Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਪੰਜਾਬ

ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ

October 06, 2022 09:23 PM

ਨੰਬਰਦਾਰ ਯੂਨੀਅਨ ਨਾਲ ਮੀਟਿੰਗ ਦੌਰਾਨ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਵਜਨਬੱਧ ਹੈ।

ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਸ. ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਸ. ਚੀਮਾ ਨੇ ਯੂਨਿਅਨਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੈ।

ਨੰਬਰਦਾਰਾਂ ਦੀ ਸਹੂਲਤ ਲਈ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਉਨ੍ਹਾਂ ਲਈ ਕਮਰੇ ਰਾਖਵੇਂ ਕਰਨ, ਜਿਲ੍ਹਾ ਤੇ ਤਹਿਸੀਲ ਕੰਪਲੈਕਸਾਂ ਵਿੱਚ ਬੈਠਣ ਲਈ ਕਮਰੇ ਦੀ ਵਿਵਸਥਾ ਕਰਨ, ਜਿਲ੍ਹਾਂ ਪੱਧਰ ‘ਤੇ ਬਨਣ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਿਲ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਮਾਲ ਵਿਭਾਗ ਨੂੰ ਜਮੀਨਾਂ ਦੀ ਰਜਿਸ਼ਟਰੇਸ਼ਨ ਪ੍ਰਕ੍ਰਿਆ ਵਿੱਚ ਨੰਬਰਦਾਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ।

ਨੰਬਰਦਾਰਾਂ ਵੱਲੋਂ ਮਾਣ-ਭੱਤਾ ਵਧਾਉਣ ਸਬੰਧੀ ਕੀਤੀ ਮੰਗ ‘ਤੇ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਵਿੱਤੀ ਪ੍ਰਭਾਵਾਂ ਨੂੰ ਵੀ ਵਾਚਿਆ ਜਾਵੇਗਾ ਤਾਂ ਜੋ ਯੋਗ ਫੈਸਲਾ ਲਿਆ ਜਾ ਸਕੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਇਅਬ ਵੀ ਹਾਜਰ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ: ਰਾਜਾ ਵੜਿੰਗ

ਸਰਕਾਰ ਨੇ ਬਿਜਲੀ ਸੈਕਟਰ ਨੂੰ ਤਬਾਹ ਕੀਤਾ: ਸੁਨੀਲ ਜਾਖੜ

ਪੰਜਾਬ 'ਚ ਬਿਜਲੀ ਕਟੌਤੀ ਦੀ ਹਾਹਾਕਾਰ, ਸਰਕਾਰ ਦਾ ਝੂਠ ਬੇਨਕਾਬ : ਮਜੀਠੀਆ

ਪੰਜਾਬ-ਹਰਿਆਣਾ ਹਾਈ ਕੋਰਟ ‘ਚ ਡੀਏ ਮਾਮਲੇ ਦੀ ਹੋਈ ਸੁਣਵਾਈ

ਪੰਜਾਬ ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

ਤਰਨਤਾਰਨ 'ਚ ਪੁਲਿਸ ਮੁਕਾਬਲੇ ਦੌਰਾਨ ਦੋ ਬਦਮਾਸ਼ ਜ਼ਖਮੀ

PRTC ਦੇ ਆਊਟਸੋਰਸ ਕਰਮਚਾਰੀਆਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡਾ ਝਟਕਾ

ਪੰਜਾਬ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਨੇ ਪਾਰਟੀ ਵਰਕਰਾਂ 'ਚ ਜਗਾਈ ਨਵੀਂ ਉਮੀਦ: ਚਰਨਜੀਤ ਚੰਨੀ

ਮੋਹਾਲੀ ਦੇ ਸਨੇਟਾ 'ਚ ਪੁਲਿਸ ਮੁਕਾਬਲੇ 'ਚ ਲੋੜੀਂਦਾ ਬਦਮਾਸ਼ ਕਾਬੂ, ਹਥਿਆਰ ਬਰਾਮਦ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ

 
 
 
 
Subscribe