Thursday, March 19, 2026
BREAKING NEWS
ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਮਿਜ਼ਾਜ ਵਿਗੜਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਮਾਰਚ 2026)ਬੇਰੂਤ 'ਚ ਕਿਆਮਤ ਦਾ ਮੰਜ਼ਰ: ਇਜ਼ਰਾਈਲੀ ਮਿਜ਼ਾਈਲ ਨੇ ਮਿੰਟਾਂ 'ਚ ਜ਼ਮੀਨਦੋਜ਼ ਕੀਤੀ ਬਹੁ-ਮੰਜ਼ਿਲਾ ਇਮਾਰਤ, 6 ਮੌਤਾਂ ਤੋਂ ਬਾਅਦ ਲੇਬਨਾਨ 'ਚ ਦਹਿਸ਼ਤਅੰਮ੍ਰਿਤਸਰ ਲਈ ਵੱਡੀ ਸੌਗਾਤ: 11 ਨਵੇਂ 'ਆਮ ਆਦਮੀ ਕਲੀਨਿਕਾਂ' ਨੂੰ ਹਰੀ ਝੰਡੀ, 4 ਕਰੋੜ ਦੇ ਫੰਡ ਜਾਰੀEPFO ਪੈਨਸ਼ਨ ਅਤੇ PF ਕਲੇਮ ਰੱਦ ਹੋਣ ਤੋਂ ਕਿਵੇਂ ਬਚੀਏ? ਅਪਲਾਈ ਕਰਨ ਤੋਂ ਪਹਿਲਾਂ ਇਨ੍ਹਾਂ ਜ਼ਰੂਰੀ ਗੱਲਾਂ ਦਾ ਰੱਖੋ ਖ਼ਾਸ ਧਿਆਨਕੈਨੇਡਾ ਤੋਂ ਆਈ ਰੂਹ ਕੰਬਾਊ ਖ਼ਬਰ: ਦੋਸਤਾਨਾ ਇਸ਼ਾਰਾ ਕਰਕੇ ਪੰਜਾਬੀ ਗੱਭਰੂ ਦੇ ਗਰਦਨ 'ਚ ਮਾਰੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹਾਈਵੇਅ 'ਤੇ ਦਰਦਨਾਕ ਮੌਤ"Ramdas Athawale is Evergreen": Laughter Echoes During PM Modi's Farewell Speech in Rajya Sabha (Video)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਮਾਰਚ 2026)ਆਰਥਿਕ ਸੰਕਟ ਵਿਚਾਲੇ ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਸਾਰੇ ਕੈਬਨਿਟ ਰੈਂਕ ਖਤਮ, ਤਨਖਾਹਾਂ 'ਤੇ ਵੀ ਲਗਾਈ ਰੋਕWeather Shift in Punjab: Rain Alert for 4 Districts as Cold Returns

ਹੁਕਮਨਾਮਾ

ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (22 ਦਸੰਬਰ 2022)💐

December 22, 2022 07:24 AM

ਸਲੋਕੁ ਮ: ੧ ॥

ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥

ਪੰਜਾਬੀ ਵਿਆਖਿਆ:

ਵੀਰਵਾਰ, 7 ਪੋਹ (ਸੰਮਤ 554 ਨਾਨਕਸ਼ਾਹੀ) (ਅੰਗ: 472)

ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ॥੧॥

सलोकु मः १ ॥

जे करि सूतकु मंनीऐ सभ तै सूतकु होइ ॥ गोहे अतै लकड़ी अंदरि कीड़ा होइ ॥ जेते दाणे अंन के जीआ बाझु न कोइ ॥ पहिला पाणी जीउ है जितु हरिआ सभु कोइ ॥ सूतकु किउ करि रखीऐ सूतकु पवै रसोइ ॥ नानक सूतकु एव न उतरै गिआनु उतारे धोइ ॥१॥

Shalok, First Mehl:

If one accepts the concept of impurity, then there is impurity everywhere. In cow-dung and wood there are worms. As many as are the grains of corn, none is without life. First, there is life in the water, by which everything else is made green. How can it be protected from impurity? It touches our own kitchen. O Nanak, impurity cannot be removed in this way; it is washed away only by spiritual wisdom. ||1||

अर्थ: 

अगर सूतक को मान लें (भाव, अगर मान लें की सूतक का भ्रम रखना चाहिये, तो यह भी याद रखो की इस तरह) सूतक सब जगह होता है, गोभर और लकड़ी के अंदर भी जीव होते हैं, (भाव पैदा होते रहते हैं); अन्न के जितने भी दाने हैं, इन मैं से कोई भी दाना बिना जीव के नहीं है। पानी खुद भी एक जीव है, क्योंकि इस से हरेक जीव हरा (भाव, जीवन वाला) होता है। सूतक कैसे रखा जा सकता है? (भाव, सूतक का भ्रम पूरे तौर पर मानना बहुत ही कठिन है, क्योंकि इस प्रकार तरह तो हर समय) रसोई में सूतक पड़ा रहता है। गुरू नानक जी कहते हैं, हे नानक! इस प्रकार (भाव, भ्रम में पड़ने से) सूतक (मन से) नहीं उतरता, इस को (प्रभु का) ज्ञान ही धो कर उत्तार सकता है॥१॥

 

Have something to say? Post your comment

 
 
 
 
 
Subscribe