ ਪੁਲਿਸ ਤੈਨਾਤੀ ਦੌਰਾਨ ਚਲਾਇਆ ਗਿਆ ਸੀ । ਇਹ ਆਪ੍ਰੇਸਨ ਘੱਟੋ-ਘੱਟ 227 ਪਛਾਣੇ ਗਏ ਹੌਟਸਪੌਟਸ ‘ਤੇ ਚਲਾਇਆ ਗਿਆ ।

 

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀ.ਏ.ਐਸ.ਓ. ਅਪਰੇਸ਼ਨਾਂ ਦੌਰਾਨ ਏਡੀਜੀਐਸਪੀ/ਆਈਜੀਐਸਪੀ ਅਤੇ ਸੀਪੀਜ/ਐਸਐਸਪੀਜ ਦੀ ਨਿਗਰਾਨੀ ਹੇਠ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ  ਕੀਤੀ ਗਈ ਅਤੇ ਇਸ ਦੌਰਾਨ ਲੋਕਾਂ ਦੀ  ਘੱਟੋ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਅੱਗੇ ਕਿਹਾ, “ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ।’’

 

ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੂੰ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਨੱਥ ਪਾਉਣ ਅਤੇ ਗੈਂਗਸਟਰਾਂ ’ਤੇ ਪੂਰਨ ਰੂਪ ਵਿੱਚ ਨਕੇਲ ਕੱਸਣ ਲਈ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨਾਂ ਦੁਹਰਾਇਆ ਕਿ ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

 

 ਡੀਜੀਪੀ ਨੇ ਚੇਤਾਵਨੀ ਦਿੱਤੀ, “ਅਜਿਹੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਮੇਰਾ ਸੁਨੇਹਾ ਹੈ ਕਿ  ਆਪਣੀ ਮਰਜੀ ਨਾਲ ਰਾਜ ਛੱਡਣ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨਾਂ ਨਾਲ ਸਖਤੀ ਨਾਲ ਨਜਿੱਠੇਗੀ।”

 

ਜ਼ਿਕਰਯੋਗ ਹੈ ਕਿ ਇਸ ਕਿਸਮ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ। ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਆਤਮ ਵਿਸ਼ਵਾਸ਼ ਵਧਾਉਣ ਦੇ ਨਾਲ-ਨਾਲ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਮਦਦ ਕਰਦੇ ਹਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe