Saturday, August 02, 2025
 

ਪੰਜਾਬ

DSP ਦੇ ਸਿਰ ਵਿਚ ਲੱਗੀ ਗੋਲੀ, ਹੋਈ ਮੌਤ

October 20, 2022 08:19 AM

ਪਟਿਆਲਾ: ਕਮਾਂਡੋ ਸੈਂਟਰ ਬਹਾਦਰਗੜ੍ਹ ਵਿੱਚ ਤਾਇਨਾਤ ਡੀਐੱਸਪੀ ਗਗਨਦੀਪ ਸਿੰਘ ਭੁੱਲਰ (34) ਦੀ ਅੱਜ ਦੇਰ ਰਾਤ ਸਿਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਉਨ੍ਹਾਂ ਦੇ ਨਾਭਾ ਸਥਿਤ ਘਰ ਵਿੱਚ ਬੁੱਧਵਾਰ ਦੇਰ ਰਾਤ ਵਾਪਰੀ।

ਦਸ ਦੇਈਏ ਕਿ ਡੀਐੱਸਪੀ ਗਗਨਦੀਪ ਸਿੰਘ ਭੁੱਲਰ ਅਣਵਿਆਹਿਆ ਸੀ ਤੇ ਘਟਨਾ ਮੌਕੇ ਉਹ ਘਰ ਵਿੱਚ ਇਕੱਲਾ ਹੀ ਸੀ। ਪੁਲਿਸ ਵੱਲੋਂ ਗੋਲੀ ਚੱਲਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਮੁੱਢਲੀ ਤਫਤੀਸ਼ ਵਿਚ ਆਇਆ ਇਹ ਹੈ ਕਿ ਇਹ ਗੋਲੀ ਬੱਤੀ ਬੋਰ ਦੇ ਰਿਵਾਲਵਰ ਵਿੱਚੋਂ ਚੱਲੀ ਤੇ ਡੀਐੱਸਪੀ ਦੇ ਸਿਰ ਵਿੱਚ ਵੱਜੀ ਦੱਸੀ ਜਾ ਰਹੀ ਹੈ। ਨਾਭਾ ਦੇ ਐੱਸਐੱਚਓ ਇੰਸਪੈਕਟਰ ਹੈਰੀ ਬੋਪਾਰਾਏ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਂਜ ਉਨ੍ਹਾਂ ਦਾ ਕਹਿਣਾ ਸੀ ਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 

 

Have something to say? Post your comment

 
 
 
 
 
Subscribe