Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਬਾਹਰ ਕਰਨ ਦਾ ਮਨ ਬਣਾਇਆ : ਮੁੱਖ ਮੰਤਰੀ

October 16, 2022 10:00 PM

ਭਾਵਨਗਰ (ਗੁਜਰਾਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ ਵਿੱਚ ਤਬਦੀਲੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ

ਪਰ ਇਹ ਪਾਰਟੀ ‘ਐਮਐਲਏ ਐਕਸਚੇਂਜ ਪਾਰਟੀ’ ਬਣ ਕੇ ਰਹਿ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵੱਲੋਂ ਆਪਣੇ ਵਿੱਚ ਰਲ਼ਾਏ ਜਾ ਰਹੇ ਹਨ। ਸੂਬੇ ਵਿੱਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।   

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe