Friday, May 02, 2025
 

ਪੰਜਾਬ

5,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

October 03, 2022 06:15 PM

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਤਲਾਹ ਦਿੱਤੀ ਸੀ ਕਿ ਉਕਤ ਪਟਵਾਰੀ ਉਨਾਂ ਦੀ ਜੱਦੀ ਜ਼ਮੀਨ ਦੀ ਤਕਸੀਮ(ਬਟਵਾਰਾ) ਕਰਨ ਲਈ 3, 000 ਰੁਪਏ ਪ੍ਰਤੀ ਏਕੜ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤਰਾਂ ਕੁੱਲ 25 ਏਕੜ ਪੁਸ਼ਤੈਨੀ ਜਮੀਨ ਦੀ ਤਕਸੀਮ ਬਦਲੇ ਉਸ ਵੱਲੋਂ ਰਿਸ਼ਵਤ ਦੀ ਕੁੱਲ ਰਕਮ 75, 000 ਰੁਪਏ ਮੰਗ ਕੀਤੀ ਗਈ ਹੈ।

ਸ਼ਿਕਾਇਤਕਰਤਾ ਵਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe