Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਚੰਡੀਗੜ੍ਹ / ਮੋਹਾਲੀ

ਪੰਜਾਬੀ ਸਟੈਨੋਗ੍ਰਾਫੀ ਦੀ ਭਰਤੀ ਲਈ ਪੇਪਰ ਲੈਣ ਦੀ ਪ੍ਰਕਿਰਿਆ ਪੂਰੀ ਕਰੇ ਸਰਕਾਰ- ਸਟੈਨੋਗ੍ਰਾਫੀ ਯੂਨੀਅਨ

September 22, 2022 02:49 PM

 ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਰੁਜ਼ਗਾਰ ਲਈ ਖੱਜਲ ਖੁਆਰ ਹੁੰਦੀ ਜਵਾਨੀ 

ਮੁਹਾਲੀ : ਪਿਛਲੇ ਛੇ-ਸੱਤ ਸਾਲਾਂ ਤੋਂ ਤਿਆਰੀ ਕਰਦੇ ਪੰਜਾਬੀ ਸਟੈਨੋਗ੍ਰਾਫੀ ਦੇ ਵਿਦਿਆਰਥੀਆਂ ਨੂੰ ਆਪਣੀ ਭਰਤੀ ਪ੍ਰਕਿਰਿਆ ਸ਼ੁਰੂ ਕਰਵਾਉਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਅੱਗੇ ਨਿੱਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਬੋਰਡ ਵੱਲੋਂ ਪੰਜਾਬੀ ਸਟੈਨੋਗ੍ਰਾਫੀ ਦੇ ਇਸ਼ਤਿਹਾਰ ਤੋਂ ਬਾਅਦ ਆਈਆਂ ਅਸਾਮੀਆਂ ਤੇ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਪ੍ਰੰਤੂ ਪੰਜਾਬੀ ਸਟੈਨੋਗ੍ਰਾਫੀ ਦੀ ਭਰਤੀ ਲਈ ਪੇਪਰ ਲੈਣ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਵਿਦਿਆਰਥੀ ਨਿੱਤ ਦਿਨ ਅਧੀਨ ਸੇਵਾਵਾਂ ਚੋਣ ਬੋਰਡ ਦੇ ਗੇੜੇ ਕੱਢਣ ਲਈ ਮਜਬੂਰ ਹਨ ਵਿਦਿਆਰਥੀਆਂ ਵੱਲੋਂ ਵਾਰ-ਵਾਰ ਪੁੱਛਣ ਤੇ ਵੀ ਬੋਰਡ ਅਧਿਕਾਰੀਆਂ ਵੱਲੋਂ ਪੇਪਰ ਸਬੰਧੀ ਕੋਈ ਪੱਕੀ ਸੂਚਨਾ ਨਹੀਂ ਦਿੱਤੀ ਜਾ ਰਹੀ ਸਿਰਫ ਲਾਰੇ ਲਗਾ ਕੇ ਵਿਦਿਆਰਥੀਆਂ ਨੂੰ ਮੋੜ ਦਿੱਤਾ ਜਾਂਦਾ ਹੈ।

ਪੰਜਾਬ ਸਰਕਾਰ ਦੇ ਵੱਖ ਵੱਖ ਅਦਾਰਿਆਂ ਜਿਵੇਂ ਕਿ ਭਾਸ਼ਾ ਵਿਭਾਗ, ਭਲਾਈ ਵਿਭਾਗ. ਸਰਕਾਰੀ ਆਈ.ਟੀ.ਆਈਜ਼. ਦੁਆਰਾ ਇਹ ਕੋਰਸ ਫਰੀ ਕਰਾਏ ਜਾਣ ਕਾਰਨ ਪੇਂਡੂ ਗਰੀਬ ਘਰਾਂ ਤੇ ਪਛੜੇ ਵਰਗਾਂ ਦੇ ਬੱਚੇ ਇਹ ਕੋਰਸ ਕਰਦੇ ਆ ਰਹੇ ਹਨ ਪਿਛਲੇ ਲੰਮੇ ਸਮੇਂ ਤੋਂ  ਪੋਸਟਾਂ ਨਾ ਆਉਣ ਕਾਰਨ ਬੱਚੇ 6-7 ਸਾਲਾਂ ਤੋਂ ਤਿਆਰੀ ਕਰਦੇ ਆ ਰਹੇ ਹਨ ਬਹੁਤੇ ਵਿਦਿਆਰਥੀ ਆਪਣੀ ਉਮਰ ਸੀਮਾ ਹੱਦ ਨੂੰ ਛੂਹਣ ਕਾਰਨ ਆਪਣੇ ਭਵਿੱਖ ਪ੍ਰਤੀ ਚਿੰਤਤ ਹਨ ਕਿਉਂਕਿ ਉਨ੍ਹਾਂ ਦਾ ਆਉਣ ਵਾਲਾ ਸਾਰਾ ਭਵਿੱਖ ਇਸ ਭਰਤੀ ਤੇ ਨਿਰਭਰ ਕਰਦਾ ਹੈ।

ਸੀਮਤ ਮਾਲੀ ਸਾਧਨਾਂ ਦੇ ਹੁੰਦੇ ਹੋਏ ਬੜੀ ਮੁਸ਼ਕਿਲ ਤੇ ਜੱਦੋ-ਜਹਿਦ ਨਾਲ ਇਹ ਵਿਦਿਆਰਥੀ ਆਪਣੀ ਤਿਆਰੀ ਬਰਕਰਾਰ ਰੱਖਦੇ ਆ ਰਹੇ ਹਨ ਤੇ ਨਿੱਤ ਦਿਨ ਬੋਰਡ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਕੋਲ ਆਪਣੀ ਫਰਿਆਦ ਲੈ ਕੇ ਜਾ ਰਹੇ ਹਨ ਪ੍ਰੰਤੂ ਬਦਲੇ ਵਿੱਚ ਉਨ੍ਹਾਂ ਨੂੰ ਸਿਰਫ ਲਾਰੇ ਹੀ ਮਿਲਦੇ ਹਨ। ਸੋ ਬੋਰਡ ਅਧਿਕਾਰੀਆਂ ਤੇ ਪੰਜਾਬ ਸਰਕਾਰ ਅੱਗੇ ਬੇਨਤੀ ਹੈ ਕਿ ਇਨ੍ਹਾਂ ਮਜਬੂਰ ਤੇ ਨਿਆਸਰੇ ਵਿਦਿਆਰਥੀ ਨੌਜਵਾਨਾਂ ਦੀ ਬਾਹ ਫੜੀ ਜਾਵੇ ਤੇ ਜਲਦੀ ਤੋਂ ਜਲਦੀ ਪੰਜਾਬੀ ਸਟੈਨੋ ਟਾਈਪਿਸਟਾਂ ਦਾ ਪੇਪਰ ਲੈ ਕੇ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ।

 

Readers' Comments

Manpreet kaur 9/22/2022 3:06:47 PM

Steno da paper jldi laya jawe

Ankur kamboj 9/22/2022 3:07:53 PM

Plz exam jldi liya jave

Ludhiana 9/22/2022 3:22:41 PM

G bilkul mai Khud 4 years tou punjabi shorthand di teyari Kr rhi a te apne future nu laike eni jada preshan a ke das nhi skda sare Bs ehi kehnde ne Ethe kuch nhi hona ki kre bnda apne life vich je Sadia sarkara hi eda Diya ne jihna nu youth di koi v parwah nhi haigi

Priyanka Patiala 9/22/2022 4:05:15 PM

Pls process jldi start kita jave

Ludhiana 9/22/2022 4:25:13 PM

Punjabi steno typist di bharti puri kiti jave

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

ਮੋਹਾਲੀ 'ਚ ਮੁਸਲਮਾਨ ਨੇ ਦਿੱਤੀ ਹਿੰਦੂ ਸਮਾਜ ਨੂੰ ਮੰਦਰ ਬਣਾਉਣ ਲਈ ਆਪਣੀ ਜ਼ਮੀਨ

 
 
 
 
Subscribe