Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਪੰਜਾਬ

ਪੰਜਾਬ ਸਰਕਾਰ ਨੇ 3542 ਸਫ਼ਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ

October 18, 2022 07:37 PM

ਨਗਰ ਨਿਗਮ ਲੁਧਿਆਣਾ ਦੇ 456 ਬੇਲਦਾਰਾਂ/ਡਰਾਈਵਰਾਂ/ਡੀਸੀ ਰੇਟ ਵਾਲੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਪ੍ਰਕਿਰਿਆ ਸ਼ੁਰੂ ਕਰਨ ਦਾ ਵੀ ਕੀਤਾ ਐਲਾਨ    

ਚੰਡੀਗੜ੍ਹ/ਲੁਧਿਆਣਾ : ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼ਹਿਰ ਵਿੱਚ ਸਾਰੇ ਨਿਯੁਕਤੀ ਪੱਤਰ ਪੜਾਅਵਾਰ ਢੰਗ ਨਾਲ ਦਿੱਤੇ ਜਾਣਗੇ।

ਇਸ ਮੌਕੇ ਉਨਾਂ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਸੇਨਾ ਅਗਰਵਾਲ ਤੋਂ ਇਲਾਵਾ ਕਈ ਹੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਫਾਈ ਸੇਵਕਾਂ/ਸੀਵਰਮੈਨਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰ ਦਿੱਤੀ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ (ਐੱਮ.ਸੀ.ਐੱਲ.) ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ‘ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ।

ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਕੋਵਿਡ-19 ਦੌਰਾਨ ਸਫਾਈ ਕਰਮੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਸਫਾਈ ਕਰਮੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ।

ਉਨਾਂ ਕਿਹਾ ਕਿ ਸਫਾਈ ਸੇਵਕ/ਸੀਵਰਮੈਨ ਅਤੇ ਪੁਲਿਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ‘ਤੇ ਰਹਿੰਦੇ ਹਨ। ਉਨਾਂ ਰੈਗੂਲਰ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ ਉਪਲਬਧ ਕਰਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਗਈ ਹੈ।    

ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੁੱਲ 3542 ਰੈਗੂਲਰ ਕਰਮਚਾਰੀਆਂ ਵਿੱਚੋਂ 2428 ਸਫਾਈ ਸੇਵਕ ਅਤੇ 1114 ਸੀਵਰਮੈਨ ਹਨ। ਜੋਨ- ਏ ਦੇ 369 ਸਫਾਈ ਸੇਵਕਾਂ, ਜੋਨ-ਬੀ ਵਿੱਚੋਂ 579 ਸਫਾਈ ਸੇਵਕ, ਜੋਨ-ਸੀ ਦੇ 724 ਅਤੇ ਜੋਨ- ਡੀ ਦੇ 756 ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

ਇਸੇ ਤਰਾਂ ਜੋਨ- ਏ ਦੇ 212 ਸੀਵਰਮੈਨ, ਜੋਨ-ਬੀ ਦੇ 394, ਜੋਨ- ਸੀ ਦੇ 296 ਅਤੇ ਜੋਨ- ਡੀ ਦੇ 212 ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਇੱਕ ਮਿਸਾਲ ਕਾਇਮ ਕਰਨ ਅਤੇ ਵਾਤਾਵਰਣ ਪ੍ਰਤੀ ਆਪਣੀ ਸੁਹਿਰਦ ਜ਼ਿੰਮੇਵਾਰੀ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਦਾ ਸਮਾਗਮ ‘ਨੋ ਪਲਾਸਟਿਕ’ ਦਿਵਸ ਵਜੋਂ ਮਨਾਇਆ ਗਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇ

ਲੁਧਿਆਣਾ ਕਤਲ ਕਾਂਡ: ਪਿਤਾ ਤੇ ਤਿੰਨ ਪੁੱਤਰਾਂ ਸਣੇ 5 'ਤੇ FIR, 4 ਗ੍ਰਿਫ਼ਤਾਰ; ਮੁੱਖ ਕਾਤਲ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ

ਕੁਦਰਤ ਦੀ ਕਰੋਪੀ ਜਾਂ ਮਹਿਜ਼ ਬਦਲਾਅ? ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ‘Yellow Alert’ ਜਾਰੀ; 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

DM ਰੰਧਾਵਾ ਖੁਦਕੁਸ਼ੀ ਮਾਮਲਾ: ਪੰਜਾਬ ਪੁਲਿਸ ਦੇ ਹੱਥ ਹਾਲੇ ਵੀ ਖਾਲੀ; ਲਾਲਜੀਤ ਭੁੱਲਰ ਦਾ ਫ਼ੋਨ ਅਤੇ ਦਫ਼ਤਰ ਦਾ DVR ਬਰਾਮਦ ਕਰਨ 'ਚ ਰਹੀ ਨਾਕਾਮ!

Punjab Weather: 'Orange Alert' Issued for 11 Districts; Risk of Hailstorms and Thunderstorms!

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ: ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ; ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ 'ਯੈਲੋ ਅਲਰਟ' ਜਾਰੀ

SGPC ਬਜਟ ਇਜਲਾਸ 2026-27: ਅੱਜ ਪੇਸ਼ ਹੋਵੇਗਾ ₹1,500 ਕਰੋੜ ਦਾ ਬਜਟ; ਧਾਰਮਿਕ ਪ੍ਰਚਾਰ ਅਤੇ ਸਿੱਖਿਆ 'ਤੇ ਰਹੇਗਾ ਵਿਸ਼ੇਸ਼ ਜ਼ੋਰ

Weather : ਮੋਹਾਲੀ-ਚੰਡੀਗੜ੍ਹ 'ਚ ਮੀਂਹ ਨਾਲ ਹੋਈ ਸਵੇਰ; 70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਜਾਣੋ ਅਗਲੇ 3 ਦਿਨਾਂ ਦਾ ਹਾਲ

ਪੰਜਾਬ 'ਚ ਮੌਸਮ ਦਾ ਮਿਜਾਜ਼ ਵਿਗੜਿਆ

ਗੁਰਦਾਸਪੁਰ 'ਚ ਦਹਿਸ਼ਤ: ਸਰਪੰਚ ਦੇ ਭਰਾ 'ਤੇ ਤਾਬੜਤੋੜ ਫਾਇਰਿੰਗ; ਗੈਂਗਸਟਰ ਨੇ ਸੋਸ਼ਲ ਮੀਡੀਆ 'ਤੇ ਲਈ ਹਮਲੇ ਦੀ ਜ਼ਿੰਮੇਵਾਰੀ

 
 
 
 
Subscribe