Thursday, May 01, 2025
 

ਪੰਜਾਬ

ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨਾ ਜ਼ਰੂਰੀ - ਮੁੱਖ ਮੰਤਰੀ

October 07, 2022 09:35 PM

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕੀਤਾ। ਵਫ਼ਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪਦਿਆਂ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਸਨ। ਇੱਥੋਂ ਤੱਕ ਕਿ ਇਨ੍ਹਾਂ 'ਚੋਂ ਕੁਝ ਅਧਿਆਪਕ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾ ਰਹੇ ਹਨ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ।

ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe