Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਚੰਡੀਗੜ੍ਹ / ਮੋਹਾਲੀ

ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

October 21, 2022 06:26 PM

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ਉਤੇ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਨਿਯੁਕਤ ਮੁਲਾਜ਼ਮਾਂ ਨੂੰ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਇਲਾਵਾ 6 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਵੀ ਫ਼ੈਸਲਾ ਕੀਤਾ ਹੈ ਕਿਉਂਕਿ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਕਾਰਜਕਾਲ ਦੌਰਾਨ 18, 543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਵਿੱਚ ਆਬਕਾਰੀ ਨੀਤੀ 2026-27: ਹੋਟਲਾਂ ਵਿੱਚ 24 ਘੰਟੇ ਸ਼ਰਾਬ ਦੀ ਸਹੂਲਤ, ਕੀਮਤਾਂ ਵਿੱਚ 2% ਦਾ ਵਾਧਾ

MLA ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ

ਹੋਲੀ ਦੇ ਰੰਗਾਂ ਵਿੱਚ ਭੰਗ: ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਹੰਗਾਮਾ, ਪੁਲਿਸ ਨੇ ਨੌਜਵਾਨਾਂ 'ਤੇ ਵਰ੍ਹਾਈਆਂ ਲਾਠੀਆਂ

ਚੰਡੀਗੜ੍ਹ 'ਚ ਹੜਕੰਪ: ਪੰਜਾਬ ਸਕੱਤਰੇਤ ਅਤੇ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਮਾਰਤਾਂ ਖਾਲੀ ਕਰਵਾਈਆਂ

ਪੂਰਾ ਪੰਜਾਬ ਲਹਿਰ ਮੁਹਿੰਮ ਦੌਰਾਨ ਪੰਜਾਬ ਦੀ ਚੜ੍ਹਦੀ ਕਲਾ ਦੀ ਗੱਲ ਕਰਨੀ ਹੈ: ਅਜੇਪਾਲ ਸਿੰਘ ਬਰਾੜ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ‘ਤੇ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦੁੱਧ,ਫਲਾਂ ਦਾ ਲੰਗਰ

ਮਿਸਲ ਸਤਲੁਜ ਵੱਲੋਂ 17 ਫਰਵਰੀ ਤੋਂ ਮੋਹਾਲੀ ਵਿੱਚ “ਪੂਰਾ ਪੰਜਾਬ ਲਹਿਰ” ਮੁਹਿੰਮ ਦੀ ਸ਼ੁਰੂਆਤ

ਡੌਂਕੀ ਰੂਟ ਦੀ ਤ੍ਰਾਸਦੀ: ਮੈਕਸੀਕੋ 'ਚ ਭੁੱਖ-ਪਿਆਸ ਨਾਲ ਦਮ ਤੋੜਨ ਵਾਲੇ ਮੋਹਾਲੀ ਦੇ ਨੌਜਵਾਨ ਦਾ 4 ਮਹੀਨਿਆਂ ਬਾਅਦ ਹੋਇਆ ਅੰਤਿਮ ਸੰਸਕਾਰ

ਮੋਹਾਲੀ 'ਚ ਮੁਸਲਮਾਨ ਨੇ ਦਿੱਤੀ ਹਿੰਦੂ ਸਮਾਜ ਨੂੰ ਮੰਦਰ ਬਣਾਉਣ ਲਈ ਆਪਣੀ ਜ਼ਮੀਨ

 
 
 
 
Subscribe