Saturday, August 02, 2025
 

ਪੰਜਾਬ

ਪਿਛਲੇ ਮਹੀਨੇ ਕੈਨੇਡਾ ਗਏ ਨੌਜਵਾਨ ਦੀ ਮੌਤ

February 08, 2023 08:53 AM

ਬੁਢਲਾਡਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ।

ਜਿਥੇ 26 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੋਤ ਸਿੰਘ ਵਜੋਂ ਹੋਈ ਹੈ। ਗੁਰਜੋਤ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਕੈਨੇਡਾ ਗਿਆ ਸੀ।

ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਨ ਉਸਦੀ ਮੌਤ ਦੀ ਖ਼ਬਰ ਸਾਹਮਣੇ ਆ ਗਈ।

ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਮ੍ਰਿਤਕ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।

 

 

Have something to say? Post your comment

 
 
 
 
 
Subscribe