Thursday, May 01, 2025
 

ਸਿਆਸੀ

ਭਗਵੰਤ ਮਾਨ ਨਾਲ ਸੈਲਫੀ ਸ਼ੇਅਰ ਕਰਨ ’ਤੇ ਭਾਜਪਾ ਆਗੂ ਮੁਅੱਤਲ

October 04, 2022 09:35 AM

ਅਹਿਮਦਾਬਾਦ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੈਲਫੀ ਲੈ ਕੇ ਫੇਸਬੁੱਕ ਉਤੇ ਸ਼ੇਅਰ ਕਰਨ ਵਾਲੇ ਭਾਜਪਾ ਆਗੂ ਨੂੰ ਪਾਰਟੀ ਨੇ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਕ੍ਰਿਸ਼ਨਸਿੰਹ ਸੋਲੰਕੀ ਨੂੰ ‘ਪਾਰਟੀ ਵਿਰੋਧੀ ਗਤੀਵਿਧੀਆਂ’ ਲਈ ਮੁਅੱਤਲ ਕੀਤਾ ਗਿਆ ਹੈ।

ਸੋਲੰਕੀ ਅਹਿਮਦਾਬਾਦ ਦਾ ਭਾਜਪਾ ਆਗੂ ਹੈ ਤੇ ਛੇ ਮਹੀਨੇ ਪਹਿਲਾਂ ਤੱਕ ਉਹ ਪਾਰਟੀ ਦਾ ਤਰਜਮਾਨ ਵੀ ਸੀ। ਗੁਜਰਾਤ ਭਾਜਪਾ ਨੇ ਕਿਹਾ ਕਿ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਸੋਲੰਕੀ ਨੇ ਐਤਵਾਰ ਰਾਤ ਮਾਨ ਨਾਲ ਲਈ ਸੈਲਫੀ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਦਿਆਂ ਲਿਖਿਆ, ‘ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਭਗਵੰਤ ਮਾਨ ਜੀ ਦਾ ਧੰਨਵਾਦ’। ਭਾਜਪਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੋਲੰਕੀ ਨੂੰ ਪਾਰਟੀ ਵਿਚੋਂ ਛੇ ਸਾਲਾਂ ਲਈ ਕੱਢ ਦਿੱਤਾ ਗਿਆ ਹੈ। ਗੁਜਰਾਤ ਭਾਜਪਾ ਦੇ ਤਰਜਮਾਨ ਯਗਨੇਸ਼ ਦਵੇ ਨੇ ਕਿਹਾ ਕਿ ਸੋਲੰਕੀ ਭਾਜਪਾ ਦੀ ਮੀਡੀਆ ਟੀਮ ਦਾ ਹਿੱਸਾ ਸੀ ਤੇ ਬੁਲਾਰਾ ਵੀ ਰਹਿ ਚੁੱਕਾ ਹੈ ਪਰ ਹੁਣ ਉਸ ਕੋਲ ਕੋਈ ਅਹੁਦਾ ਨਹੀਂ ਸੀ।

ਸੋਲੰਕੀ ਦੀ ਫੇਸਬੁੱਕ ਪ੍ਰੋਫਾਈਲ ਮੁਤਾਬਕ ਉਹ ਭਾਜਪਾ ਕਿਸਾਨ ਮੋਰਚੇ ਦਾ ਕੌਮੀ ਕਾਰਜਕਾਰੀ ਮੈਂਬਰ ਵੀ ਰਹਿ ਚੁੱਕਾ ਹੈ। ਜ਼ਿਕਰਯੋਗ ਹੈ ਕਿ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਵਿਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਇਸੇ ਦੌਰਾਨ ਅੱਜ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਦਾ ਪੁੱਤਰ ਤੇ ਸਾਬਕਾ ਮੁੱਖ ਮੰਤਰੀ ਦੀ ਧੀ ‘ਆਪ’ ਵਿਚ ਸ਼ਾਮਲ ਹੋ ਗਏ।

ਚੇਤਨ ਰਾਵਲ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਪ੍ਰਬੋਧ ਰਾਵਲ ਦੇ ਪੁੱਤਰ ਹਨ। ਉਹ ਕਾਂਗਰਸ ਦੀ ਅਹਿਮਦਾਬਾਦ ਇਕਾਈ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਛਬੀਲਦਾਸ ਮਹਿਤਾ ਦੀ ਧੀ ਨੀਤਾ ਮਹਿਤਾ ਨੇ ਵੀ ‘ਆਪ’ ਵਿਚ ਸ਼ਮੂਲੀਅਤ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਦਲਿਤ ਲੇਖਕ ਸੁਨੀਲ ਜਾਦਵ ਵੀ ‘ਆਪ’ ਵਿਚ ਸ਼ਾਮਲ ਹੋਏ ਹਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

 
 
 
 
Subscribe