Thursday, May 01, 2025
 

ਪੰਜਾਬ

ਸੂਬੇ ਦੇ ਸਾਰੇ ਡਿਗਰੀ ਹੋਲਡਰਾਂ ਨੂੰ ਕੰਮ ਦੇਵਾਂਗੇ : CM ਮਾਨ

October 25, 2022 07:50 PM

ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਕੇ ਸਾਰੇ ਡਿਗਰੀ ਹੋਲਡਰਾਂ ਨੂੰ ਕੰਮ ਦੇਵਾਂਗੇ। ਲੁਧਿਆਣਾ ਵਿੱਚ ਵਿਸ਼ਵਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਨੌਜਵਾਨਾਂ ਨੂੰ ਕੰਮ ਦੇਵਾਂਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਿਲਪਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਬਾਬਾ ਗੁਰਮੁੱਖ ਸਿੰਘ ਹਾਲ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੁੱਜੇ। 

ਇਸ ਤੋਂ ਪਹਿਲਾਂ ਅੱਜ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਕਲਾ ਤੇ ਕ੍ਰਿਤੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਵਿਸ਼ਵਕਰਮਾ ਦਿਵਸ ਮੌਕੇ ਯਾਦ ਕਰਦੇ ਹਾਂ।

ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ…ਪਰਮਾਤਮਾ ਕਰੇ ਤੁਹਾਡੀ ਮਿਹਨਤ ਤੇ ਲਗਨ ਇਸੇ ਤਰ੍ਹਾਂ ਬਰਕਰਾਰ ਰਹੇ…ਦੇਸ਼ ਸਮੇਤ ਪੰਜਾਬ ਦੀ ਤਰੱਕੀ ਲਈ ਤੁਹਾਡਾ ਯੋਗਦਾਨ ਵਡਮੁੱਲਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe