Saturday, August 02, 2025
 

ਪੰਜਾਬ

ਡਿਊਟੀ ’ਤੇ ਤਾਇਨਾਤ BSF ਦੇ ਇੰਸਪੈਕਟਰ ਨੇ ਲਿਆ ਫਾਹਾ

October 27, 2022 12:56 PM

ਬਟਾਲਾ: ਬਟਾਲਾ ਦੇ ਨਜ਼ਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਤੋਂ ਇੱਕ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀ. ਐੱਸ. ਐੱਫ. ਚੈੱਕ ਪੋਸਟ ਵਿਖੇ ਤਾਇਨਾਤ ਇਕ ਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ’ਚ ਸਿਵਿਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀ.ਐੱਸ.ਐੱਫ. ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਵਿਖੇ ਬੀ.ਐੱਸ.ਐੱਫ. ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਤਿਆ ਨਰਾਇਣ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ।

40 ਸਾਲਾ ਮ੍ਰਿਤਕ ਯੂ.ਪੀ. ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਵਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਾ। ਦੂਜੇ ਪਾਸੇ ਬੀ.ਐੱਸ.ਐੱਫ. ਦੇ ਅਧਿਕਾਰੀ ਇਸ ਘਟਨਾ ਨੂੰ ਲੈ ਕੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਰਹੇ ਹਨ।

 

Have something to say? Post your comment

 
 
 
 
 
Subscribe