Saturday, August 02, 2025
 

ਚੰਡੀਗੜ੍ਹ / ਮੋਹਾਲੀ

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ 4 ਮੁਲਾਜ਼ਮ ਮੁਅੱਤਲ

October 27, 2022 01:08 PM

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ।

ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ। 

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

 
 
 
 
Subscribe