Friday, May 02, 2025
 

ਪੰਜਾਬ

ਕੋਟਕਪੂਰਾ ਗੋਲੀ ਕਾਂਡ: 10 ਫਰਵਰੀ ਜਾਂ 14 ਫਰਵਰੀ ਨੂੰ SIT ਦੇ ਮੁਖੀ ਕੋਲ ਪੁਹੰਚ ਕੇ ਸਾਂਝੀ ਕਰ ਸਕਦੇ ਹੋ ਘਟਨਾ ਸਬੰਧੀ ਜਾਣਕਾਰੀ

February 05, 2023 03:22 PM

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਮੁੱਖ ਪੜਾਅ 'ਤੇ ਪਹੁੰਚਣ ਉਪਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਮਾਮਲੇ ਸਬੰਧੀ ਕੋਈ ਹੋਰ ਜਾਣਕਾਰੀ ਹੈ, ਜਿਸ ਨਾਲ ਇਸ ਮਾਮਲੇ ਦੇ ਨਤੀਜੇ 'ਤੇ ਪ੍ਰਭਾਵ ਪੈ ਸਕਦਾ ਹੈ, ਉਹ ਨਿੱਜੀ ਤੌਰ 'ਤੇ 10 ਫਰਵਰੀ ਜਾਂ 14 ਫਰਵਰੀ, 2023 ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਉਨ੍ਹਾਂ ਨੂੰ ਮਿਲ ਕੇ ਸਾਂਝੀ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਘਟਨਾ 14 ਅਕਤੂਬਰ, 2015 ਨੂੰ ਵਾਪਰੀ ਸੀ।

ਉਨ੍ਹਾਂ ਕਿਹਾ ਕਿ ਲੋਕ ਇਸ ਸਬੰਧੀ ਵ੍ਹਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰ ਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe