Friday, May 02, 2025
 

ਪੰਜਾਬ

ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ ਕਰ ਖੇਤਾਂ ਵਿਚ ਸੁੱਟੀ ਲਾਸ਼

September 21, 2022 04:02 PM

ਹੁਸ਼ਿਆਰਪੁਰ :ਜ਼ਿਲ੍ਹਾ ਹੁਸ਼ਿਆਰਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਟਾਂਡਾ ਦੇ ਨਜ਼ਦੀਕੀ ਪਿੰਡ ਬੈਂਚ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਖੇਤਾਂ ਵਿਚੋਂ ਲਾਸ਼ ਬਰਾਮਦ ਕੀਤੀ ਗਈ ਹੈ। ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।

ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੈਂਚ ਬਾਜਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਕਤਲ ਕਰਨ ਮਗਰੋਂ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ਵਿਚ ਸੁੱਟ ਕੇ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਮ੍ਰਿਤਕ ਦਲਜੀਤ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ। ਉਸ ਦੀ ਪਤਨੀ ਦੋ ਦਿਨ ਪਹਿਲਾਂ ਵਿਦੇਸ਼ ਇੰਗਲੈਂਡ ਗਈ ਜਿਸਦੇ ਦੋ ਲੜਕੇ ਹਨ। ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਮੇਰੇ ਲੜਕੇ ਦੀ ਮੌਤ ਸ਼ੱਕੀ ਹਾਲਾਤ ਵਿਚ ਹੋਈ ਹੈ ਤੇ ਉਹਨਾਂ ਨੇ ਮੰਗ ਕੀਤੀ ਕਿ ਉਸ ਦੇ ਲੜਕੇ ਦੇ ਕਤਲ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe