Saturday, August 02, 2025
 

ਪੰਜਾਬ

ਵਿਆਹ ਤੋਂ ਪਹਿਲਾ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ

October 27, 2022 05:40 PM

ਦਸੂਹਾ: ਕਸਬਾ ਘੋਗਰਾ ਦੇ ਪਿੰਡ ਕੱਤੇਵਾਲ ਦੇ ਨੋਜਵਾਨ ਦੀ ਸ਼ੱਕੀ ਹਾਲਾਤ ‘ਚ ਨਹਿਰ ਵਿੱਚ ਡੁੱਬਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੰਤੋਖ ਦਾਸ ਵਾਸੀ ਪਿੰਡ ਕੱਤੇਵਾਲ ਥਾਣਾ ਦਸੂਹਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਸੁਨੀਲ ਕੁਮਾਰ ਮੁਕੇਰੀਆਂ ਵਿਖੇ ਆਪਣੇ ਰਿਸ਼ਤੇਦਾਰਾਂ ਕੋਲ ਗਿਆ ਹੋਇਆ ਸੀ ਅਤੇ ਮੰਗਲਵਾਰ ਸ਼ਾਮ ਨੂੰ ਮੋਟਰਸਾਇਕਲ ‘ਤੇ ਘਰ ਵਾਪਸ ਪਰਤਣ ਦੌਰਾਨ ਉਹ ਆਪਣੀ ਮਾਂ ਨਾਲ ਮੋਬਾਇਲ ਫੋਨ ‘ਤੇ ਗੱਲ ਰਿਹਾ ਸੀ ਤਾਂ ਅਚਾਨਕ ਫੋਨ ਕੱਟਿਆ ਗਿਆ।

ਜਦੋਂ ਉਹ ਦੇਰ ਸ਼ਾਮ ਤੱਕ ਘਰ ਨਾ ਪੁੱਜਾ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਬੁੱਧਵਾਰ ਸਵੇਰੇ ਸੁਨੀਲ ਕੁਮਾਰ ਦਾ ਮੋਟਰਸਾਇਕਲ ਪਾਵਰ ਹਾਊਸ ਨੰਬਰ 4 ਨਹਿਰ ਨੇੜਿਓਂ ਮਿਲਿਆ।

ਇਸ ਦੇ ਬਾਅਦ ਉਸ ਦੀ ਲਾਸ਼ ਨਹਿਰ ਦੇ ਗੇਟਾਂ ਵਿੱਚੋਂ ਬਰਾਮਦ ਕੀਤੀ ਗਈ। ਨੋਜਵਾਨ ਦਾ ਕੁਝ ਹੀ ਦਿਨਾਂ ਮਗਰੋਂ ਵਿਆਹ ਰੱਖਿਆ ਹੋਇਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 
 
 
 
 
Subscribe