Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਰਾਸ਼ਟਰੀ

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ

September 28, 2022 07:37 PM

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਸੂਬਾ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਇੱਕ ਕਾਰਕੁਨ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ ।

ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਅੰਮ੍ਰਿਤਸਰ ਦੇ ਕਰਨ ਮਲਿਕ ਉਰਫ ਕਰਨ ਮਾਨ ਵਜੋਂ ਹੋਈ ਹੈ, ਜੋ ਕਿ ਐਸ.ਆਈ. ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸਾਥੀ ਯੁਵਰਾਜ ਸਭਰਵਾਲ ਉਰਫ ਯਸ਼ ਦਾ ਕਰੀਬੀ ਦੱਸਿਆ ਜਾਂਦਾ ਹੈ। ਕਰਨ ਮਲਿਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਕਰਨ ਮਲਿਕ ਦੇ ਬਿਹਾਰ ਦੇ ਜ਼ਿਲ੍ਹਾ ਜਮੁਈ ਵਿੱਚ ਕਿਸੇ ਥਾਂ ਪਨਾਹ ਲੈਣ ਦੀ ਸੂਚਨਾ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਬਿਹਾਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਲਾਸ਼ੀ ਸ਼ੁਰੂ ਕੀਤੀ ਅਤੇ ਬਿਹਾਰ ਦੇ ਜ਼ਿਲ੍ਹਾ ਜਮੁਈ ਦੇ ਪਿੰਡ ਦਰੀਮਾ ਵਿਖੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫ਼ਲ ਰਹੀ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜੁਲਾਈ 2021 ਵਿੱਚ ਇੱਕ ਲੜਾਈ ਦੌਰਾਨ ਕਰਨ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਇਸ ਸਬੰਧੀ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.) ਦੀ ਧਾਰਾ 302, 148 ਅਤੇ 149 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਪੁਲਿਸ ਸਟੇਸ਼ਨ ਬੀ-ਡਵੀਜ਼ਨ ਅੰਮ੍ਰਿਤਸਰ ਸਿਟੀ ਵਿਖੇ ਐਫ.ਆਈ.ਆਰ. ਨੰਬਰ 184 ਮਿਤੀ 18.07.21 ਦਰਜ ਹੈ। 

ਇਸ ਤੋਂ ਇਲਾਵਾ ਮੁਲਜ਼ਮ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਗਸਤ 2021 ਵਿਚ ਅੰਮ੍ਰਿਤਸਰ ਦੀ ਫੇਅਰਲੈਂਡ ਕਲੋਨੀ ਵਿਖੇ ਲਾਲ ਚੰਦ ਜਵੈਲਰਜ਼ ਤੋਂ 530 ਗ੍ਰਾਮ ਸੋਨਾ, 6 ਕਿਲੋ ਚਾਂਦੀ ਅਤੇ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ, ਜਿਸ ਸਬੰਧੀ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰਬਰ 149/2021 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। 

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕਰਨ ਮਲਿਕ ਨੇ ਸਾਹਿਲ ਨਾਮੀ ਹਥਿਆਰਾਂ ਦੇ ਤਸਕਰ ਕੋਲੋਂ 40, 000 ਰੁਪਏ ਪ੍ਰਤੀ ਹਥਿਆਰ ਦੇ ਹਿਸਾਬ .32 ਬੋਰ ਦੇ ਹਥਿਆਰ ਖਰੀਦੇ ਸਨ। ਜ਼ਿਕਰਯੋਗ ਹੈ ਕਿ ਸਾਹਿਲ ਸਮੇਤ ਉਸ ਦੇ ਸਾਥੀ ਹਿੰਮਤ ਵਾਸੀ ਅੰਮ੍ਰਿਤਸਰ ਨੂੰ ਕੁਝ ਦਿਨ ਪਹਿਲਾਂ ਪੰਜਾਬ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਹਥਿਆਰ ਬਰਾਮਦ ਹੋਏ ਸਨ।

ਦੱਸਣਯੋਗ ਹੈ ਕਿ ਪੁਲਿਸ ਕਰਨ ਮਲਿਕ ਦੇ ਛੋਟੇ ਭਰਾ ਅਰਜੁਨ ਮਲਿਕ ਉਰਫ ਅਰਜੁਨ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ, ਜੋ ਕਿ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੈ। ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

ਹਰਿਆਣਾ ਸਰਕਾਰ ਨੇ 50 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 1,890 ਕਰੋੜ ਰੁਪਏ ਦੀ ਰਕਮ ਕੀਤੀ ਟਰਾਂਸਫਰ

ਕੱਲ੍ਹ ਤੋਂ ਤਿੰਨ ਦਿਨ ਬੈਂਕ ਰਹਿਣਗੇ ਬੰਦ, ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ

ਦਿੱਲੀ ਕਿਲ੍ਹੇ ਨੇੜੇ ਧਮਾਕੇ ਮਾਮਲੇ 'ਚ NIA ਵੱਲੋਂ ਚਾਰਜਸ਼ੀਟ ਦਾਇਰ, ਕੀਤੇ ਅਹਿਮ ਖ਼ੁਲਾਸੇ

ਦਿੱਲੀ ਸਰਕਾਰ ਵੱਲੋਂ ਪੀਜੀ ਨੀਤੀ ਲਾਗੂ ਕਰਨ ਦਾ ਫੈਸਲਾ, ਲਾਇਸੈਂਸ ਲੈਣਾ ਹੋਵੇਗਾ ਲਾਜ਼ਮੀ

ਭਾਰਤੀ ਵਿਦੇਸ਼ ਮੰਤਰਾਲੇ ਨੇ ਪੈਰਿਸ 'ਚ ਆਈਫਲ ਟਾਵਰ ਸੰਬੰਧੀ ਮਾਮਲੇ ਤੋਂ ਝਾੜਿਆ ਪੱਲਾ

ਦਿੱਲੀ ਪੀਜੀ ਢਹਿਣ ਦੀ ਘਟਨਾ 'ਚ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ, ਠੇਕੇਦਾਰ ਵੀ ਗ੍ਰਿਫਤਾਰ

ਪੁਣੇ 'ਚ ਕਥਿਤ ਪੇਪਰ ਲੀਕ ਤੇ ਬੇਨਿਯਮੀਆਂ ਵਿਰੁੱਧ ਸੜਕਾਂ 'ਤੇ ਉਤਰੇ ਵਿਦਿਆਰਥੀ

ਹਰਿਆਣਾ ਦੀਆਂ ਜੇਲ੍ਹਾਂ 'ਚ ਮੋਬਾਈਲ ਫੋਨਾਂ ਨੂੰ ਰੋਕਣ ਲਈ ਜੈਮਰਾਂ ਦੀ ਬਜਾਏ ਲੱਗੇਗੀ ਟਾਵਰ-ਅਧਾਰਤ ਪ੍ਰਣਾਲੀ

ਹਾਰਪਰ ਕੋਲਿਨਜ਼ ਪ੍ਰਕਾਸ਼ਿਤ ਕਰੇਗਾ ਸੋਨੀਆ ਗਾਂਧੀ ਦੀ ਆਤਮਕਥਾ ਬੈਲੌਂਗਿੰਗ

ਰਾਜਸਥਾਨ, ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ 'ਚ ਮੀਂਹ ਜਾਰੀ, ਕਈ ਜ਼ਿਲ੍ਹਿਆਂ 'ਚ ਸਕੂਲ ਬੰਦ

 
 
 
 
Subscribe