Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ / ਮੋਹਾਲੀ

CM ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ ਲਈ ਕੀਤੀ ਅਰਦਾਸ

January 01, 2023 07:55 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਨਵਾਂ ਸਾਲ-2023 ਖ਼ੁਸ਼ੀਆਂ-ਖੇੜੇ, ਅਮਨ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਨਵਾਂ ਵਰ੍ਹਾ ਸਾਰੇ ਪੰਜਾਬੀਆਂ ਲਈ ਖ਼ੁਸ਼ੀਆਂ, ਅਮਨ ਅਤੇ ਸਫ਼ਲਤਾ ਦੇ ਨਵੇਂ ਮੌਕੇ ਲੈ ਕੇ ਆਉਣ ਦੀ ਆਸ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਸੰਕਲਪ ਲੈਣ ਦਾ ਵੀ ਸੱਦਾ ਦਿੱਤਾ।ਮੁੱਖ ਮੰਤਰੀ ਨੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ 'ਤੇ ਦਿਸੇ ਅਤੇ ਖ਼ਾਸ ਕਰਕੇ ਗਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬਾ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਵਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਦੀਆਂ ਬਰੂਹਾਂ 'ਤੇ ਹੈ, ਜਿਸ ਲਈ ਸਾਰੇ ਪੰਜਾਬੀਆਂ ਨੂੰ ਆਉਣ ਵਾਲੇ ਸਾਲ ਵਿਚ ਪੂਰੇ ਜੋਸ਼ ਨਾਲ ਕੰਮ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸੂਬੇ ਦੀ ਸਰਬਪੱਖੀ ਤਰੱਕੀ ਅਤੇ ਵਿਕਾਸ ਦੇ ਯੁੱਗ ਨੂੰ ਨਿਰੰਤਰ ਜਾਰੀ ਰੱਖਣ ਲਈ ਹੋਰ ਜ਼ੋਰਦਾਰ ਹੰਭਲਾ ਮਾਰੀਏ।

ਮੁੱਖ ਮੰਤਰੀ ਨੇ ਲੋਕਾਂ ਨੂੰ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸਮੂਹਿਕ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਸਾਲ 2023 ਦਾ ਸੁਆਗਤ ਕਰਨ ਦਾ ਸੱਦਾ ਦਿੱਤਾ।

ਭਗਵੰਤ ਮਾਨ ਨੇ ਨਵਾਂ ਸਾਲ ਸਾਰਿਆਂ ਲਈ ਖ਼ੁਸ਼ਹਾਲੀ ਅਤੇ ਖ਼ੁਸ਼ੀਆਂ-ਖੇੜੇ ਲੈ ਕੇ ਆਉਣ ਦੀ ਕਾਮਨਾ ਕਰਦਿਆਂ ਕਿਹਾ ਕਿ ਆਉਣ ਵਾਲਾ ਸਾਲ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਪੀਯੂ ਵਿਦਿਆਰਥੀ ਕੌਂਸਲ ਚੋਣ ਵਿਵਾਦ ਹਾਈ ਕੋਰਟ ਪਹੁੰਚਿਆ, ਅੰਕਿਤ ਬਿਧਾਨ ਦੀ ਯੋਗਤਾ 'ਤੇ ਉੱਠੇ ਸਵਾਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

ਚੰਡੀਗੜ੍ਹ 'ਚ 13 ਪੁਲਿਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵਾਰਡ ਰਿਜ਼ਰਵੇਸ਼ਨ ਨੂੰ ਲੈ ਕੇ ਵੱਡੀ ਖ਼ਬਰ

20 ਘੰਟੇ ਬਿਜਲੀ ਸਪਲਾਈ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਖੋਲ੍ਹਿਆਂ

ABVP ਨੇ ਲਗਾਤਾਰ ਦੂਜੀ ਵਾਰ ਜਿੱਤੀ ਪੀਯੂ ਵਿਦਿਆਰਥੀ ਯੂਨੀਅਨ ਚੋਣਾਂ, ਅੰਕਿਤ ਬਿਧਾਨ ਬਣੇ ਪ੍ਰਧਾਨ

ਮੋਹਾਲੀ 'ਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਨੇੜੇ ਸੜਕ ਦਾ ਮੁੱਦਾ ਹਾਈ ਕੋਰਟ ਪਹੁੰਚਿਆ

ਕਾਂਗਰਸ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਹਾਊਸ ਨੂੰ ਤੁਰੰਤ ਭੰਗ ਕਰਨ ਦੀ ਕੀਤੀ ਮੰਗ

ABVP ਨੇ 'ਆਪ' 'ਤੇ PU ਵਿਦਿਆਰਥੀ ਯੂਨੀਅਨ ਚੋਣਾਂ 'ਚ ਦਖਲ ਦੇਣ ਦਾ ਲਗਾਇਆ ਦੋਸ਼

13 ਸਾਲ ਪੁਰਾਣੇ ਮਾਮਲੇ 'ਚ ਲਾਰੈਂਸ ਬਿਸ਼ਨੋਈ ਦੀ ਸਾਬਰਮਤੀ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ 'ਚ ਪੇਸ਼ੀ

 
 
 
 
Subscribe