Sunday, August 03, 2025
 

ਸਿਆਸੀ

ਹੁਣ ਪ੍ਰਤਾਪ ਬਾਜਵਾ ਨੇ ਕੀਤੀ ਸਰਾਰੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ, ਪੜ੍ਹੋ ਭਲਾ ਕਿਉਂ?

October 16, 2022 06:19 PM

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਵੀ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿਚ ਗ੍ਰਿਫਤਾਰੀ ਤਾਂ ਠੀਕ ਸੀ ਪਰ ਫੌਜਾ ਸਿੰਘ ਸਰਾਰੀ ਬਾਰੇ ਕੀ ਕਹੀਏ ਜਿਸ ਦੀ ਆਡੀਓ ਕਲਿੱਪ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ ਜਿਸ ਵਿਚ ਉਸ ਨੂੰ ਪੰਜਾਬ ਦੇ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰ ਦੇ ਸੁਣਿਆ ਗਿਆ ਸੀ।

ਇਸ ਤੋਂ ਇਲਾਵਾ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੋਵਾਂ ਨੇ ਪਹਿਲਾਂ ਹੀ ਮੀਡੀਆ ਦੇ ਸਾਹਮਣੇ ਮੰਨਿਆ ਸੀ ਕਿ ਆਡੀਓ ਕਲਿੱਪ ਵਿਚ ਆਵਾਜ਼ ਅਸਲ ਵਿਚ ਉਨ੍ਹਾਂ ਦੀ ਹੈ। ਇਸ ਲਈ ਕਿਹੜੀ ਚੀਜ਼ ਭਗਵੰਤ ਮਾਨ ਨੂੰ ਸਰਾਰੀ ਨੂੰ ਗ੍ਰਿਫ਼ਤਾਰ ਕਰਨ ਅਤੇ ਮੰਤਰੀ ਮੰਡਲ ਤੋਂ ਬਾਹਰ ਕਰਨ ਤੋਂ ਰੋਕ ਰਹੀ ਹੈ ਜਿਵੇਂ ਕਿ ਉਸ ਨੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨਾਲ ਕੀਤਾ ਸੀ।

ਪ੍ਰਤਾਪ ਬਾਜਵਾ ਨੇ ਕਿਹਾ ਕਿ ਉਹ ਸੂਬਾ ਜਾਂ ਕੇਂਦਰ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਜਾਂ ਮੰਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਕਿਸੇ ਵੀ ਯਤਨ ਦੀ ਹਮੇਸ਼ਾ ਸ਼ਲਾਘਾ ਕਰਨਗੇ। “ਹਾਲਾਂਕਿ, ਮੈਂ ਭਗਵੰਤ ਮਾਨ ਸਰਕਾਰ ਦੇ ਪੱਖਪਾਤੀ ਰਵੱਈਏ ਅਤੇ ਇਸ ਦੀ ਚੁਣਿੰਦਾ ਲੋਕਾਂ ਖ਼ਿਲਾਫ਼ ਕਾਰਵਾਈ ਦੀ ਨੀਤੀ ਦੇ ਵਿਰੁੱਧ ਹਾਂ।

ਉਹਨਾਂ ਕਿਹਾ ਕਿ ਕਾਂਗਰਸੀ ਮੰਤਰੀਆਂ ਖਿਲਾਫ਼ ਦੋਹਰੇ ਮਾਪਦੰਡ ਕਿਉਂ ਹਨ ਜਦੋਂ ਕਿ ਉਨ੍ਹਾਂ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਅਤੇ ਫਿਰੌਤੀ ਦੇ ਮਾਮਲਿਆਂ 'ਚ ਛੁੱਟ ਜਾਂਦੇ ਹਨ। ਬਾਜਵਾ ਨੇ ਭਗਵੰਤ ਮਾਨ ਨੂੰ ਕਿਸਾਨਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਖਾਸ ਕਰਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਉਠਾਏ ਜਾ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਵੀ ਅਪੀਲ ਕੀਤੀ।

ਪ੍ਰਤਾਪ ਬਾਜਵਾ ਨੇ ਕਿਹਾ ਮਾਨ ਵੱਲੋਂ ਖ਼ੁਦ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਅਤੇ ਦਾਅਵਾ ਕੀਤਾ ਕਿ ਇਸ ਨਾਲ ਪਾਣੀ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਦੀ ਸਲਾਹ 'ਤੇ ਅਮਲ ਕਰਨ ਵਾਲੇ ਵੱਡੀ ਗਿਣਤੀ ਕਿਸਾਨ ਬੋਨਸ ਉਡੀਕ ਰਹੇ ਹਨ। ਇਸੇ ਤਰ੍ਹਾਂ ਮਾਨ ਨੇ ਮੂੰਗੀ ਉੱਤੇ 7500 ਰੁਪਏ ਪ੍ਰਤੀ ਕੁਇੰਟਲ ਐਮਐਸਪੀ ਦਾ ਵਾਅਦਾ ਕੀਤਾ ਸੀ ਪਰ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ 80% ਕਿਸਾਨ ਐਮਐਸਪੀ ਉਡੀਕ ਰਹੇ ਹਨ।  

ਪ੍ਰਤਾਪ ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਖ਼ਰਾਬ ਮੌਸਮ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਢੁਕਵਾਂ ਮੁਆਵਜ਼ਾ ਦੇਣ 'ਚ ਅਸਫ਼ਲ ਰਹੀ ਹੈ। ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਉਹ ਅਜੇ ਵੀ ਰਾਹਤ ਦੀ ਉਡੀਕ ਕਰ ਰਹੇ ਹਨ।

ਉਹਨਾਂ ਨੇ ਕਿਹਾ ਕਿ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਹਨ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਉਗਰਾਹਾਂ ਨਾਲ ਗੱਲਬਾਤ ਦਾ ਇੱਕ ਹੋਰ ਦੌਰ ਚਲਾਉਣ ਤਾਂ ਜੋ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe