Sunday, August 03, 2025
 

ਸਿਆਸੀ

ਮੱਲਿਕਾਰਜੁਨ ਖੜਗੇ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

October 26, 2022 01:27 PM

ਨਵੀਂ ਦਿੱਲੀ: ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਬੁੱਧਵਾਰ ਨੂੰ ਰਸਮੀ ਤੌਰ 'ਤੇ ਚੋਣ ਸਰਟੀਫਿਕੇਟ ਸੌਂਪਿਆ ਗਿਆ ਅਤੇ ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੇ ਖੜਗੇ ਨੂੰ ਚੋਣ ਸਰਟੀਫਿਕੇਟ ਸੌਂਪਿਆ।

ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਕੇਂਦਰੀ ਚੋਣ ਅਥਾਰਟੀ ਦੇ ਮੈਂਬਰ ਰਾਜੇਸ਼ ਮਿਸ਼ਰਾ, ਅਰਵਿੰਦਰ ਸਿੰਘ ਲਵਲੀ ਅਤੇ ਜੋਤੀ ਮਨੀ ਵੀ ਮੰਚ 'ਤੇ ਮੌਜੂਦ ਸਨ।

ਇਹਨਾਂ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਪ੍ਰਦੇਸ਼ ਕਾਂਗਰਸ ਕਮੇਟੀਆਂ ਦੇ ਪ੍ਰਧਾਨ ਅਤੇ ਪਾਰਟੀ ਦੇ ਕਈ ਹੋਰ ਅਹੁਦੇਦਾਰ ਇਸ ਪ੍ਰੋਗਰਾਮ ਵਿਚ ਮੌਜੂਦ ਸਨ।

ਅਹੁਦਾ ਸੰਭਾਲਣ ਤੋਂ ਪਹਿਲਾਂ ਖੜਗੇ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ। ਪ੍ਰਧਾਨ ਬਣਨ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ 'ਚ ਖੜਗੇ ਨੇ ਪਾਰਟੀ 'ਚ 50 ਫੀਸਦੀ ਅਹੁਦੇ 50 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ।

ਭਾਜਪਾ ਦੇ ਕਾਂਗਰਸ ਮੁਕਤ ਭਾਰਤ ਦੇ ਨਾਅਰੇ 'ਤੇ ਚੁਟਕੀ ਲੈਂਦਿਆਂ ਖੜਗੇ ਨੇ ਕਿਹਾ, ''ਨਵਾਂ ਭਾਰਤ ਬਣਾਉਣ ਲਈ ਉਹ ਕਾਂਗਰਸ ਮੁਕਤ ਭਾਰਤ ਬਣਾਉਣਾ ਚਾਹੁੰਦੇ ਹਨ ਕਿਉਂਕਿ ਉਹਨਾਂ ਨੂੰ ਪਤਾ ਹੈ ਕਿ ਜਦੋਂ ਤੱਕ ਕਾਂਗਰਸ ਮੌਜੂਦ ਹੈ, ਉਹ ਅਜਿਹਾ ਨਹੀਂ ਕਰ ਸਕਦੇ। ਅਸੀਂ ਅਜਿਹਾ ਨਹੀਂ ਹੋਣ ਦਿਆਂਗੇ ਅਤੇ ਇਸ ਲਈ ਲੜਦੇ ਰਹਾਂਗੇ”।

ਖੜਗੇ ਨੇ ਕਿਹਾ- ਅੱਜ ਮੇਰੇ ਲਈ ਬਹੁਤ ਭਾਵੁਕ ਪਲ ਹੈ। ਅੱਜ ਇੱਕ ਆਮ ਵਰਕਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਦਾ ਪ੍ਰਧਾਨ ਚੁਣ ਕੇ ਇਹ ਸਨਮਾਨ ਦੇਣ ਲਈ ਮੈਂ ਤੁਹਾਡਾ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਕਾਂਗਰਸ ਝੂਠ ਅਤੇ ਨਫ਼ਰਤ ਦੇ ਦਾਇਰੇ ਨੂੰ ਤੋੜੇਗੀ। ਲੋਕਾਂ ਨੂੰ ਅਪੀਲ ਹੈ ਕਿ ਉਹ ਪਾਰਟੀ ਲਈ ਨਹੀਂ ਸਗੋਂ ਲੋਕਤੰਤਰ ਨੂੰ ਬਚਾਉਣ ਲਈ ਇਕੱਠੇ ਹੋਣ। ਖੜਗੇ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਇਹ ਔਖਾ ਸਮਾਂ ਹੈ, ਕਾਂਗਰਸ ਨੇ ਜਿਸ ਲੋਕਤੰਤਰ ਦੀ ਸਥਾਪਨਾ ਕੀਤੀ ਸੀ, ਉਸ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe