Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਐਗਜ਼ਿਟ ਪੋਲ: ਗੁਜਰਾਤ 'ਚ ਮੁੜ ਭਾਜਪਾ ਦੀ ਸਰਕਾਰ ਬਣਨ ਦੀ ਸੰਭਾਵਨਾ, ਹਿਮਾਚਲ 'ਚ ਦੇਖੋ ਕਿਸ ਦੀ ਹਵਾ?

December 05, 2022 10:03 PM

ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਦੇ ਦੂਜੇ ਪੜਾਅ ਲਈ ਵੋਟਿੰਗ ਸੋਮਵਾਰ ਨੂੰ ਖਤਮ ਹੋ ਗਈ। ਹੁਣ 8 ਦਸੰਬਰ ਨੂੰ ਗੁਜਰਾਤ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਚੋਣ ਨਤੀਜਿਆਂ ਦੀ ਉਡੀਕ ਹੈ। ਅਗਲੇ 72 ਘੰਟਿਆਂ 'ਚ ਇਹ ਤੈਅ ਹੋ ਜਾਵੇਗਾ ਕਿ ਇਸ ਵਾਰ ਦੋਵਾਂ ਸੂਬਿਆਂ 'ਚ ਭਾਜਪਾ ਦੀ ਵਾਪਸੀ ਹੋਵੇਗੀ ਜਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ।

ਸੋਮਵਾਰ ਨੂੰ ਕਈ ਐਗਜ਼ਿਟ ਪੋਲ ਵਿਚ ਅਨੁਮਾਨ ਜਤਾਇਆ ਗਿਆ ਹੈ ਕਿ ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਤੋਂ ਸਰਕਾਰ ਬਣਾ ਸਕਦੀ ਹੈ, ਜਦਕਿ ਹਿਮਾਚਲ ਪ੍ਰਦੇਸ਼ ਵਿਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ ਹੋਣ ਦੇ ਆਸਾਰ ਹਨ।

ਸਾਰੇ ਸਰਵੇਖਣਾਂ ਵਿਚ ਕਿਹਾ ਗਿਆ ਹੈ ਕਿ ਭਾਜਪਾ ਨੂੰ ਗੁਜਰਾਤ ਵਿਚ ਸਪੱਸ਼ਟ ਬਹੁਮਤ ਮਿਲ ਸਕਦਾ ਹੈ, ਕਈ ਐਗਜ਼ਿਟ ਪੋਲ ਨੇ ਇਸ ਨੂੰ ਹਿਮਾਚਲ ਪ੍ਰਦੇਸ਼ ਵਿਚ ਵੀ ਅੱਗੇ ਦਿਖਾਇਆ ਹੈ। ਕੁਝ ਸਰਵੇਖਣਾਂ ਨੇ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਨੂੰ ਬਹੁਮਤ ਮਿਲਣ ਦੀ ਭਵਿੱਖਬਾਣੀ ਕੀਤੀ ਹੈ।

'ਇੰਡੀਆ ਟੂਡੇ-ਐਕਸਿਸ ਮਾਈ ਇੰਡੀਆ' ਦੇ ਐਗਜ਼ਿਟ ਪੋਲ 'ਚ ਕਿਹਾ ਗਿਆ ਹੈ ਕਿ ਗੁਜਰਾਤ 'ਚ ਭਾਜਪਾ ਨੂੰ 129 ਤੋਂ 151 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 16 ਤੋਂ 30 ਸੀਟਾਂ ਮਿਲਣ ਦੀ ਉਮੀਦ ਹੈ। ਗੁਜਰਾਤ ਵਿਚ ਆਮ ਆਦਮੀ ਪਾਰਟੀ ਨੂੰ 9-11 ਸੀਟਾਂ ਮਿਲ ਸਕਦੀਆਂ ਹਨ।

'ਏਬੀਪੀ-ਸੀ ਵੋਟਰ' ਦੇ ਸਰਵੇਖਣ ਮੁਤਾਬਕ ਗੁਜਰਾਤ 'ਚ ਭਾਜਪਾ ਨੂੰ 128 ਤੋਂ 140 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 31 ਤੋਂ 43 ਸੀਟਾਂ 'ਤੇ ਸਬਰ ਕਰਨਾ ਪੈ ਸਕਦਾ ਹੈ। ਆਮ ਆਦਮੀ ਪਾਰਟੀ ਨੂੰ ਤਿੰਨ ਤੋਂ 11 ਸੀਟਾਂ ਮਿਲ ਸਕਦੀਆਂ ਹਨ। 'ਨਿਊਜ਼ ਐਕਸ-ਜਨ ਕੀ ਬਾਤ' ਦੇ ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਹੈ ਕਿ ਗੁਜਰਾਤ 'ਚ ਭਾਜਪਾ ਨੂੰ 117 ਤੋਂ 140 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 34 ਤੋਂ 51 ਸੀਟਾਂ ਮਿਲ ਸਕਦੀਆਂ ਹਨ। 'ਆਪ' ਨੂੰ 6-13 ਸੀਟਾਂ ਮਿਲਣ ਦੀ ਉਮੀਦ ਹੈ।

'ਰਿਪਬਲਿਕ ਟੀਵੀ-ਪੀਮਾਰਕ' ਦੇ ਐਗਜ਼ਿਟ ਪੋਲ ਮੁਤਾਬਕ ਗੁਜਰਾਤ ' ਚ ਭਾਜਪਾ ਨੂੰ 128 ਤੋਂ 148 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 30 ਤੋਂ 42 ਸੀਟਾਂ ਮਿਲਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਨੂੰ 2-10 ਸੀਟਾਂ ਮਿਲ ਸਕਦੀਆਂ ਹਨ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਸੋਮਵਾਰ ਨੂੰ 93 ਸੀਟਾਂ ਲਈ ਵੋਟਿੰਗ ਹੋਈ। ਇਸ ਤੋਂ ਪਹਿਲਾਂ 1 ਦਸੰਬਰ ਨੂੰ 89 ਸੀਟਾਂ 'ਤੇ ਵੋਟਿੰਗ ਹੋਈ ਸੀ।

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਸਖਤ ਟੱਕਰ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਕਈ ਸਰਵੇਖਣਾਂ ਤੋਂ ਇਹ ਸੰਕੇਤ ਮਿਲਦਾ ਹੈ ਕਿ ਬੀਜੇਪੀ ਨੂੰ ਬਹੁਮਤ ਮਿਲ ਸਕਦੀ ਹੈ।

'ਇੰਡੀਆ ਟੂਡੇ - ਐਕਸਿਸ ਮਾਈ ਇੰਡੀਆ' ਦੇ ਐਗਜ਼ਿਟ ਪੋਲ ਨੇ ਕਾਂਗਰਸ ਦੀ ਸਰਕਾਰ ਬਣਨ ਦੀ ਭਵਿੱਖਬਾਣੀ ਕੀਤੀ ਹੈ। ਇਸ ਹਿਸਾਬ ਨਾਲ ਕਾਂਗਰਸ 44 ਫੀਸਦੀ ਵੋਟਾਂ ਨਾਲ 30 ਤੋਂ 40 ਸੀਟਾਂ ਹਾਸਲ ਕਰ ਸਕਦੀ ਹੈ, ਜਦਕਿ ਸੱਤਾਧਾਰੀ ਭਾਜਪਾ 42 ਫੀਸਦੀ ਵੋਟਾਂ ਨਾਲ 24 ਤੋਂ 34 ਸੀਟਾਂ ਹਾਸਲ ਕਰ ਸਕਦੀ ਹੈ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe